Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਐਨ. ਪੀ. ਐਸ. ਮੁਲਾਜ਼ਮਾਂ ਵੱਲੋਂ ਕੀਤਾ ਵੱਡਾ ਐਲਾਨ

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਐਨ. ਪੀ. ਐਸ. ਮੁਲਾਜ਼ਮਾਂ ਵੱਲੋਂ ਕੀਤਾ ਵੱਡਾ ਐਲਾਨ

ਗੜ੍ਹਦੀਵਾਲਾ 15 ਮਈ (ਪ੍ਰਾਈਮ ਪੰਜਾਬ ਟਾਈਮਜ਼) 

– ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਆਉਣ ਤੇ ਕਾਲੀਆਂ ਝੰਡੀਆਂ ਨਾਲ ਹੋਵੇਗਾ ਵਿਰੋਧ : ਪ੍ਰਿੰਸ ਗੜ੍ਹਦੀਵਾਲਾ*

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੋਟੀਫਿਕੇਸ਼ਨ ਨੂੰ ਜਾਰੀ ਕੀਤਿਆਂ ਤਿੰਨ ਸਾਲ ਹੋਣ ਵਾਲੇ ਹਨ ਪਰ ਅਜੇ ਤੱਕ ਪੰਜਾਬ ਦੀ ਆਪ ਸਰਕਾਰ ਇਸ ਨੂੰ ਲਾਗੂ ਨਹੀਂ ਕਰ ਸਕੀ| ਪ੍ਰੈੱਸ ਨੋਟ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਦੋ ਸਾਲ ਪਹਿਲਾਂ ਦਿਵਾਲੀ ਮੌਕੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਲਾਈਵ ਹੋ ਕੇ ਕਿਹਾ ਕਿ “ਜੋ ਅਸੀਂ ਕਹਿੰਦੇ ਹਾਂ, ਉਹ ਕਰਦੇ ਹਾਂ” ਅਤੇ ਜੋ ਅਸੀਂ ਨਹੀਂ ਕਰਨਾ ਉਹ ਕਹਿੰਦੇ ਹੀ ਨਹੀਂ, ਦੋ ਮਹੀਨਿਆਂ ਵਿੱਚ ਐਸ.ਓ.ਪੀ. ਬਣਾ ਕੇ ਪੁਰਾਣੀ ਪੈਨਸ਼ਨ ਲਾਗੂ ਕਰ ਦੇਵਾਂਗੇ | ਪਰ ਪੁਰਾਣੀ ਪੈਨਸ਼ਨ ਦੀ ਬਹਾਲੀ ਐਲਾਨ ਤੱਕ ਹੀ ਸੀਮਤ ਰਹੀ | ਜਦ ਧਰਾਤਲ ਤੇ ਪੰਜਾਬ ਦੇ ਕਿਸੇ ਕਰਮਚਾਰੀ ਨੂੰ ਇਸ ਦਾ ਲਾਭ ਨਹੀਂ ਮਿਲਿਆ | ਰਿਟਾਇਰ ਹੋਏ ਐਨ.ਪੀ.ਐਸ. ਕਰਮਚਾਰੀ 3500 ਰੁਪਏ ਪੈਨਸ਼ਨ ਲੈ ਰਹੇ ਹਨ, ਜਿਸ ਨਾਲ ਉਹਨਾਂ ਨੂੰ ਆਪਣੇ ਘਰ ਦਾ ਗੁਜ਼ਾਰਾ ਚਲਾਉਣ ਦੇ ਲਈ ਸੜਕਾਂ ਉੱਤੇ ਰੇਹੜੀਆਂ ਲਾਉਣ ਦੇ ਲਈ ਮਜਬੂਰ ਹੋਣਾ ਪੈ ਰਿਹਾ ਹੈ ਪਰ ਸਰਕਾਰ ਦੇ ਕੰਨ ਦੇ ਉੱਤੇ ਜੂੰ ਤੱਕ ਨਹੀਂ ਸਰਕਦੀ। ਉਹਨਾਂ ਕਿਹਾ ਕਿ ਸਰਕਾਰ ਦੀ ਡੰਗ ਟਪਾਊ ਨੀਤੀ ਤੋਂ ਦੁਖੀ ਹੋ ਕੇ ਪੰਜਾਬ ਦੇ 2 ਲੱਖ ਤੋਂ ਵੱਧ ਐਨ.ਪੀ.ਐਸ. ਮੁਲਾਜ਼ਮ ਮੁੱਖ ਮੰਤਰੀ ਪੰਜਾਬ ਦਾ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਆਉਣ ‘ਤ ਅਤੇ ਹਰ ਜਿਲ੍ਹੇ ਦੇ ਵਿੱਚ ਜਾਣ ‘ਤੇ ਹਰ ਦੌਰੇ ਸਮੇਂ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਅਤੇ ਸੰਘਰਸ਼ ਨੂੰ ਤੇਜ਼ ਕਰਨਗੇ| ਇਸ ਦੀ ਨਿਰੋਲ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਪੰਜਾਬ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਨਾ ਤਾਂ ਪੁਰਾਣੀ ਪੈਨਸ਼ਨ ਨੂੰ ਲਾਗੂ ਕੀਤਾ ਗਿਆ ਹੈ ਅਤੇ ਨਾ ਹੀ ਕਿਸੇ ਪ੍ਰਕਾਰ ਦਾ ਕੋਈ ਡੀ. ਏ. ਮੁਲਾਜ਼ਮਾਂ ਨੂੰ ਦਿੱਤਾ ਗਿਆ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਗਿਆ ਅਤੇ ਨਾ ਹੀ ਕੰਪਿਊਟਰ ਅਧਿਆਪਕਾਂ ਦੀ ਕੋਈ ਗੱਲ ਸੁਣੀ ਗਈ| ਜਿਸ ਦਾ ਖਮਿਆਜਾ ਪੰਜਾਬ ਸਰਕਾਰ ਨੂੰ ਜਰੂਰ ਭੁਗਤਣਾ ਪਵੇਗਾ | ਆਪ ਸਰਕਾਰ ਨੂੰ ਚਾਹੀਦਾ ਹੈ ਕਿ ਉਹਨਾਂ ਨੇ ਜੋ ਮੁਲਾਜ਼ਮਾਂ ਦੇ ਨਾਲ ਪੁਰਾਣੀ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਹੈ ਉਸ ਨੂੰ ਜਲਦੀ ਪੂਰਾ ਕਰੇ ਨਹੀਂ ਤਾਂ ਆਉਣ ਵਾਲੀਆਂ ਚੋਣਾਂ ਦੇ ਵਿੱਚ ਮੁਲਾਜ਼ਮ , ਮਾਪੇ ਅਤੇ ਉਹਨਾਂ ਦੇ ਰਿਸ਼ਤੇਦਾਰ ਸਰਕਾਰ ਵਿਰੁੱਧ ਭੁਗਤਣਗੇ ।