Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing ਬਰਸਾਤਾਂ ਦੇ ਮੱਦੇਨਜ਼ਰ ਆਉਣ ਵਾਲੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਨ ਅਧਿਕਾਰੀ : ਸੰਦੀਪ ਹੰਸ

ਬਰਸਾਤਾਂ ਦੇ ਮੱਦੇਨਜ਼ਰ ਆਉਣ ਵਾਲੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਨ ਅਧਿਕਾਰੀ : ਸੰਦੀਪ ਹੰਸ

ਬਰਸਾਤਾਂ ਦੇ ਮੱਦੇਨਜ਼ਰ ਆਉਣ ਵਾਲੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਨ ਅਧਿਕਾਰੀ : ਸੰਦੀਪ ਹੰਸ

ਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ, 22 ਜੁਲਾਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪੈਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਉਹ ਅੱਜ ਮਾਸਿਕ ਮੀਟਿੰਗਾਂ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ ਵੀ ਮੌਜੂਦ ਸਨ। ਇਸ ਮੌਕੇ ਰੈਵੀਨਿਊ ਵਿਭਾਗ ਨਾਲ ਸਬੰਧਤ ਕੋਰਟ ਕੇਸਾਂ ਤੋਂ ਇਲਾਵਾ ਹੋਰ ਵਿਸ਼ਿਆਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਬਰਸਾਤਾਂ ਦੇ ਮੱਦੇਨਜ਼ਰ ਚੌਕਸ ਰਹਿਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬਰਸਾਤਾਂ ਸਬੰਧੀ ਆਉਣ ਵਾਲੀਆਂ ਸਮੱਸਿਆਵਾਂ ਜਿਵੇਂ ਕਿ ਪਾਣੀ ਦੀ ਨਿਕਾਸੀ ਜਾਂ ਹੋਰ ਸਮੱਸਿਆ ਦੇ ਨਿਪਟਾਰੇ ਲਈ ਉਹ ਸਬੰਧਤ ਵਿਭਾਗਾਂ ਨਾਲ ਇਕਜੁੱਟਤਾ ਤੇ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਹਾਲਾਂਕਿ ਜ਼ਿਲ੍ਹੇ ਵਿਚ ਅਜੇ ਤੱਕ ਸਥਿਤੀ ਠੀਕ ਹੈ, ਫਿਰ ਵੀ ਅਧਿਕਾਰੀ ਪੂਰੀ ਚੌਕਸੀ ਬਣਾਏ ਰੱਖਣ। ਉਨ੍ਹਾਂ ਕਿਹਾ ਕਿ ਅਧਿਕਾਰੀ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਹਲਕਿਆਂ ਦੇ ਨਜ਼ਦੀਕ ਰਹਿੰਦੇ ਲੋਕਾਂ ਨਾਲ ਲਗਾਤਾਰ ਤਾਲਮੇਲ ਬਣਾਏ ਰੱਖਣ ਤਾਂ ਜੋ ਨਾਜ਼ੁਕ ਸਥਿਤੀ ਨਾਲ ਨਿਪਟਿਆ ਜਾ ਸਕੇ। ਇਸ ਦੌਰਾਨ੍ਹਾਂ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਸਕੂਲ ਮੁਖੀਆਂ ਨੂੰ ਪੱਤਰ ਲਿਖ ਕੇ ਬਰਸਾਤ ਦੇ ਮੌਸਮ ਤੋਂ ਸਾਵਧਾਨ ਰਹਿਣ ਦੀ ਚਿਤਾਵਨੀ ਦੇਣ ਅਤੇ ਯਕੀਨੀ ਬਣਾਉਣ ਕਿ ਸਰਕਾਰੀ ਸਕੂਲਾਂ ਦੇ ਬੱਚੇ ਅਨਸੇਫ ਇਮਾਰਤਾਂ ਵਿਚ ਨਾ ਬੈਠਣ ਕਿਉਂਕਿ ਬਰਸਾਤਾਂ ਵਿਚ ਇਸ ਤਰ੍ਹਾਂ ਦੀਆਂ ਇਮਾਰਤਾਂ ਦੇ ਡਿੱਗਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਸਕੂਲ ਦੀਆਂ ਛੱਤਾਂ ਵਿਚ ਵਰਖਾ ਦੇ ਪਾਣੀ ਦੀ ਨਿਕਾਸੀ ਵੀ ਯਕੀਨੀ ਬਣਾਉਣ ਤਾਂ ਜੋ ਛੱਤ ’ਤੇ ਪਾਣੀ ਖੜ੍ਹਾ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਬੇਟੀ ਬਚਾਓ-ਬੇਟੀ ਪੜ੍ਹਾਓ, ਪੋਸ਼ਣ ਅਭਿਆਨ, ਵਨ ਸਟਾਪ ਸੈਂਟਰ, ਚਾਈਲਡ ਪ੍ਰੋਟੈਕਸ਼ਨ ਯੂਨਿਟ ਆਦਿ ਯੋਜਨਾਵਾਂ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਨ੍ਹਾਂ ਸਮਗਰ ਸਿੱਖਿਆ ਅਭਿਆਨ, ਮਿਡ ਡੇ ਮੀਲ, ਪਸ਼ੂ ਪਾਲਣ ਵਿਭਾਗ, ਕ੍ਰਿਸ਼ੀ ਵਿਭਾਗ, ਸਹਿਕਾਰਤਾ ਵਿਭਾਗ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜ਼ਿਲ੍ਹੇ ਦੀ ਪ੍ਰਾਈਵੇਟ ਗਊਸ਼ਾਲਾ ਤੇ ਕੈਟਲ ਪੌਂਡ ਫ਼ਲਾਈ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ 22 ਪ੍ਰਾਈਵੇਟ ਗਊਸ਼ਾਲਾਵਾਂ ਵਿਚ 2200 ਗਊਧਨ ਤੇ ਕੈਂਟਲ ਪੌਂਡ ਫਲਾਈ ਵਿਚ 340 ਗਊਧਨ ਦੀ ਸੰਭਾਲ ਕੀਤੀ ਜਾ ਰਹੀ ਹੈ।
ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਕੰਵਲਜੀਤ ਸਿੰਘ, ਐਸ.ਡੀ.ਐਮ. ਦਸੂਹਾ ਸ੍ਰੀ ਹਰਬੰਸ ਸਿੰਘ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਸ੍ਰੀ ਵਿਓਮ ਭਾਰਦਵਾਜ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated