Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸੰਯੁਕਤ ਮੋਰਚੇ ਦੇ ਸੱਦੇ ਤੇ ਗੜਦੀਵਾਲਾ ਵਿਖੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਸੰਯੁਕਤ ਮੋਰਚੇ ਦੇ ਸੱਦੇ ਤੇ ਗੜਦੀਵਾਲਾ ਵਿਖੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ

ਗੜਦੀਵਾਲਾ 28 ਜਨਵਰੀ (ਚੌਧਰੀ) 

:  ਸੰਯੁਕਤ ਮੋਰਚੇ ਦੇ ਸੱਦੇ ਤੇ ਗੜਦੀਵਾਲਾ ਵਿਖੇ ਦੋਆਬਾ ਕਿਸਾਨ ਕਮੇਟੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਕੁਲ ਹਿੰਦ ਕਿਸਾਨ ਸਭਾ ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਟਰੈਕਟਰ ਮਾਰਚ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਆਬਾ ਕਿਸਾਨ ਕਮੇਟੀ ਦੇ ਪਰਮਿੰਦਰ ਸਿੰਘ ਸਮਰਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਗਰੁੱਪ ਦੇ ਮਨਜੀਤ ਸਿੰਘ ਖਾਨਪੁਰ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਰਣਜੀਤ ਸਿੰਘ ਚੌਹਾਨ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਹਰਬੰਸ ਸਿੰਘ ਧੂਤ ਨੇ ਬੋਲਦਿਆਂ ਕਿਹਾ ਕਿ ਸਰਕਾਰ ਮਨੀਆ ਮੰਗਾਂ ਲਾਗੂ ਕਰੇ ।ਸਰਕਾਰ ਸੁਆਮੀ ਨਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰੇ। ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨੂੰ ਗੱਡੀਆਂ ਚੜਾ ਕੇ ਸ਼ਰੇਆਮ ਦਰੜਿਆ ਗਿਆ ਉਹਨਾਂ ਕਾਤਲਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਉਹਨਾਂ ਨੂੰ ਬਜ਼ਾਰਤ ਚੋ ਬਰਖਾਸਤ ਕੀਤਾ ਜਾਵੇ। ਉਹਨਾਂ ਕਿਹਾ ਕਿ ਕਿਸਾਨਾਂ ਦੇ ਕਰਜ਼ਿਆਂ ਤੇ ਲਕੀਰ ਫੇਰੀ ਜਾਵੇ। ਚਿੱਪ ਮੀਟਰ ਲਾਉਣੇ ਬੰਦ ਕੀਤੇ ਜਾਣ। ਹਿਟ ਐਂਡ ਰਨ ਕਰੋਨ ਜੋ ਹੁਣੇ ਹੀ ਮੋਦੀ ਸਰਕਾਰ ਨੇ ਲਿਆਂਦਾ ਇਹਨੂੰ ਵਾਪਸ ਲਿਆ ਜਾਵੇ। ਅੱਜ ਦਾ ਇਹ ਮਾਰਚ ਪ੍ਰੀਤ ਪੈਲਿਸ ਤੋਂ ਲੈ ਕੇ ਖੇੜਾ ਸਾਹਿਬ ਤੱਕ ਟਰੈਕਟਰ ਮਾਰਚ ਕੀਤਾ ਗਿਆ। ਜਿਸ ਵਿੱਚ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ ।ਉਹਨਾਂ ਵਿੱਚ ਪਰਮਿੰਦਰ ਸਿੰਘ ਸਮਰਾ ਪ੍ਰਧਾਨ, ਸਤਪਾਲ ਸਿੰਘ ਮਿਰਜਾਪੁਰ ਸਕੱਤਰ ਬਲੀ ਸਿੰਘ ਧੂਤ ,ਲੰਬਰਦਾਰ ਸੁਖਜੀਤ ਸਿੰਘ ਧੂਤ ,ਰੁਪਿੰਦਰ ਸਿੰਘ ਮਨਜੀਤ ਸਿੰਘ, ਹਰਬੰਸ ਸਿੰਘ ਧੂਤ ,ਅਜਨੀਤ ਸਿੰਘ ਧੂਤ ,ਬਲਦੀਪ ਸਿੰਘ ਭੁੱਲਰ, ਮਨਜੀਤ ਸਿੰਘ ਸਾਬੀ ਅੰਬਾਲਾ ਜੱਟਾਂ ,ਰਾਜਾ ਰੂਪੋਵਾਲ, ਤਰਨਬੀਨ ਤਰਨਦੀਪ ਸਿੰਘ ਅਰਗੋਵਾਲ, ਅਜੀਤ ਸਿੰਘ ਹੁਸੈਨਪੁਰ ਗੁਰਤੇਜ ਸਿੰਘ ਚੌਟਾਲਾ ਦਿਲਬਾਗ ਸਿੰਘ ਖਿਆਲਾ ਬੁਲੰਦ, ਮਨਜੀਤ ਸਿੰਘ ਖਾਨਪੁਰ ਜਸਵੰਤ ਸਿੰਘ ਢੱਟ, ਹਰਭਜਨ ਸਿੰਘ ਭੰਗੂ, ਗੁਰਮਨਜੋਤ ਸਿੰਘ, ਸਤਵੰਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।