Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 28 ਵੇਂ ਦਿਨ ਵੀ ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

28 ਵੇਂ ਦਿਨ ਵੀ ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

8 ਜਨਵਰੀ  : ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਹੁਸ਼ਿਆਰਪੁਰ ਵੱਲੋਂ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੁਤਾਲਾ, ਪਰਮਜੀਤ ਸਿੰਘ ਭੁੱਲਾ ਜ਼ਿਲਾ ਪ੍ਰਧਾਨ ਅਤੇ ਜਗਦੀਪ ਸਿੰਘ ਜੱਗੀ ਗਿੱਲ ਜ਼ੋਨ ਪ੍ਰਧਾਨ ਗਰਨਾ ਸਾਹਿਬ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲਾਏ ਧਰਨੇ ਦੇ 28ਵੇਂ ਦਿਨ ਕਿਸਾਨਾਂ ਤੋਂ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਰੋਸ ਪ੍ਰਦਰਸ਼ਨ ਕੀਤਾ।ਆਗੂਆਂ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਅੱਜ ਕਾਫੀ ਦਿਨ ਬੀਤ ਜਾਣ ‘ਤੇ ਵੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਰ ਨਹੀਂ ਲਈ, ਜਿਸ ਕਾਰਨ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਕਰ ਕੇ ਸਰਕਾਰ ਦਾ ਦੋਗਲੀ ਨੀਤੀ ਵਾਲਾ ਚਿਹਰਾ ਸਾਹਮਣੇ ਆ ਚੁੱਕਾ ਹੈ। ਜਿਸ ਕਾਰਨ ਅੱਜ ਸੂਬੇ ਦੀ ਕਿਸਾਨੀ ਤੇ ਕਿਰਤੀ ਜਮਾਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਕਿਸਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ,ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ, ਫੈਕਟਰੀਆਂ ਵੱਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ, ਤਰਨਤਾਰਨ ਡੀ.ਸੀ. ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜ਼ਦੂਰ ਦੋ ਪਰਿਵਾਰ ਨੂੰ ਨੌਕਰੀ ਤੋਂ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੋਰ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਡਾ ਨਿਰਮਲ ਸਿੰਘ ਪੱਖੋਵਾਲ,ਜਸਪਾਲ ਸਿੰਘ,ਹਰਮੇਸ਼ ਲਾਲ, ਰਿੰਕੂ ਝਿੰਗੜ,ਰਵਿੰਦਰ ਸਿੰਘ ਕਾਹਲੋਂ, ਪਲਵਿੰਦਰ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਸਰਬਜੀਤ ਕੌਰ, ਗੁਰਮੀਤ ਕੌਰ, ਕਮਲੇਸ਼ ਕੌਰ, ਬਲਜਿੰਦਰ ਕੌਰ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜਦੂਰ ਹਾਜਰ ਸਨ।