Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਓਲਡ ਸਟੂਡੈਂਟਸ ਐਸੋਸੀਏਸ਼ਨ ਨੇ ਪ੍ਰਧਾਨ ਕਮਲ ਪੰਤ ਦੀ ਅਗਵਾਈ ਹੇਠ 50 ਵਿਦਿਆਰਥੀਆਂ ਨੂੰ ਯੂਨੀਫਾਰਮ ਸ਼ਰਟਾਂ ਭੇਂਟ ਕੀਤੀਆਂ

ਓਲਡ ਸਟੂਡੈਂਟਸ ਐਸੋਸੀਏਸ਼ਨ ਨੇ ਪ੍ਰਧਾਨ ਕਮਲ ਪੰਤ ਦੀ ਅਗਵਾਈ ਹੇਠ 50 ਵਿਦਿਆਰਥੀਆਂ ਨੂੰ ਯੂਨੀਫਾਰਮ ਸ਼ਰਟਾਂ ਭੇਂਟ ਕੀਤੀਆਂ

ਬਟਾਲਾ / ਸੁਜਾਨਪੁਰ ( ਅਵਿਨਾਸ਼ ਸ਼ਰਮਾ)

ਇਸ ਕਾਰਜ ਲਈ ਸੁਰਿੰਦਰ ਗਾਰਮੈਂਟ ਨੇ ਇਸ ਕੰਮ ਲਈ ਯੋਗਦਾਨ ਪਾਇਆ : ਬੀ ਆਰ ਗੁਪਤਾ

24 ਜੁਲਾਈ : ਓਲਡ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ‘ਤੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਸਬੰਧੀ ਕੱਪੜੇ, ਜਰਸੀ, ਜੁੱਤੀਆਂ ਅਤੇ ਜੁਰਾਬਾਂ ਵੰਡੀਆਂ ਜਾਂਦੀਆਂ ਹਨ। ਇਸੇ ਲੜੀ ਤਹਿਤ ਅੱਜ ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਪੰਤ ਦੀ ਪ੍ਰਧਾਨਗੀ ਹੇਠ ਇੱਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ 50 ਲੋੜਵੰਦ ਬੱਚਿਆਂ ਨੂੰ ਵਰਦੀਆਂ ਲਈ ਕਮੀਜ਼ਾਂ ਵੰਡੀਆਂ ਗਈਆਂ। ਇਸ ਕਾਰਜ ਲਈ ਸੁਰਿੰਦਰ ਗਾਰਮੈਂਟ, ਗਾਂਧੀ ਚੌਕ ਨੇ ਯੋਗਦਾਨ ਪਾਇਆ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਅਰਵਿੰਦਰ ਕੌਰ ਬੇਦੀ ਨੇ ਐਸੋਸੀਏਸ਼ਨ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਆਸ ਪ੍ਰਗਟਾਈ ਕਿ ਐਸੋਸੀਏਸ਼ਨ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਕੂਲ ਨੂੰ ਸਹਿਯੋਗ ਦਿੰਦੀ ਰਹੇਗੀ। ਇਸ ਮੌਕੇ ਸਮਰਪਾਲ ਸਿੰਘ, ਮੰਜੂ ਮਹਾਜਨ, ਰਾਖੀ ਪਾਂਧੀ, ਮੁਗਧਾ ਸ਼ਰਮਾ ਆਦਿ ਹਾਜ਼ਰ ਸਨ।
ਅੰਤ ਵਿੱਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਮ੍ਰਿਦੁਲ ਪੰਕਜ ਨੇ ਆਏ ਹੋਏ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਵਿੱਤ ਸਕੱਤਰ ਰਮਨ ਗੁਪਤਾ, ਪੀ.ਆਰ. ਓ. ਵਰਿੰਦਰਾ ਸਾਗਰ, ਕਨਵੀਨਰ ਬੀ. ਡੀ ਸ਼ਰਮਾ, ਚੀਫ ਕੋਆਰਡੀਨੇਟਰ ਬੀ. ਆਰ ਗੁਪਤਾ, ਸੁਦਰਸ਼ਨ ਵਰਮਾ, ਸੁਭਾਸ਼ ਮਨਚੰਦਾ, ਰੂਪ ਲਾਲ ਪਠਾਨੀਆ, ਸੱਤਿਆ ਵਾਰਤ ਸ਼ਰਮਾ, ਸੁਰਿੰਦਰ ਮਹਾਜਨ, ਵਿਜੇ ਡੋਗਰਾ, ਰਣਬੀਰ ਬਖਸ਼ੀ, ਵਿਜੇ ਗੁਪਤਾ, ਗੁਰਚਰਨ ਸਿੰਘ ਪਲਾਇਆ ਅਤੇ ਤਿਲਕ ਰਾਜ ਸ਼ਰਮਾ ਆਦਿ ਵੀ ਹਾਜ਼ਰ ਸਨ।