Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹੇ ਵਿਚ ਤੇਲ, ਰਾਸ਼ਨ, ਰਸੋਈ ਗੈਸ ਆਦਿ ਦੀ ਨਹੀਂ ਹੈ ਕੋਈ ਘਾਟ – ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿਚ ਤੇਲ, ਰਾਸ਼ਨ, ਰਸੋਈ ਗੈਸ ਆਦਿ ਦੀ ਨਹੀਂ ਹੈ ਕੋਈ ਘਾਟ – ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 7 ਮਈ (ਪ੍ਰਾਈਮ ਪੰਜਾਬ ਟਾਈਮਜ਼) 

–ਕਿਹਾ, ਸੋਸ਼ਲ ਮੀਡੀਆ ਜ਼ਰੀਏ ਮਿਲ ਰਹੀਆਂ ਗੈਰ-ਜ਼ਰੂਰੀ ਸਲਾਹਾਂ ਅਤੇ ਅਫਵਾਹਾਂ ਉੱਤੇ ਗੌਰ ਨਾ ਕੀਤਾ ਜਾਵੇ

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿਚ ਭਾਰਤ-ਪਾਕਿ ਤਣਾਅ ਮਗਰੋਂ ਪੈਦਾ ਹੋਏ ਹਾਲਾਤ ਬਾਰੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਜ਼ਰੂਰੀ ਵਸਤਾਂ, ਜਿਵੇਂ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਆਦਿ ਦੀ ਕੋਈ ਘਾਟ ਨਹੀਂ ਹੈ। ਇਸ ਲਈ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਾਜ਼ਾਰੀ ਨੂੰ ਉਤਸ਼ਾਹਿਤ ਨਾ ਕਰਨ। ਉਨ੍ਹਾਂ ਜਰੂਰੀ ਵਸਤਾਂ ਦਾ ਭੰਡਾਰ ਕਰਕੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਵਿਅਕਤੀ ਅਜਿਹਾ ਕਰਦਾ ਪਾਇਆ ਗਿਆ, ਉਸ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਜ਼ਰੀਏ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਅਤੇ ਦਿੱਤੀਆਂ ਜਾ ਰਹੀਆਂ ਗੈਰ-ਜ਼ਰੂਰੀ ਸਲਾਹਾਂ ਉੱਤੇ ਅਮਲ ਨਾ ਕਰਨ। ਉਨ੍ਹਾਂ ਕਿਹਾ ਕਿ ਹਰੇਕ ਸੂਚਨਾ, ਖ਼ਬਰ ਜਾਂ ਸਲਾਹ ਦੀ ਪੁਸ਼ਟੀ ਕਰਕੇ ਉਸ ਉੱਤੇ ਅਮਲ ਕੀਤਾ ਜਾਵੇ ਅਤੇ ਉਸ ਨੂੰ ਤਾਂ ਹੀ ਅੱਗੇ ਸ਼ੇਅਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਸੋਚੇ ਅਜਿਹੀਆਂ ਖ਼ਬਰਾਂ ਜਾਂ ਸਲਾਹਾਂ ਨੂੰ ਸ਼ੇਅਰ ਕਰਕੇ ਆਮ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਨਾ ਪੈਦਾ ਕੀਤਾ ਜਾਵੇ।