Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਦੇ ਮੌਕੇ ਤੇ….

ਕੇ.ਐਮ.ਐਸ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਦੇ ਮੌਕੇ ਤੇ….

ਦਸੂਹਾ (ਚੌਧਰੀ) 

ਕੇ.ਐਮ.ਐਸ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਦੇ ਮੌਕੇ ਤੇ ਸੈਮੀਨਾਰ ਅਤੇ ਕੁਇਜ਼ ਪ੍ਰਤੀਯੋਗਿਤਾ ਆਯੋਜਿਤ 

29 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਨਿਰਦੇਸ਼ਾ ਅਨੁਸਾਰ ਰੈੱਡ ਰਿਬਨ ਕਲੱਬ ਵੱਲੋਂ ਰਾਸ਼ਟਰੀ ਖੇਡ ਦਿਵਸ ਦੇ ਮੌਕੇ ਤੇ ਸੈਮੀਨਾਰ ਅਤੇ ਕੁਇਜ਼ ਪ੍ਰਤੀਯੋਗਿਤਾ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਅਗਵਾਈ ਹੇਠ ਕਰਵਾਈ ਗਈ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਕੁਇਜ਼ ਪ੍ਰਤੀਯੋਗਿਤਾ ਵੀ ਕਰਵਾਈ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਦੀਆਂ 3 ਟੀਮਾਂ ਨੇ ਭਾਗ ਲਿਆ, ਇਸ ਪ੍ਰਤੀਯੋਗਿਤਾ ਵਿੱਚ ਵਿਦਿਆਰਥੀਆਂ ਤੋਂ ਖੇਡਾਂ ਨਾਲ ਸਬੰਧਤ ਸਵਾਲ ਪੁੱਛੇ ਗਏ ਅਤੇ ਟੀਮ ਸੀ ਦੇ ਕੋਮਲਪ੍ਰੀਤ, ਸੋਨੀਆ ਅਤੇ ਹਰਜਿੰਦਰ ਸਿੰਘ ਜੇਤੂ ਰਹੇ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਤੇ ਵਿਦਿਆਰਥੀਆਂ ਤੋਂ ਇਲਾਵਾ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਰਾਕੇਸ਼ ਕੁਮਾਰ, ਲਖਵਿੰਦਰ ਕੌਰ, ਸਤਵੰਤ ਕੌਰ, ਗੁਰਪ੍ਰੀਤ ਸਿੰਘ, ਮਨਪ੍ਰੀਤ ਕੌਰ, ਨਵਿੰਦਰ ਸਿੰਘ ਅਤੇ ਧੰਨਵੀਰ ਸਿੰਘ ਆਦਿ ਹਾਜ਼ਰ ਸਨ।

ਫੋਟੋ : ਕੁਇਜ਼ ਪ੍ਰਤੀਯੋਗਿਤਾ ਵਿੱਚ ਭਾਗ ਲੈਂਦੇ ਹੋਏ ਵਿਦਿਆਰਥੀ।