Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲਾ ‘ਚ ਕੀਤਾ ਨਜ਼ਰਬੰਦ

CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲਾ ‘ਚ ਕੀਤਾ ਨਜ਼ਰਬੰਦ

ਗੜ੍ਹਦੀਵਾਲਾ 15 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐੱਫ ਯੂਨੀਅਨ ਪੰਜਾਬ ਵੱਲੋਂ ਆਪਣੀ ਹੱਕੀ ਮੰਗ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਣ ਦਾ ਸਥਾਈ ਐਲਾਨ ਕੀਤਾ ਹੋਇਆ ਹੈ। ਅੱਜ ਮੁੱਖ ਮੰਤਰੀ ਦੀ ਟਾਂਡਾ ਉੜਮੁੜ ਫੇਰੀ ਸੀ, ਜਿਸ ਤੋਂ ਖਫ਼ਾ ਹੋ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ ਨੂੰ ਥਾਨਾ ਗੜਦੀਵਾਲਾ ਵਿੱਚ ਨਜ਼ਰਬੰਦ ਕੀਤਾ। ਇਸ ਤੋਂ ਇਲਾਵਾ (GTU) ਦੇ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ, ਅਮਰ ਸਿੰਘ ਅਤੇ ਸਰਬਜੀਤ ਸਿੰਘ , ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ , ਗੌਰਮਿੰਟ ਟੀਚਰਜ਼ ਯੂਨੀਅਨ ਤੇ ਸੀ.ਪੀ.ਐੱਫ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਗੜ੍ਹਦੀਵਾਲ , ਭੂੰਗਾ , ਟਾਂਡਾ ਅਤੇ ਜ਼ਿਲ੍ਹੇ ਦੇ ਵੱਖ – ਵੱਖ ਥਾਣਿਆਂ ਅੰਦਰ ਡੱਕ ਦਿੱਤਾ। ਜਿਸ ਦੀ ਯੂਨੀਅਨ ਦੇ ਆਗੂਆਂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ ਰਜਤ ਮਹਾਜਨ, ਵਰਿੰਦਰ ਵਿੱਕੀ, ਸਤੀਸ਼ ਕੁਮਾਰ, ਵਿਕਾਸ ਸ਼ਰਮਾ,ਸਤ ਪ੍ਰਕਾਸ਼ ਅਤੇ ਪਰਮਜੀਤ ਕਾਤਿਬ ਨੇ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ, ਮੰਗ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਪੰਜਾਬ ਸਰਕਾਰ ਮੁਲਾਜ਼ਮਾਂ ਦੀ ਅਵਾਜ਼ ਨੂੰ ਜਬਰੀ ਦਬਾਉਣ ਦੀ ਅਸਫ਼ਲ ਕੋਸ਼ਿਸ਼ ਕਰ ਰਹੀ ਹੈ। ਜਿਸ ਨੂੰ ਸਰਕਾਰ ਡੰਡੇ ਦੇ ਜ਼ੋਰ ਨਾਲ ਦਬਾ ਨਹੀਂ ਸਕਦੀ। ਉਹਨਾਂ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਦਾ 18 ਨਵੰਬਰ 2022 ਦਾ ਆਪਣਾ ਅਧੂਰਾ ਨੋਟੀਫਿਕੇਸ਼ਨ ਤੁਰੰਤ ਪੂਰਾ ਕਰੇ ਅਤੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨਾਲ਼ ਕੀਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਨਿਭਾਵੇ,ਨਹੀਂ ਤਾਂ ਮੁੱਖ ਮੰਤਰੀ ਪੰਜਾਬ 2026 ਵਿੱਚ ਪੰਜਾਬ ਵਿੱਚ ਜਿੱਥੇ ਜਿੱਥੇ ਵੀ ਜਾਣਗੇ ਉਨ੍ਹਾਂ ਦਾ ਯੂਨੀਅਨ ਵੱਲੋਂ ਕਾਲੀਆਂ ਝੰਡੀਆਂ ਨਾਲ ਸਵਾਗਤ ਕੀਤਾ ਜਾਵੇਗਾ।ਇਸ ਮੌਕੇ ਬਲਵਿੰਦਰ ਟਾਕ, ਬ੍ਰਿਜ ਮੋਹਨ, ਪਰਮਜੀਤ ਸਿੰਘ, ਰਿਸ਼ਵ ਦੇਵ, ਜਸਵੰਤ ਸਿੰਘ, ਮਨਜੀਤ ਸਿੰਘ, ਖੁਸ਼ਵੰਤ ਸਿੰਘ, ਰਮਾਕਾਂਤ, ਪਰਸ ਰਾਮ,ਜਸਵੀਰ ਬਾਜਾਚੱਕ , ਜਸਵੀਰ ਬੋਦਲ, ਜਗਵਿੰਦਰ ਸਿੰਘ, ਨਰੇਸ਼ ਮਿੱਡਾ, ਸੁਸ਼ੀਲ ਪਠਾਨੀਆ , ਨਰਿੰਦਰ ਅਜਨੋਹਾ, ਲੈਕ.ਰਾਜੇਸ਼ ਕੁਮਾਰ,ਦਵਿੰਦਰ ਸਿੰਘ, ਚਮਨ ਲਾਲ, ਰਾਜਿੰਦਰ ਠਾਕੁਰ, ਅਮਰਜੀਤ ਸਿੰਘ,ਰਵਿੰਦਰ ਸਿੰਘ, ਤਰਸੇਮ ਲਾਲ, ਰਮੇਸ਼ ਕੁਮਾਰ, ਨੀਲ ਕਮਲ, ਵੈਸ਼ਨਵ ਕੁਮਾਰ, ਨਸੀਬ ਕੁਮਾਰ, ਸਮਰੱਥ ਠਾਕੁਰ, ਤਿਲਕ ਰਾਜ, ਸੁਰਿੰਦਰ ਸਿੰਘ, ਸੁਦੇਸ਼ ਮਹਾਜਨ, ਸਤਪਾਲ ਡੀ ਪੀ,ਕਸ਼ਮੀਰ ਸਿੰਘ, ਆਦਿ ਹਾਜ਼ਰ ਸਨ।

CM ਮਾਨ ਦੀ ਟਾਂਡਾ ਉੜਮੁੜ ਫੇਰੀ ਤੇ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ ਨੂੰ ਥਾਣਾ ਗੜਦੀਵਾਲਾ ‘ਚ ਕੀਤਾ ਨਜ਼ਰਬੰਦ

error: copy content is like crime its probhihated