Prime Punjab Times

Latest news
*ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ
ADVERTISEMENT
You are currently viewing ਸੁਤੰਤਰਤਾ ਦਿਵਸ ਦੇ ਮੱਦੇਨਜਰ ਗੜ੍ਹਦੀਵਾਲਾ ਪੁਲਿਸ ਨੇ..

ਸੁਤੰਤਰਤਾ ਦਿਵਸ ਦੇ ਮੱਦੇਨਜਰ ਗੜ੍ਹਦੀਵਾਲਾ ਪੁਲਿਸ ਨੇ..

ਸੁਤੰਤਰਤਾ ਦਿਵਸ ਦੇ ਮੱਦੇਨਜਰ ਗੜ੍ਹਦੀਵਾਲਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਕਿਸੇ ਵੀ ਵਿਅਕਤੀ ਨੂੰ ਅਮਨ ਅਮਾਨ ਭੰਗ ਕਰਨ ਤੇ ਕਨੂੰਨ ਦੀ ਉਲੰਘਣਾ ਕਰਨ ਦੀ ਆਗਿਆ ਨਹੀ ਦਿੱਤੀ ਜਾਵੇਗੀ : SHO ਸਤਵਿੰਦਰ ਸਿੰਘ ਧਾਲੀਵਾਲ

ਗੜ੍ਹਦੀਵਾਲਾ 4 ਅਗਸਤ(ਚੌਧਰੀ / ਯੋਗੇਸ਼ ਗੁਪਤਾ) : ਸੁਤੰਤਰਤਾ ਦਿਵਸ ਦੇ ਸਬੰਧ ਵਿਚ ਸੁਰੱਖਿਆਂ ਪ੍ਰਬੰਧਾਂ ਦੇ ਮੱਦੇਨਜਰ ਡੀ.ਐਸ.ਪੀ.ਟਾਂਡਾ ਕੁਲਵੰਤ ਸਿੰਘ ਦੀਆਂ ਹਿਦਾਇਤਾਂ ਅਨੁਸਾਰ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਐੱਸ.ਐੱਚ.ਓ. ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਗੜ੍ਹਦੀਵਾਲਾ ਵਿਖੇ ਸਥਾਨਕ ਪੁਲਸ ਵਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ ।

ਇਸ ਮੌਕੇ ਐੱਸ.ਐੱਚ.ਓ.ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਪੁਲਸ ਵਲੋਂ ਕਸਬਾ ਗੜ੍ਹਦੀਵਾਲਾ ਦੇ ਚਾਰੇ ਪਾਸੇ ਨਾਕਾਬੰਦੀ ਕਰਕੇ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾ ਕਿ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਨਾਲ ਹੀ ਉਹਨਾਂ ਨੇ ਦੁਕਾਨਾਂ ਦੇ ਬਾਹਰ ਲੱਗੇ ਹੋਏ ਸੀ ਟੀ ਵੀ ਕੈਮਰੇ ਵੀ ਹੈ ਕਿ ਉਹਨਾਂ ਵੱਲੋਂ ਸਾਰੇ ਸਹੀ ਪਾਏ ਗਏ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਬੰਧੀ ਕਿਸੇ ਵੀ ਵਿਅਕਤੀ ਨੂੰ ਅਮਨ ਅਮਾਨ ਭੰਗ ਕਰਨ ਤੇ ਕਨੂੰਨ ਦੀ ਉਲੰਘਣਾ ਕਰਨ ਦੀ ਆਗਿਆ ਨਹੀ ਦਿੱਤੀ ਜਾਵੇਗੀ

ਉਨ੍ਹਾਂ ਦੱਸਿਆ ਫਲੈਗ ਦਾ ਮੁੱਖ ਮੰਤਵ ਇਲਾਕੇ ਅੰਦਰ ਅਮਨ-ਅਮਾਨ ਤੇ ਸ਼ਾਂਤੀ ਬਣਾਈ ਰੱਖਣਾ ਤਾਂ ਕਿ ਕੋਈ ਸ਼ਰਾਰਤੀ ਅਨਸਰ ਸਿਰ ਨਾ ਚੁੱਕ ਸਕੇ। ਇਸ ਮੌਕੇ ਸਬ ਇੰਸਪੈਕਟਰ ਸਤਪਾਲ ਸਿੰਘ ਜਲੋਟਾ, ਟਰੈਫਿਕ ਇੰਸਪੈਕਟਰ ਅਮਰੀਕ ਸਿੰਘ,ਏ.ਐੱਸ.ਆਈ.ਨਾਮਦੇਵ, ਏ.ਐੱਸ.ਆਈ.ਮਦਨ ਲਾਲ, ਏ.ਐੱਸ.ਆਈ.ਜਗਦੀਪ ਸਿੰਘ,ਏ. ਐੱਸ.ਆਈ. ਬਲਵੀਰ ਸਿੰਘ, ਏ.ਐੱਸ.ਆਈ. ਮਦਨ ਲਾਲ, ਤਨੁੰ ਬਾਲਾ, ਕਾਂਸਟੇਬਲ ਗੁਰਪ੍ਰੀਤ ਸਿੰਘ, ਸੰਦੀਪ ਕੌਰ, ਬਲਜੀਤ ਕੌਰ ਸਮੇਤ ਪੁਲਸ ਫੋਰਸ ਦੇ ਜਵਾਨ ਹਾਜਰ ਸਨ।