Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ 16 ਜੂਨ ਨੂੰ ਸੰਗਰੂਰ ਵਿੱਚ ਹੋਵੇਗਾ ਝੰਡਾ ਮਾਰਚ – ਪ੍ਰਿੰਸ ਗੜਦੀਵਾਲਾ*

*ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ 16 ਜੂਨ ਨੂੰ ਸੰਗਰੂਰ ਵਿੱਚ ਹੋਵੇਗਾ ਝੰਡਾ ਮਾਰਚ – ਪ੍ਰਿੰਸ ਗੜਦੀਵਾਲਾ*

*ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ 16 ਜੂਨ ਨੂੰ ਸੰਗਰੂਰ ਵਿੱਚ ਹੋਵੇਗਾ ਝੰਡਾ ਮਾਰਚ – ਪ੍ਰਿੰਸ ਗੜਦੀਵਾਲਾ*

ਗੜ੍ਹਦੀਵਾਲਾ  15 ਜੂਨ (ਚੌਧਰੀ) : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪਿਛਲੇ ਕਈ ਸਾਲਾਂ ਤੋਂ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ । ਪਿਛਲੀਆਂ ਸਰਕਾਰਾਂ ਸਮੇਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਸ ਮੰਗ ਨੂੰ ਪੂਰਾ ਕਰਨ ਦੇ ਲਾਰੇ ਤਾਂ ਲਾਏ ਗਏ । ਪਰ ਇਸ ਮੰਗ ਪ੍ਰਤੀ ਗੰਭੀਰਤਾ ਨਹੀਂ ਵਿਖਾਈ ਗਈ । ਇਸ ਬਾਰ ਪੰਜਾਬ ਦੇ ਲੋਕਾਂ ਨੇ ਵੋਟਾਂ ਰਾਹੀਂ ਸਿਆਸਤ ਵਿਚ ਵੱਡਾ ਬਦਲਾਅ ਲਿਆਂਦਾ ਅਤੇ ਲੋਕ ਹਿੱਤ ਲਈ ਲੜਦੀਆਂ ਧਿਰਾਂ ਵਿੱਚ ਉਮੀਦ ਜਾਗੀ ਹੈ । ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਮੌਜੂਦਾ ਸਰਕਾਰ ਦੇ ਹਰ ਉਮੀਦਵਾਰ ਤੱਕ ਸਾਡੇ ਆਗੂਆਂ ਨੇ ਪਹੁੰਚ ਕੀਤੀ ਤੇ ਹਰ ਉਮੀਦਵਾਰ ਨੇ ਸਰਕਾਰ ਬਣਨ ਤੇ ਇਸ ਮੰਗ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਤੇ ਇਸ ਸਬੰਧੀ ਐਮ ਐਲ ਏ ਨੂੰ ਮੰਗ ਪੱਤਰ ਵੀ ਦਿੱਤੇ ਗਏ । ਹੁਣ ਤੱਕ 3 ਮਹੀਨੇ ਬੀਤ ਜਾਣ ਬਾਅਦ ਮੌਜੂਦਾ ਸਰਕਾਰ ਵੱਲੋਂ ਇਸ ਮੰਗ ਨੂੰ ਲੈ ਕੇ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ । ਜਦ ਕੇ ਪੁਰਾਣੀ ਪੈਨਸ਼ਨ ਬਹਾਲੀ ਨਾਲ ਮੁਲਾਜ਼ਮਾਂ ਦਾ ਬੁਢਾਪਾ ਸੁਰੱਖਿਅਤ ਹੋਣ ਦੇ ਨਾਲ- ਨਾਲ ਸਰਕਾਰ ਨੂੰ ਵੀ ਵਿੱਤੀ ਲਾਭ ਹੋਵੇਗਾ । ਇਸ ਸਬੰਧੀ ਬੀਤੇ ਦਿਨ ਸੂਬਾ ਕਮੇਟੀ ਦੀ ਜੂਮ ਮੀਟਿੰਗ ਕੀਤੀ ਗਈ ਜਿਸ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਕਿ ਸੰਗਰੂਰ ਵਿਖੇ ਹੋ ਰਹੀ ਜ਼ਿਮਨੀ ਚੋਣ ਨੂੰ ਅੱਗੇ ਰੱਖ ਕੇ 16 ਜੂਨ ਨੂੰ ਸੰਗਰੂਰ ਵਿਖੇ ਝੰਡਾ ਮਾਰਚ ਕੀਤਾ ਜਾਵੇਗਾ । ਇਸ ਝੰਡਾ ਮਾਰਚ ਵਿੱਚ ਪੰਜਾਬ ਭਰ ਦੇ ਐੱਨ ਪੀ ਐੱਸ ਮੁਲਾਜ਼ਮ ਸ਼ਾਮਲ ਹੋਣਗੇ । ਇਸ ਸਬੰਧੀ ਤਿਆਰੀਆਂ ਲਈ ਜ਼ਿਲ੍ਹਾ ਕਮੇਟੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ । ਇਹ ਮਾਰਚ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਵਾਅਦਾ ਯਾਦ ਕਰਵਾਉਣ ਲਈ ਕੀਤਾ ਜਾਣਾ ਹੈ ਤੇ ਸਾਨੂੰ ਪੂਰੀ ਉਮੀਦ ਹੈ ਕਿ ਮੌਜੂਦਾ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਕੇ ਲੋਕ ਹਿੱਤ ਵਿਚ ਇੰਨਕਲਾਬੀ ਫ਼ੈਸਲਾ ਲਵੇਗੀ । ਜੇਕਰ ਅਜੇ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਸ ਸਰਕਾਰ ਵੱਲੋਂ ਵੀ ਡੰਗ ਟਪਾਊ ਨੀਤੀ ਅਪਣਾਈ ਗਈ ਤਾਂ ਮਜਬੂਰਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੂੰ ਸੰਘਰਸ਼ ਤਿੱਖਾ ਕਰਨਾ ਪਵੇਗਾ ।ਇੱਕ ਪੜ੍ਹੇ ਲਿਖੇ ਵਿਅਕਤੀ ਲਈ ਯੋਗਤਾ ਅਨੁਸਾਰ ਅਜਿਹੀ ਨੌਕਰੀ ਹੋਣੀ ਜ਼ਰੂਰੀ ਹੈ ਜਿਸ ਨਾਲ ਬੁਢਾਪਾ ਸੁਰੱਖਿਅਤ ਦਿਖਾਈ ਦੇਵੇ ।ਤਾਂ ਜੋ ਸਿੱਖਿਆ ਪ੍ਰਤੀ ਸਾਡੇ ਨੌਜਵਾਨਾਂ ਦਾ ਰੁਝਾਨ ਬਣਿਆ ਰਹੇ ।ਸਰਕਾਰ ਨੂੰ ਇਸ ਮੰਗ ਨੂੰ ਤੁਰੰਤ ਪੂਰਾ ਕਰਨਾ ਬਣਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਚਾਰਕ ਸਕੱਤਰ ਗੁਰਮੁਖ ਸਿੰਘ ਬਲਾਲਾ, ਜ਼ਿਲ੍ਹਾ ਪ੍ਰਚਾਰਕ ਸਕੱਤਰ ਸਚਿਨ ਗੜਦੀਵਾਲਾ, ਬਲਾਕ ਵਾਈਸ ਪ੍ਰਧਾਨ ਪੰਕਜ ਕੁਮਾਰ ਸ਼ਰਮਾ, ਲੈਕਚਰਾਰ ਗੁਰਮੀਤ ਸਿੰਘ, ਮਾਸਟਰ ਭੁਪਿੰਦਰ ਸਿੰਘ ,ਲਖਵੀਰ ਸਿੰਘ ,ਅੰਮ੍ਰਿਤ ਪਾਲ ਸਿੰਘ ,ਰਛਪਾਲ ਸਿੰਘ ,ਸਰਤਾਜ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਸੰਦੀਪ ਕੁਮਾਰ , ਨਵਤੇਜ ਸਿੰਘ, ਅਨਿਲ ਕੁਮਾਰ, ਅੰਮ੍ਰਿਤਪਾਲ ਸਿੰਘ, ਹਰਮੀਕ ਸਿੰਘ ਮੀਕਾ ,ਜਸਵਿੰਦਰ ਸਿੰਘ, ਕਸ਼ਮੀਰ ਸਿੰਘ ਖੁੱਡਾ, ਹਰਦੀਪ ਸਿੰਘ , ਅਵਤਾਰ ਸਿੰਘ, ਪ੍ਰਸ਼ੋਤਮ ਸਿੰਘ ਮੌਜੂਦ ਸਨ ।