Prime Punjab Times

Latest news
KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ... ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ.ਟੀ.ਐਮ.ਹੋਈ ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਘੁੰਮਣ ਨੇ ਸਿਟੀ ਸਕੈਨ ਦਾ ਕੀਤਾ ਉਦਘਾਟਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ ਖਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟ ਕਵਿਜ਼ ਮੁਕਾਬਲਾ ਕਰਵਾਇਆ ਗਿਆ 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ
ADVERTISEMENT
You are currently viewing ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ ‘ਚ ਕਾਬੂ

ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ ‘ਚ ਕਾਬੂ

ਬਟਾਲਾ, (ਅਵਿਨਾਸ਼ ਸ਼ਰਮਾ )

: ਬਟਾਲਾ ਦੇ ਨਜ਼ਦੀਕੀ ਪਿੰਡ ਸੀੜਾ ਵਿੱਚ ਦੇਰ ਰਾਤ ਦੋ ਧਿਰਾਂ ਵਿਚਾਲੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਇਆ ਝਗੜਾ ਉਸ ਵੇਲੇ ਖੂ+ਨੀ ਰੂਪ ਧਾਰ ਗਿਆ ਜਦੋਂ ਇੱਕ ਧਿਰ ਵੱਲੋਂ ਦੂਜੇ ਪਾਸੇ ਦੇ ਨੌਜਵਾਨ ’ਤੇ ਤਾਬ+ੜਤੋੜ ਗੋ+ਲੀਆਂ ਚਲਾ ਦਿੱਤੀਆਂ ਗਈਆਂ। ਗੰਭੀਰ ਰੂਪ ਵਿੱਚ ਜ਼ਖ਼+ਮੀ ਹੋਏ ਨੌਜਵਾਨ ਦੀ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌ+ਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਅਤੇ ਉਸ ਦੀ ਪਤਨੀ ਨੂੰ ਸਿਰਫ਼ ਚਾਰ ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਡੀਐਸਪੀ ਫਤਿਹਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਪਿੰਡ ਸੀੜਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਧਿਰਾਂ ਵਿਚਾਲੇ ਤਕਰਾਰ ਹੋਈ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਆਪਣੇ ਪਿਸਤੌਲ ਨਾਲ ਮਨਪਿੰਦਰ ਸਿੰਘ ਮੰਨਾ ਪੁੱਤਰ ਕਰਨੈਲ ਸਿੰਘ ਵਾਸੀ ਸੀੜਾ ’ਤੇ ਕਰੀਬ ਪੰਜ ਰਾਊਂਡ ਫਾ+ਇਰ ਕਰ ਦਿੱਤੇ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼+ਖ਼ਮੀ ਹੋ ਗਿਆ।

ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਜ਼ਖ਼+ਮੀ ਮਨਪਿੰਦਰ ਸਿੰਘ ਨੂੰ ਪਹਿਲਾਂ ਬਟਾਲਾ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ। ਉੱਥੇ ਦੇਰ ਰਾਤ ਇਲਾਜ ਦੌਰਾਨ ਉਸ ਦੀ ਮੌ+ਤ ਹੋ ਗਈ।

ਡੀਐਸਪੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮ੍ਰਿ+ਤਕ ਦੇ ਭਰਾ ਨਰਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗਗਨਦੀਪ ਸਿੰਘ ਅਤੇ ਉਸ ਦੀ ਪਤਨੀ ਤਸਵੀਰ ਕੌਰ, ਦੋਵੇਂ ਵਾਸੀ ਪਿੰਡ ਸੀੜਾ, ਖ਼ਿਲਾਫ਼ ਮਾਮਲਾ ਦਰਜ ਕਰਕੇ ਚਾਰ ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਮੌਕੇ ਥਾਣਾ ਘਣੀਏ ਕੇ ਬਾਂਗਰ ਦੇ ਐਸਐਚਓ ਲਖਵਿੰਦਰ ਸਿੰਘ ਵੀ ਹਾਜ਼ਰ ਸਨ।