Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਮੁੱਖ ਮੰਤਰੀ ਨੇ ਲਿਖਤੀ ਝੂਠ ਬੋਲਿਆ – ਪ੍ਰਿੰਸ ਪਲਿਆਲ ਗੜ੍ਹਦੀਵਾਲ

ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਮੁੱਖ ਮੰਤਰੀ ਨੇ ਲਿਖਤੀ ਝੂਠ ਬੋਲਿਆ – ਪ੍ਰਿੰਸ ਪਲਿਆਲ ਗੜ੍ਹਦੀਵਾਲ

ਗੜ੍ਹਦੀਵਾਲਾ 1 ਅਪ੍ਰੈਲ (ਪ੍ਰਾਈਮ ਪੰਜਾਬ ਟਾਈਮਜ) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜ੍ਹਦੀਵਾਲ , ਵਰਿੰਦਰ ਵਿੱਕੀ ਅਤੇ ਰਜਤ ਮਹਾਜਨ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਮੁੱਖ ਮੰਤਰੀ ਨੇ 2 ਲੱਖ ਐਨਪੀਐਸ ਪੀੜਿਤ ਕਰਮਚਾਰੀਆਂ ਨਾਲ ਲਿਖਤੀ ਝੂਠ ਬੋਲਿਆ ਹੈ।

ਉਹਨਾਂ ਕਿਹਾ ਕਿ 18 ਨਵੰਬਰ 2022 ਨੂੰ ਮੁੱਖ ਮੰਤਰੀ ਨੇ ਲਾਈਵ ਹੋ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੀ ਹੈ,ਜਿਸ ਦਾ ਲਿਖਤੀ ਅਧੂਰਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਹ ਸਰਕਾਰ ਨੇ ਸਿਰਫ਼ ਹਿਮਾਚਲ ਅਤੇ ਗੁਜਰਾਤ ਵਿੱਚ ਚੋਣਾਂ ਨੂੰ ਲੈ ਕੇ ਸਟੰਟ ਕੀਤਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਪਸ਼ਟ ਕਰਨ ਕਿ ਪੁਰਾਣੀ ਪੈਨਸ਼ਨ ਕਦੋਂ ਲਾਗੂ ਕਰਨੀ ਹੈ। ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸਰਕਾਰ ਨਾਲ ਆਰ ਪਾਰ ਦੀ ਲੜਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਰਕਾਰ ਜਲਦੀ ਜੀ.ਪੀ.ਐਫ਼ ਖਾਤੇ ਖੋਲ੍ਹੇ ਅਤੇ ਐਨ.ਪੀ.ਐਸ ਖਾਤੇ ਬੰਦ ਕਰੇ।

ਉਹਨਾਂ ਕਿਹਾ ਕਿ ਸਰਕਾਰ ਨੇ ਜਲਦੀ ਪੁਰਾਣੀ ਪੈਨਸ਼ਨ 1972 ਨਿਯਮ ਅਨੁਸਾਰ ਲਾਗੂ ਨਹੀਂ ਕੀਤੀ ਤਾਂ ਦੋ ਲੱਖ ਐਨ.ਪੀ.ਐਸ ਪੀੜਤ ਕਰਮਚਾਰੀ ਅਤੇ ਉਹਨਾਂ ਦੇ ਪਰਿਵਾਰ ਸਰਕਾਰ ਨੂੰ ਚੋਣਾਂ ਵਿੱਚ ਸਬਕ ਸਿਖਾਓਣਗੇ।

ਇਸ ਮੌਕੇ ਤੇ ਸਤੀਸ਼ ਕੁਮਾਰ,ਬਲਵਿੰਦਰ ਟਾਕ, ਚਮਨ ਲਾਲ, ਅਮਰਜੀਤ ਸਿੰਘ, ਜਸਵੀਰ ਬੋਦਲ ਆਦਿ ਸਾਥੀ ਹਾਜ਼ਰ ਸਨ।