Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਜਮੀਨੀ ਪੱਧਰ ‘ਤੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਜਮੀਨੀ ਪੱਧਰ ‘ਤੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

🌑 ਕੈਬਨਿਟ ਮੰਤਰੀ ਨੇ ਪਿੰਡ ਬੱਸੀ ਗੁਲਾਮ ਹੁਸੈਨ ’ਚ 27.50 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
27 ਮਈ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਮੀਨੀ ਪੱਧਰ ‘ਤੇ ਹਰੇਕ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ।  ਉਹ ਅੱਜ ਪਿੰਡ ਬੱਸੀ ਗੁਲਾਮ ਹੁਸੈਨ ਦੇ ਸਰਕਾਰੀ ਹਾਈ ਸਕੂਲ ਵਿੱਚ ਆਯੋਜਿਤ ਸਮਾਗਮ ਵਿੱਚ ਪਿੰਡ ਦੀ ਪੰਚਾਇਤ ਨੂੰ  27.50 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਪਿੰਡ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।

 ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਰਾਸ਼ੀ ਵਿੱਚੋਂ ਸਰਕਾਰੀ ਹਾਈ ਸਕੂਲ ’ਤੇ ਡੇਢ ਲੱਖ ਰੁਪਏ, ਐਲੀਮੈਂਟਰੀ ਸਕੂਲ ’ਤੇ 1 ਲੱਖ, ਜਿੰਮ ਦਾ ਸਾਮਾਨ ਖਰੀਦਣ ਲਈ 2 ਲੱਖ, ਖੇਡ ਗਰਾਊਂਡ ’ਤੇ 3 ਲੱਖ, ਤਰਲ ਰਹਿੰਦ-ਖੂੰਹਦ ਲਈ 5 ਲੱਖ ਰੁਪਏ ਅਤੇ ਵੱਖ-ਵੱਖ ਵਿਕਾਸ ਕਾਰਜਾਂ ’ਤੇ 15 ਲੱਖ ਰੁਪਏ ਖਰਚ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਹਰੇਕ ਸੁਵਿਧਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਪਿੰਡ ਬੱਸੀ ਗੁਲਾਮ ਹੁਸੈਨ ਦੀ ਜ਼ਰੂਰਤ ਨੂੰ ਮੁੱਖ ਰੱਖਦਿਆਂ ਇਥੇ ਲੱਖਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਵਿਕਾਸ ਕਾਰਜਾਂ ਨੂੰ ਪਹਿਲ ਦਿੰਦੀ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਵੀ ਸਹੀ ਵਿਅਕਤੀ ਤੱਕ ਪਹੁੰਚੇ।
ਇਸ ਮੌਕੇ ਦਿ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ ਐਸ.ਡੀ.ਓ.  ਨਵਨੀਤ ਜਿੰਦਲ, ਐਡਵੋਕੇਟ ਅਮਰਜੋਤ ਸੈਣੀ, ਬੀ.ਡੀ.ਓ ਸੁਖਜਿੰਦਰ ਸਿੰਘ, ਪਿੰਡ ਦੇ ਸਰਪੰਚ ਠਾਕੁਰ ਨਰਵੀਰ ਸਿੰਘ ਨੰਦੀ, ਪ੍ਰਿੰਸੀਪਲ ਹਰੀਸ਼ ਸ਼ਰਮਾ, ਅਸ਼ੋਕ ਪਹਿਲਵਾਨ, ਰਾਜਨ ਸੋਢੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।