Prime Punjab Times

Latest news
ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ*
ADVERTISEMENT
You are currently viewing *ਪੁਰਾਣੀ ਪੈਨਸ਼ਨ ਬਹਾਲੀ ਲਈ ਜ਼ਿਲ੍ਹਾ ਪੱਧਰੀ ਮਸ਼ਾਲ ਮਾਰਚ ਦੀਆਂ ਤਿਆਰੀਆਂ ਮੁਕੰਮਲ, ਹੋਵੇਗਾ ਜ਼ਬਰਦਸਤ ਐਕਸ਼ਨ : ਪ੍ਰਿੰਸ ਗੜ੍ਹਦੀਵਾਲਾ*

*ਪੁਰਾਣੀ ਪੈਨਸ਼ਨ ਬਹਾਲੀ ਲਈ ਜ਼ਿਲ੍ਹਾ ਪੱਧਰੀ ਮਸ਼ਾਲ ਮਾਰਚ ਦੀਆਂ ਤਿਆਰੀਆਂ ਮੁਕੰਮਲ, ਹੋਵੇਗਾ ਜ਼ਬਰਦਸਤ ਐਕਸ਼ਨ : ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ (ਚੌਧਰੀ) 

19 ਮਈ : ਪੰਜਾਬ ਅਤੇ ਪੁਰਾਣੀ ਪੈਨਸ਼ਨ ਯੋਜਨਾ ਬਾਹਲੀ ਸੰਯੁਕਤ ਭਾਰਤ ਦੇ ਸਾਂਝੇ ਸੱਦੇ ਉੱਤੇ 21 ਮਈ ਨੂੰ ਪੂਰੇ ਪੰਜਾਬ ਅਤੇ ਭਾਰਤ ‘ਚ ਜ਼ਿਲ੍ਹਾ ਪੱਧਰੀ ਮਸ਼ਾਲ ਮਾਰਚ ਕੀਤੇ ਜਾ ਰਹੇ ਹਨ।
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ ਰਾਸਟਰੀ ਪੱਧਰ ‘ਤੇ ਵੱਖ -ਵੱਖ ਰਾਜਾਂ ਦੀਆਂ ਚੋਣਾਂ ਦੇ ਨਤੀਜਿਆਂ ‘ਤੇ ਦੇਖਣ ਨੂੰ ਮਿਲਿਆ ਹੈ ।
ਬੀਤੇ ਸਾਲ ਦੀ 2022 ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਵੀ ਕੀਤਾ ਸੀ ਅਤੇ ਟੀ ਵੀ ਚੈਨਲਾਂ ਉੱਤੇ 1972 ਤੋਂ ਪਹਿਲਾਂ ਵਾਲੀ ਪੈਨਸ਼ਨ ਨੂੰ ਇੰਨ- ਬਿੰਨ ਬਹਾਲ ਕਰਨ ਬਾਰੇ ਸਪੱਸ਼ਟ ਵੀ ਕੀਤਾ ਸੀ ਪਰ 6 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੁਰਾਣੀ ਪੈਨਸ਼ਨ ਨੂੰ ਲਾਗੂ ਨਹੀਂ ਕੀਤਾ ਗਿਆ ਇਸ ਦੇ ਰੋਸ ਵਜੋਂ ਮੁਲਾਜ਼ਮ 21 ਮਈ ਨੂੰ ਜ਼ਿਲ੍ਹਾ ਪੱਧਰ ਦੇ ‘ਤੇ ਮਸ਼ਾਲ ਮਾਰਚ ਕਰਕੇ ਆਪਣਾ ਰੋਸ ਜ਼ਾਹਰ ਕਰਨਗੇ ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਇਸ ਤੋਂ ਬਾਅਦ 28 ਮਈ ਨੂੰ ਧੂਰੀ( ਜਿਲ੍ਹਾ ਸੰਗਰੂਰ)ਵਿਖੇ ਸਟੇਟ ਪੱਧਰੀ ਮਹਾਰੈਲੀ ਕੀਤੀ ਜਾਵੇਗੀ ।

error: copy content is like crime its probhihated