Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੰਯੁਕਤ ਮੋਰਚੇ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਨੇ ਮੋਦੀ ਦਾ ਫੂਕਿਆ ਪੁਤਲਾ 

ਸੰਯੁਕਤ ਮੋਰਚੇ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਨੇ ਮੋਦੀ ਦਾ ਫੂਕਿਆ ਪੁਤਲਾ 

ਗੜ੍ਹਦੀਵਾਲਾ(ਚੌਧਰੀ) 
ਸੰਯੁਕਤ ਮੋਰਚੇ ਦੇ ਸੱਦੇ ਤੇ ਕੁੱਲ ਹਿੰਦ ਕਿਸਾਨ ਸਭਾ ਨੇ ਮੋਦੀ ਦਾ ਫੂਕਿਆ ਪੁਤਲਾ 
ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ, ਉਸਦੇ ਲੜਕੇ ਤੇ ਲਖੀਮਪੁਰ ਖੀਰੀ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ : ਹਰਬੰਸ ਸਿੰਘ  ਧੂਤ   
3 ਅਕਤੂਬਰ : ਸੰਯੁਕਤ ਮੋਰਚੇ ਦੇ ਸੱਦੇ ਤੇ ਅੱਜ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਦਸੂਹਾ,ਹਾਜੀਪੁਰ ਚੌਕ ਵਿਖੇ ਮੋਦੀ ਦਾ ਪੁਤਲਾ ਫੂਕਿਆ ਗਿਆ। ਪੁਤਲਾ ਫੂਕਣ ਤੋਂ ਪਹਿਲਾਂ ਕਿਸਾਨ ਆਗੂ ਚੈਂਚਲ ਸਿੰਘ ਪੰਮਾ,ਰਣਜੀਤ ਸਿੰਘ ਚੌਹਾਨ,ਹਰਬੰਸ ਸਿੰਘ ਧੂਤ ਨੇ ਬੋਲਦਿਆਂ ਕਿਹਾ ਲਖੀਮਪੁਰ ਖੀਰੀ ਦੇ ਕਾਤਲਾਂ ਨੂੰ   ਗ੍ਰਿਫ਼ਤਾਰ ਕਰਕੇ  ਸਲਾਖਾਂ ਪਿੱਛੇ ਡੱਕਿਆ ਜਾਵੇ।ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਚੋਂ ਬਰਖਾਸਤ ਕੀਤਾ ਜਾਵੇ,ਤੇ ਉਸਦੇ ਲੜਕੇ ਅਸ਼ੀਸ਼ ਮਿਸ਼ਰਾ ਜਿਸ ਨੇ ਕਿਸਾਨਾਂ ਤੇ ਸ਼ਰ੍ਹੇਆਮ ਗੁੰਡਾਗਰਦੀ ਕਰਕੇ ਅਮਨ ਪੂਰਵਕ ਚੱਲ ਰਹੇ ਕਿਸਾਨਾਂ ਤੇ ਗੱਡੀਆਂ ਚੜ੍ਹਾਅ ਦਿੱਤੀਆਂ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ।ਮੋਦੀ ਦਾ ਪੁਤਲਾ ਫੂਕਣ ਤੋਂ  ਪਹਿਲਾਂ ਜੰਮ ਕੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ । ਅੱਜ ਦੇ ਇਸ ਅਰਥੀ ਫੂਕ ਮੁਜ਼ਾਹਰੇ ਵਿਚ ਚਰਨਜੀਤ ਸਿੰਘ ਤੋਏ, ਗੁਰਜਿੰਦਰ ਸਿੰਘ ,ਰਘਵੀਰ ਸਿੰਘ ਤੋਏ, ਜੋਗਿੰਦਰਪਾਲ ਗੜਦੀਵਾਲਾ, ਪੁਨੀਤ ਸਿੰਘ ਦਸੂਹਾ, ਹਰਪਾਲ ਸਿੰਘ ਸਾਹੂ ਦਾ ਪਿੰਡ, ਰਸ਼ਪਾਲ ਸਿੰਘ ਪੰਨਵਾਂ, ਹਰਦੀਪ ਸਿੰਘ, ਲਵਦੀਪ ਸਿੰਘ ਛੰਨੀਆਂ ਕਰਨੈਲ ਸਿੰਘ  ਆਦਿ ਹਾਜ਼ਰ ਸਨ।