Prime Punjab Times

Latest news
ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ...
ADVERTISEMENT
You are currently viewing ਅੰਤਰ ਰਾਸ਼ਟਰੀ ਯੂਥ ਦਿਵਸ ‘ਤੇ ‘ਨਸ਼ਿਆਂ ਨੂੰ ਕਹੋ ਨਾਂ ‘ ਤਹਿਤ ਸੈਮੀਨਾਰ ਕਰਵਾਇਆ

ਅੰਤਰ ਰਾਸ਼ਟਰੀ ਯੂਥ ਦਿਵਸ ‘ਤੇ ‘ਨਸ਼ਿਆਂ ਨੂੰ ਕਹੋ ਨਾਂ ‘ ਤਹਿਤ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ, 13 ਅਗਸਤ (ਚੌਧਰੀ )

-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਡੀ. ਡੀ. ਓ. ਪ੍ਰਿੰਸੀਪਲ ਅਕਾਸ਼ਦੀਪ ਸਿੰਘ ਦੀ ਅਗਵਾਈ ਅਤੇ ਕਾਰਜਕਾਰੀ ਪ੍ਰਿੰਸੀਪਲ ਦਿਨੇਸ਼ ਠਾਕੁਰ ਦੀ ਪ੍ਰਧਾਨਗੀ ਹੇਠ ਅੰਤਰ ਰਾਸ਼ਟਰੀ ਯੂਥ ਦਿਵਸ ਤੇ ‘ਨਸ਼ਿਆਂ ਨੂੰ ਕਹੋ ਨਾਂ ‘ ਤਹਿਤ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਕਲੀਨਿਕ ਦਾਰਾਪੁਰ ਦੇ ਇੰਚਾਰਜ ਡਾਕਟਰ ਨਿਰਮਲ ਸਿੰਘ ਨੇ ਸ਼ਿਰਕਤ ਕੀਤੀ । ਮੁੱਖ ਮਹਿਮਾਨ ਨੂੰ ਕਾਰਜਕਾਰੀ ਪ੍ਰਿੰਸੀਪਲ ਦਿਨੇਸ਼ ਠਾਕੁਰ ਨੇ ਜੀ ਆਇਆ ਆਖਿਆ ਅਤੇ ਅੰਤਰਰਾਸ਼ਟਰੀ ਯੂਥ ਦਿਵਸ ਤੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਹਦਾਇਤ ਕੀਤੀ । ਇਸ ਮੌਕੇ ਡਾਕਟਰ ਨਿਰਮਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਅੰਤਰ ਰਾਸ਼ਟਰੀ ਯੂਥ ਦਿਵਸ ਤੇ ਬੱਚਿਆਂ ਨੂੰ ‘ਨਸ਼ਿਆਂ ਨੂੰ ਕਹੋ ਨਾਂ ‘ਵਿਸ਼ੇ ਤੇ ਪੰਜਾਬ ਸਰਕਾਰ ਵੱਲੋਂ ਚਲਾਏ ਗਏ ‘ਯੁੱਧ ਨਸ਼ਿਆਂ ਵਿਰੁੱਧ’ ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ । ਉਨ੍ਹਾਂ ਦੱਸਿਆ ਕਿ ਨਸ਼ੇ ਕਰਨ ਵਾਲੇ ਵਿਅਕਤੀ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਉਸ ਦੇ ਨਾਲ ਉਸਦੇ ਸਾਰੇ ਪਰਿਵਾਰ ਦਾ ਵੀ ਨੁਕਸਾਨ ਹੁੰਦਾ ਹੈ‌। ਡਾਕਟਰ ਨਿਰਮਲ ਨੇ ਦੱਸਿਆ ਕਿ ਨਸ਼ੇ ਕਾਰਨ ਵਾਲੇ ਨਸ਼ੇੜੀ ਵਿਅਕਤੀਆਂ ਵੱਲੋਂ ਇੱਕ ਹੀ ਸਰਿੰਜ ਦਾ ਬਾਰ ਬਾਰ ਪ੍ਰਯੋਗ ਕਰਨ ਨਾਲ ਕਾਲਾ ਪੀਲੀਆ ਦੀ ਬਿਮਾਰੀ ਹੁੰਦੀ ਹੈ‌। ਇਸ ਨਾਲ ਨਛੇੜੀ ਦੇ ਸਾਰੇ ਪਰਿਵਾਰ ਨੂੰ ਇਹ ਬਿਮਾਰੀ ਹੋ ਜਾਂਦੀ ਹੈ ।ਇਸ ਮੌਕੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਦਾ ਰਿਜਲਟ ਡਾਕਟਰ ਨਿਰਮਲ ਸਿੰਘ ਨੇ ਐਲਾਨਿਆ ਜਿਸ ਵਿੱਚ ਹਰਜੋਤ ਸਿੰਘ ਪਹਿਲਾ ਸਥਾਨ, ਸਿਮਰਜੀਤ ਸਿੰਘ ਦੂਜਾ ਸਥਾਨ, ਹਰਮਨਦੀਪ ਸਿੰਘ ਤੀਜੇ ਸਥਾਨ ਤੇ ਰਿਹਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਦਲਜੀਤ ਸਿੰਘ ਲੈਕਚਰਾਰ ਪੰਜਾਬੀ ਨੇ ਨਿਭਾਈ ਤੇ ਮੁੱਖ ਮਹਿਮਾਨ ਦਾ ਸਕੂਲ ਵਿੱਚ ਪਹੁਚੰਣ ‘ਤੇ ਧੰਨਵਾਦ ਕੀਤਾ।ਇਸ ਮੌਕੇ ਕਾਰਜਕਾਰੀ ਪ੍ਰਿੰਸੀਪਲ ਦਿਨੇਸ਼ ਠਾਕੁਰ, ਡਾਕਟਰ ਨਿਰਮਲ ਸਿੰਘ, ਦਲਜੀਤ ਸਿੰਘ ਲੈਕਚਰਾਰ ਪੰਜਾਬੀ , ਹਰਪਾਲ ਸਿੰਘ, ਗੁਰਪ੍ਰੀਤ ਸਿੰਘ ,ਨਗਿੰਦਰ ਪਾਲ ਸਿੰਘ, ਮਨਜੀਤ ਸਿੰਘ ਆਦਿ ਹਾਜਰ ਸਨ।

ਫ਼ੋਟੋ ਕੈਪਸਨ : ਬੱਚਿਆਂ ਨੂੰ ਜਾਣਕਾਰੀ ਦਿੰਦੇ ਹੋਏ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਡਾਕਟਰ ਨਿਰਮਲ ਸਿੰਘ ਨਾਲ ਹੋਰ।