Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing 7 ਤੇ 8 ਅਕਤੂਬਰ ਨੂੰ ਬੀ.ਐੱਲ.ਓਜ਼ ਵੋਟਰਾਂ ਦੇ ਘਰ…

7 ਤੇ 8 ਅਕਤੂਬਰ ਨੂੰ ਬੀ.ਐੱਲ.ਓਜ਼ ਵੋਟਰਾਂ ਦੇ ਘਰ…

ਗੁਰਦਾਸਪੁਰ(ਸੁਰਿੰਦਰ ਸਿੰਘ ਸੋਨੀ)

7 ਤੇ 8 ਅਕਤੂਬਰ ਨੂੰ ਬੀ.ਐੱਲ.ਓਜ਼ ਵੋਟਰਾਂ ਦੇ ਘਰ ਜਾ ਕੇ ਅਧਾਰ ਕਾਰਡ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨਗੇ

6 ਅਕਤੂਬਰ : ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2023 ਦੀ ਯੋਗਤਾ ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਦੇ ਘਰ-ਘਰ ਜਾ ਕੇ ਵੋਟਰਾਂ ਦੀ ਵੋਟ ਅਤੇ ਅਧਾਰ ਕਾਰਡ ਨੂੰ ਗਰੁੜਾ ਐਪ ਵਿਧੀ ਰਾਹੀਂ ਆਨ-ਲਾਈਨ ਕੀਤਾ ਜਾ ਰਿਹਾ ਹੈ।ਵਧੀਕ ਜ਼ਿਲ੍ਹਾ ਚੋਣ ਅਧਿਕਾਰੀਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਨਿਧੀ ਕੁਮੁਦ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਅਕਤੂਬਰ ਦਿਨ ਸ਼ੁਕਰਵਾਰ ਅਤੇ 8 ਅਕਤੂਬਰ 2022 ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਦੇ ਬੀ.ਐੱਲ.ਓਜ਼ ਵੱਲੋਂ ਵੋਟਰਾਂ ਦੇ ਘਰ-ਘਰ ਜਾ ਕੇ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕੀਤਾ ਜਾਵੇਗਾ। ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਈ.ਆਰ.ਓਜ਼, ਸੈਕਟਰ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ 7 ਤੇ 8 ਅਕਤੂਬਰ ਨੂੰ ਇਹ ਯਕੀਨੀ ਬਣਾਉਣਗੇ ਕਿ ਬੀ.ਐੱਲ.ਓਜ਼ ਵੱਲੋਂ ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨ। ਉਨ੍ਹਾਂ ਕਿਹਾ ਕਿ ਘੱਟ ਪ੍ਰਗਤੀ ਵਾਲੇ ਪੋਲਿੰਗ ਬੂਥਾਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਵਧੀਕ ਜ਼ਿਲਾ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਧਾਰ ਕਾਰਡ ਲਿੰਕ ਕਰਵਾਉਣ ਵਿੱਚ ਬੀ.ਐੱਲ.ਓਜ਼ ਨੂੰ ਸਹਿਯੋਗ ਕਰਨ।