Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕੰਮਾਂ ’ਚ ਤੇਜ਼ੀ ਲਿਆਉਣ ਅਧਿਕਾਰੀ : ਸੰਦੀਪ ਹੰਸ

ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕੰਮਾਂ ’ਚ ਤੇਜ਼ੀ ਲਿਆਉਣ ਅਧਿਕਾਰੀ : ਸੰਦੀਪ ਹੰਸ

ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕੰਮਾਂ ’ਚ ਤੇਜ਼ੀ ਲਿਆਉਣ ਅਧਿਕਾਰੀ : ਸੰਦੀਪ ਹੰਸ

ਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ, 21 ਅਪ੍ਰੈਲ(ਬਿਊਰੋ) : ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ, ਤਾਂ ਜੋ ਲੋਕਾਂ ਨੂੰ ਸਮੇਂ ਸਿਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਵਿਭਾਗਾਂ ਨੂੰ ਕੀਤੇ ਜਾ ਰਹੇ ਵਿਕਾਸ ਕੰਮਾਂ ਦੀ ਸੂਚੀ ਸੌਂਪਣ ਲਈ ਵੀ ਕਿਹਾ, ਤਾਂ ਜੋ ਏ.ਡੀ.ਸੀ. ਅਤੇ ਐਸ.ਡੀ.ਐਮਜ਼ ਤੋਂ ਇਨ੍ਹਾਂ ਵਿਕਾਸ ਕੰਮਾਂ ਦੀ ਚੈਕਿੰਗ ਕਰਵਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਕੇਂਦਰਾਂ ਵਿਚ ਆਉਣ ਵਾਲੇ ਨੌਜਵਾਨਾਂ ਦੇ ਪੁਨਰਵਾਸ ਲਈ ਉਨ੍ਹਾਂ ਨੂੰ ਫੌਜ ਤੇ ਪੁਲਿਸ ਵਿਚ ਭਰਤੀ ਕਰਵਾਉਣ ਲਈ ਸਿਖਲਾਈ ਦੇਣ ਦੀ ਯੋਜਨਾ ’ਤੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ  ਪੁਨਰਵਾਸ ਕੇਂਦਰ ਦਾ ਉਦੇਸ਼ ਨੌਜਵਾਨਾਂ ਨੂੰ ਪੈਰ੍ਹਾਂ ’ਤੇ ਖੜ੍ਹਾ ਕਰਨਾ ਹੈ,ਤਾਂ ਜੋ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਖਰਚਾ ਚਲਾ ਸਕਣ। ਇਸ ਦੌਰਾਨ ਉਨ੍ਹਾਂ ਸੇਵਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਸੇਵਾ ਕੇਂਦਰਾਂ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੌਰਾਨ ਉਨ੍ਹਾਂ ਸਿਹਤ ਸੇਵਾਵਾਂ ਨੂੰ ਹੋਰ ਦਰੁੱਸਤ ਕਰਨ ਤੋਂ ਇਲਾਵਾ ਸਮਾਰਟ ਵਿਲੇਜ ਕੰਪੇਨ, ਸਵੱਛ ਭਾਰਤ ਮਿਸ਼ਨ, ਜਲ ਜੀਵਨ ਮਿਸ਼ਨ, ਕੋਵਿਡ ਬਚਾਅ ਸਬੰਧੀ ਵੈਕਸੀਨੇਸ਼ਨ ਅਤੇ ਹੋਰ ਵਿਭਾਗਾਂ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।