Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing  24 ਅਪ੍ਰੈਲ ਨੂੰ ਹੁਸ਼ਿਆਰਪੁਰ ‘ਚ ਖੂਨਦਾਨ ਕੈਂਪ ਲਗਾਇਆ ਜਾਵੇਗਾ

 24 ਅਪ੍ਰੈਲ ਨੂੰ ਹੁਸ਼ਿਆਰਪੁਰ ‘ਚ ਖੂਨਦਾਨ ਕੈਂਪ ਲਗਾਇਆ ਜਾਵੇਗਾ

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

20 ਅਪ੍ਰੈਲ : ਸਤਿਗੁਰੂ ਮਾਤਾ ਸੁਦੀਕਸ਼ਾ ਮਹਾਰਾਜ ਜੀ ਦੀ ਅਪਾਰ ਕ੍ਰਿਪਾ ਤੇ ਅਸ਼ੀਰਵਾਦ ਨਾਲ ਸੰਤ ਨਿਰੰਕਾਰੀ ਸਤਸੰਗ ਭਵਨ ਅਸਲਾਮਾਬਾਦ ਹੁਸ਼ਿਆਰਪੁਰ ਵਿਖੇ ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਿਕ ਵਿਭਾਗ ਸੰਤ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਦੀ ਅਗਵਾਈ ਹੇਠ 24 ਅਪ੍ਰੈਲ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿਚ 500 ਤੋਂ ਵੱਧ ਖੂਨਦਾਨੀਆਂ ਵਲੋਂ ਖੂਨਦਾਨ ਕਰਨ ਦਾ ਸੰਭਾਵਨਾ ਹੈ। ਉੱਕਤ ਜਾਣਕਾਰੀ ਸੰਤ ਨਿਰੰਕਾਰੀ ਮਿਸ਼ਨ ਦੇ ਪਠਾਨਕੋਟ ਜੋਨ ਦੇ ਜੋਨਲ ਇੰਚਾਰਜ ਮਹਾਤਮਾ ਸ਼੍ਰੀ ਮਨੋਹਰ ਲਾਲ ਸ਼ਰਮਾ ਨੇ ਹੁਸ਼ਿਆਰਪੁਰ ਵਿਖੇ ਆਯੋਜਿਤ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹੁਸ਼ਿਆਰਪੁਰ ਦੇ ਖੇਤਰੀ ਸੰਚਾਲਕ ਸਰੂਪ ਸਿੰਘ ਰੂਪੋਵਾਲ ਤੇ ਗੜ੍ਹਸ਼ੰਕਰ ਦੇ ਸੰਯੋਜਕ ਮਹਾਤਮਾ ਕਵੀ ਦੱਤ ਵੀ ਨਾਲ ਸਨ। ਜੋਨਲ ਇੰਚਾਰਜ ਮਨੋਹਰ ਲਾਲ ਸ਼ਰਮਾ ਨੇ ਦੱਸਿਆ ਕਿ ਮਨੁੱਖਤਾ ਦੇ ਮਸੀਹਾ ਬਾਬਾ ਗੁਰਬਚਨ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ 24 ਅਪ੍ਰੈਲ ਦਾ ਦਿਹਾੜਾ ‘ਮਾਨਵ ਏਕਤਾ ਦਿਵਸ’ ਵੱਜੋਂ ਸਮੁੱਚੇ ਨਿਰੰਕਾਰੀ ਜਗਤ ਵੱਲੋਂ ਭਾਰਤ ਅਤੇ ਦੂਰ-ਦੁਰਾਡੇ ਦੇਸ਼ਾਂ ਵਿੱਚ ਖੂਨਦਾਨ ਕੈਂਪ ਲਗਾ ਕੇ ਮਨਾਇਆ ਜਾਂਦਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਨਿਰੰਕਾਰੀ ਮਿਸ਼ਨ ਦੀ ਸਮਾਜਿਕ ਸ਼ਾਖਾ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਭਾਰਤ ਵਿੱਚ ਸਥਾਪਿਤ ਨਿਰੰਕਾਰੀ ਮਿਸ਼ਨ ਦੀਆਂ ਲਗਭਗ ਸਾਰੀਆਂ ਬ੍ਰਾਂਚਾਂ ਦੇ ਨਾਲ-ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਖੂਨਦਾਨ ਕੈਂਪ ਵਰਗੀ ਮਹਾਨ ਮੁਹਿੰਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸਾਰੇ ਖੂਨਦਾਨੀ ਸਵੈ-ਇੱਛਾ ਨਾਲ ਮਨੁੱਖਤਾ ਦੀ ਭਲਾਈ ਲਈ ਸ਼ਾਮਲ ਹੋ ਕੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਖੂਨਦਾਨ ਕਰਨਗੇ।
ਜਿਵੇਂ ਪਤਾ ਹੀ ਹੈ ਕਿ ਬਾਬਾ ਗੁਰਬਚਨ ਸਿੰਘ ਜੀ ਨੇ ਸੱਚ ਨੂੰ ਅਨੁਭਵ ਕਰਕੇ ਮਨੁੱਖਾ ਜੀਵਨ ਨੂੰ ਹਰ ਤਰ੍ਹਾਂ ਦੇ ਭਰਮਾਂ ਤੋਂ ਮੁਕਤ ਕੀਤਾ; ਇਸਦੇ ਨਾਲ ਹੀ ਸਮਾਜ ਦੀ ਉੱਨਤੀ ਲਈ ਕਈ ਭਲਾਈ ਸਕੀਮਾਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚ ਸਾਦਾ ਵਿਆਹ, ਨਸ਼ਾ ਮੁਕਤੀ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ। ਸਮਾਜ ਵਿੱਚ ਫੈਲੀਆਂ ਕੁਰੀਤੀਆਂ ਨੂੰ ਉਸ ਦੌਰ ਤੋਂ ਬਾਅਦ ਬਾਬਾ ਹਰਦੇਵ ਸਿੰਘ ਜੀ ਦੇ ਪ੍ਰੇਰਣਾਦਾਇਕ ਸੰਦੇਸ਼ ‘ਖੂਨ ਨਾੜੀਆਂ ਵਿੱਚ ਵਹੇ, ਨਾਲੀਆਂ ਵਿੱਚ ਨਹੀਂ’ ਰਾਹੀਂ ਸਮੂਹ ਸੰਗਤਾਂ ਨੂੰ ਇੱਕ ਨਵੀਂ ਸਕਾਰਾਤਮਕ ਸਿੱਖਿਆ ਮਿਲੀ। ਹਰ ਨਿਰੰਕਾਰੀ ਸ਼ਰਧਾਲੂ ਮਨੁੱਖਤਾ ਦੇ ਭਲੇ ਲਈ ਉਸੇ ਪ੍ਰੇਰਣਾਦਾਇਕ ਸੰਦੇਸ਼ ਨੂੰ ਜੀਵਤ ਰੂਪ ਵਿਚ ਅਪਣਾ ਕੇ ਲੋਕ ਭਲਾਈ ਲਈ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।
ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਸ਼੍ਰੀ ਜੋਗਿੰਦਰ ਸੁਖੀਜਾ ਜੀ ਨੇ ਪ੍ਰੋਗਰਾਮ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਵਿੱਚ ਸਥਾਪਿਤ ਸੰਤ ਨਿਰੰਕਾਰੀ ਮਿਸ਼ਨ ਦੇ 99 ਜ਼ੋਨਾਂ ਦੀਆਂ ਲਗਭਗ ਸਾਰੀਆਂ ਬ੍ਰਾਂਚਾ ਵਿੱਚ ਇਹ ਮੈਗਾ-ਮੁਹਿੰਮ ਚਲਾਈ ਜਾਵੇਗੀ। ਇਨ੍ਹਾਂ ਸਾਰੇ ਖੂਨਦਾਨ ਕੈਂਪਾਂ ਵਿੱਚ ਖੂਨਦਾਨ ਕਰਨ ਤੋਂ ਪਹਿਲਾਂ ਚੈਕ-ਅੱਪ ਅਤੇ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਖੂਨਦਾਨੀਆਂ ਲਈ ਰਿਫਰੈਸ਼ਮੈਂਟ ਦਾ ਵੀ ਪੁਖਤਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇੰਡੀਅਨ ਰੈੱਡ ਕਰਾਸ ਸੁਸਾਇਟੀ ਅਤੇ ਸਰਕਾਰੀ ਹਸਪਤਾਲਾਂ ਤੋਂ ਯੋਗ ਅਤੇ ਸਿਖਲਾਈ ਪ੍ਰਾਪਤ ਟੀਮਾਂ ਖੂਨਦਾਨ ਕੈਂਪਾਂ ਵਿੱਚ ਖੂਨ ਇਕੱਠਾ ਕਰਨ ਲਈ ਆਉਣਗੀਆਂ।
ਨਿਸ਼ਚਿਤ ਰੂਪ ਵਿੱਚ ਲੋਕ ਕਲਿਆਣ ਲਈ ਚਲਾਇਆ ਗਿਆ ਇਹ ਮਹਾਂ-ਅਭਿਆਨ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀਆਂ ਸੇਵਾ ਪ੍ਰਤੀ ਸਿੱਖਿਆਵਾਂ ਨੂੰ ਦਰਸਾਉਂਦੇ ਹੋਏ ਏਕੱਤਵ ਅਤੇ ਮਾਨਵਤਾ ਦਾ ਦੈਵੀ ਸੰਦੇਸ਼ ਫੈਲਾ ਰਿਹਾ ਹੈ, ਜਿਸ ਵਿੱਚ ਨਿਰੰਕਾਰੀ ਜਗਤ ਦਾ ਹਰ ਪ੍ਰਾਣੀ ਪ੍ਰੇਰਣਾ ਪ੍ਰਾਪਤ ਕਰਕੇ ਆਪਣੇ ਜੀਵਨ ਨੂੰ ਸਫਲਾ ਬਣਾ ਰਿਹਾ ਹੈ।