Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing *ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ,8 ਅਕਤੂਬਰ ਦੀ ਦਿੜ੍ਹਬਾ ਰੈਲੀ ਵਿੱਚ ਐਨ.ਪੀ.ਐਸ.ਮੁਲਾਜ਼ਮ ਕਰਨਗੇ ਵੱਡਾ ਇਕੱਠ : ਪ੍ਰਿੰਸ ਗੜ੍ਹਦੀਵਾਲਾ*

*ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ,8 ਅਕਤੂਬਰ ਦੀ ਦਿੜ੍ਹਬਾ ਰੈਲੀ ਵਿੱਚ ਐਨ.ਪੀ.ਐਸ.ਮੁਲਾਜ਼ਮ ਕਰਨਗੇ ਵੱਡਾ ਇਕੱਠ : ਪ੍ਰਿੰਸ ਗੜ੍ਹਦੀਵਾਲਾ*

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਚੌਧਰੀ ) 

7 ਅਕਤੁਬਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲਾ ਹੁਸ਼ਿਆਰਪੁਰ ਦੇ ਵਾਈਸ ਪ੍ਰਧਾਨ ਅਤੇ ਬਲਾਕ ਭੂੰਗਾ ਦੇ ਪ੍ਰਧਾਨ ਪ੍ਰਿੰਸ ਗੜ੍ਹਦੀਵਾਲਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਕਰਕੇ ਪੰਜਾਬ ਦੀ ਮੌਜੂਦਾ ਸਰਕਾਰ ਕੁੰਭਕਰਨੀ ਨੀਂਦੇ ਸੁੱਤੀ ਪਈ ਹੈ |
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਗੁਆਂਢੀ ਸੂਬੇ ਹਿਮਾਚਲ, ਜਿਸ ਨੇ ਕਿ ਸਰਕਾਰ ਬਣਨ ਤੋਂ ਬਾਅਦ ਤਿੰਨ ਮਹੀਨੇ ਦੇ ਵਿੱਚ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ ਤੋਂ ਸਬਕ ਲੈਂਦੇ ਹੋਏ ਤੁਰੰਤ ਪ੍ਰਭਾਵ ਤੋਂ ਪੁਰਾਣੀ ਪੈਨਸ਼ਨ ਪੰਜਾਬ ਵਿੱਚ ਲਾਗੂ ਕਰਨੀ ਚਾਹੀਦੀ ਹੈ| ਨਹੀਂ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਇਸ ਦਾ ਭਾਰੀ ਖਾਮਿਆਜ਼ਾ ਭੁਗਤਣਾ ਪਵੇਗਾ।ਜ਼ਿਲ੍ਹਾ ਪ੍ਰਚਾਰਕ ਗੁਰਮੁਖ ਸਿੰਘ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਅਤੇ ਜਲਦੀ ਤੋਂ ਜਲਦੀ ਐਸ.ਓ.ਪੀ. ਜਾਰੀ ਕਰਵਾਉਣ ਲਈ 8 ਅਕਤੂਬਰ ਦੀ ਰੈਲੀ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜ੍ਹਬਾ ਵਿਖੇ ਰੱਖੀ ਗਈ ਹੈ ਜਿਸ ਲਈ ਲਾਮਬੰਦੀ ਜ਼ੋਰਾਂ ਤੇ ਚੱਲ ਰਹੀ ਹੈ। ਉਹਨਾਂ ਕਿਹਾ ਕਿ ਪੀੜਿਤ ਮੁਲਾਜ਼ਮਾਂ ਦੇ ਸਬਰ ਦਾ ਬੰਨ ਹੁਣ ਟੁੱਟ ਗਿਆ ਹੈ | ਕਿਉਂਕਿ ਸਰਕਾਰ ਸਿਰਫ ਲਾਰੇ ਹੀ ਲਗਾ ਰਹੀ ਹੈ ਜਿਸ ਤੋਂ ਮੁਲਾਜ਼ਮ ਵਰਗ ਬਹੁਤ ਦੁੱਖੀ ਹੈ | ਜਿਸ ਦਾ ਰੋਸ ਉਹ ਦਿੜ੍ਹਬਾ ਵਿਖੇ ਜਾ ਕੇ ਕਰਨਗੇ | ਉਹਨਾਂ ਕਿਹਾ ਕਿ ਹਰੇਕ ਬਲਾਕ ਦੇ ਵਿੱਚੋਂ ਇਕ- ਇਕ, ਦੋ -ਦੋ ਬੱਸਾਂ ਜਾ ਰਹੀਆਂ ਹਨ ਅਤੇ
ਉਹਨਾਂ ਨੇ ਹੋਰ ਮੁਲਾਜ਼ਮਾਂ ਨੂੰ ਵੀ ਵੱਧ- ਚੜ੍ਹ ਕੇ ਆਪਣੇ ਪਰਿਵਾਰਾਂ ਸਮੇਤ ਦਿੜ੍ਹਬਾ ਰੈਲੀ ਵਿੱਚ ਪਹੁੰਚਣ ਦੀ ਪੁਰਜੋਰ ਅਪੀਲ ਕੀਤੀ ਹੈ । ਇਸ ਮੌਕੇ ਬਲਾਕ ਵਾਈਸ ਪ੍ਰਧਾਨ ਪੰਕਜ ਕਮਰ ਸ਼ਰਮਾ, ਜ਼ਿਲ੍ਹਾ ਪ੍ਰਚਾਰਕ ਗੁਰਮੁਖ ਸਿੰਘ ਬਲਾਲਾ, ਲੈਕਚਰਾਰ ਗੁਰਪ੍ਰੀਤ ਸਿੰਘ, ਮਾਸਟਰ ਭੁਪਿੰਦਰ ਸਿੰਘ, ਲਖਵੀਰ ਸਿੰਘ ਅਤੇ ਮਾਸਟਰ ਅਨਿਲ ਕੁਮਾਰ ਹਾਜ਼ਰ ਸਨ |