Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 20 ਵੇਂ ਦਿਨ ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨ ਅਤੇ ਮਜ਼ਦੂਰਾਂ ਵਲੋਂ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ

20 ਵੇਂ ਦਿਨ ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨ ਅਤੇ ਮਜ਼ਦੂਰਾਂ ਵਲੋਂ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਜਾਰੀ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ 

2 ਜਨਵਰੀ 2023 : ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਹੁਸ਼ਿਆਰਪੁਰ ਵੱਲੋਂ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੁਤਾਲਾ, ਪਰਮਜੀਤ ਸਿੰਘ ਭੁੱਲਾ ਜ਼ਿਲਾ ਪ੍ਰਧਾਨ ਅਤੇ ਜਗਦੀਪ ਸਿੰਘ ਜੱਗੀ ਗਿੱਲ ਜ਼ੋਨ ਪ੍ਰਧਾਨ ਗਰਨਾ ਸਾਹਿਬ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲਾਏ ਧਰਨੇ ਦੇ 20ਵੇਂ ਦਿਨ ਕਿਸਾਨਾਂ ਤੋਂ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਰੋਸ ਪ੍ਰਦਰਸ਼ਨ ਕੀਤਾ।ਆਗੂਆਂ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਅੱਜ ਕਾਫੀ ਦਿਨ ਬੀਤ ਜਾਣ ‘ਤੇ ਵੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਰ ਨਹੀਂ ਲਈ, ਜਿਸ ਕਾਰਨ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਕਰ ਕੇ ਸਰਕਾਰ ਦਾ ਦੋਗਲੀ ਨੀਤੀ ਵਾਲਾ ਚਿਹਰਾ ਸਾਹਮਣੇ ਆ ਚੁੱਕਾ ਹੈ। ਜਿਸ ਕਾਰਨ ਅੱਜ ਸੂਬੇ ਦੀ ਕਿਸਾਨੀ ਤੇ ਕਿਰਤੀ ਜਮਾਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਕਿਸਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ, ਫੈਕਟਰੀਆਂ ਵੱਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ, ਤਰਨਤਾਰਨ ਡੀ.ਸੀ. ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜ਼ਦੂਰ ਦੋ ਪਰਿਵਾਰ ਨੂੰ ਨੌਕਰੀ ਤੋਂ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੋਰ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਜਸਵਿੰਦਰ ਸਿੰਘ ਝਿੰਗੜ, ਰਿੰਪੀ ਧਰਮਕੋਟ, ਰਾਣੀ ਚੀਮਾ, ਕਾਂਤਾ ਧਰਮਕੋਟ, ਬਲਵੀਰ ਕੌਰ ਧਰਮਕੋਟ, ਸੁਦੇਸ਼ ਕੁਮਾਰੀ, ਸਰਬਜੀਤ ਕੌਰ ਤਲਵੰਡੀ, ਰਾਜਵੰਤ ਕੌਰ ਤਲਵੰਡੀ, ਕਿਰਨ ਦੇਵੀ ਤਲਵੰਡੀ, ਪਰਮਜੀਤ ਕੌਰ ਤਲਵੰਡੀ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜਰ ਸਨ।

error: copy content is like crime its probhihated