ਗੜ੍ਹਦੀਵਾਲਾ 30 ਦਸੰਬਰ (ਚੌਧਰੀ) : 2 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਪ੍ਰਦੇਸ਼ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਟਾਂਡਾ ਵਿਖੇ ਪਹੁੰਚਣ ਤੇ ਯੂਥ ਕਾਂਗਰਸ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪ੍ਰੈਸ ਨਾਲ ਗੱਲਬਾਤ ਕਰਦਿਆਂ ਯੂਧ ਬਲਾਕ ਪ੍ਰਧਾਨ ਅਚਿਨ ਸ਼ਰਮਾ ਅਤੇ ਯੂਥ ਬਲਾਕ ਵਾਇਸ ਪ੍ਰਧਾਨ ਸੌਰਵ ਮਨਹਾਸ ਨੇ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੇ ਕੈਬਨਿਟ ਮੰਤਰੀ ਸ ਸੰਗਤ ਸਿੰਘ ਗਿਲਜੀਆਂ ਵਲੋਂ ਇਲਾਕੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚਲਾ ਨਵੇਂ ਰਿਕਾਰਡ ਕਾਇਮ ਕੀਤੇ ਹਨ। ਜਿਵੇਂ ਕਿ ਇਲਾਕੇ ਵਿੱਚ ਪਿੰਡ ਮਸਤੀਵਾਲ ਵਿਖੇ ਸਰਕਾਰੀ ਆਈ ਟੀ ਆਈ, ਲੱਖਾਂ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਸਿੰਚਾਈ ਵਾਲੇ ਟਿਊਵੈਲਾਂ ਨੂੰ ਸਥਾਪਿਤ ਕਰਨਾ,ਗੜ੍ਹਦੀਵਾਲਾ ਸ਼ਹਿਰ ਵਿੱਚ ਸੀਵਰੇਜ ਪਾਉਣਾ,ਨਵੀਂਆਂ ਸੜਕਾਂ ਦਾ ਨਿਰਮਾਣ ਕਰਨਾ ਅਤੇ ਪਿਛਲੇ ਕਈ ਸਾਲਾਂ ਤੋਂ ਇਲਾਕੇ ਦੇ ਲੋਕਾਂ ਮੰਗ ਸਿਵਲ ਡਿਸਪੈਂਸਰੀ ਨੂੰ 30 ਬੈਡ ਦੇ ਹਸਪਤਾਲ ਚ ਤਬਦੀਲ ਕਰਨ ਲਈ 2 ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਮਾਨਦਾਰ ਛਵੀ ਲਈ ਜਾਣੇ ਜਾਂਦੇ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਇਲਾਕੇ ਦੇ ਵਿਕਾਸ ਕਾਰਜਾਂ ਲਈ ਅੱਗੇ ਵੀ ਲਗਾਤਾਰ ਯਤਨਸ਼ੀਲ ਰਹਿਣਗੇ।ਇਨ੍ਹਾਂ ਵਿਕਾਸ ਕਰਜਾਂ ਦੇ ਚਲਦਿਆਂ ਇਲਾਕੇ ਦੇ ਲੋਕ ਕਾਂਗਰਸ ਪਾਰਟੀ ਵਲੋਂ ਚਲਾਇਆਂ ਜਾ ਰਹੀਆਂ ਲੋਕ ਹਿਕ ਸਕੀਮਾਂ ਤੋਂ ਪੂਰੀ ਤਰ੍ਹਾਂ ਖੁਸ਼ ਹਨ ਇਸ ਤੇ ਗੌਰ ਕਰਦਿਆਂ ਕਾਂਗਰਸ ਪਾਰਟੀ ਦਾ ਹੱਥ ਫੜ ਕੇ ਵਿਧਾਨਸਭਾ ਚੋਣਾਂ ‘ਚ ਕਾਂਗਰਸ ਨੂੰ ਫਿਰ ਸੇਵਾ ਕਰਨ ਦਾ ਮੌਕਾ ਦੇਣਗੇ।