Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਸ਼ਵ ਵਾਤਾਵਰਨ ਦਿਵਸ ਮੌਕੇ ਕੈਬਨਿਟ ਮੰਤਰੀ ਜ਼ਿੰਪਾ ਨੇ ਸਾਈਕਲ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ 

ਵਿਸ਼ਵ ਵਾਤਾਵਰਨ ਦਿਵਸ ਮੌਕੇ ਕੈਬਨਿਟ ਮੰਤਰੀ ਜ਼ਿੰਪਾ ਨੇ ਸਾਈਕਲ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ 

75ਵਾਂ  ਆਜ਼ਾਦੀ ਦਾ ਅੰਮ੍ਰਿਤ ਮਹਾ ਉਤਸਵ:-
ਸਰੀਰਕ ਅਤੇ ਮਾਨਸਿਕ ਸਿਹਤ ਲਈ ਵਾਤਾਵਰਨ ਨੂੰ ਸ਼ੁੱਧ ਰੱਖਣਾ ਸਮੇਂ ਦੀ ਮੁੱਖ ਲੋੜ : ਬ੍ਰਮ ਸ਼ੰਕਰ ਜ਼ਿੰਪਾ
 –ਵਣ ਚੇਤਨਾ ਪਾਰਕ ਬਸੀ ਪੁਰਾਣੀ ਵਿੱਚ 3 ਲੱਖ ਰੁਪਏ ਦੀ ਲਾਗਤ ਨਾਲ ਬਣੇ ਰਨਿੰਗ ਟਰੈਕ ਅਤੇ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ ਦਾ ਕੀਤਾ ਉਦਘਾਟਨ
– ਬੂਟੇ ਲਗਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ 
ਹੁਸ਼ਿਆਰਪੁਰ, 05 ਜੂਨ(ਬਿਊਰੋ) : 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹਾ ਉਤਸਵ ਤਹਿਤ ਵਣ ਮੰਡਲ ਹੁਸ਼ਿਆਰਪੁਰ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਫਿਟ ਬਾਈਕਰਜ਼ ਕਲੱਬ ਦੇ ਸਹਿਯੋਗ ਨਾਲ ਸਾਈਕਲ ਮੈਰਾਥਨ ਦਾ ਆਯੋਜਨ ਕੀਤਾ ਗਿਆ।  ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਸਾਈਕਲ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਨਗਰ ਨਿਗਮ ਚੌਕ ਹੁਸ਼ਿਆਰਪੁਰ ਤੋਂ ਵਣ ਚੇਤਨਾ ਪਾਰਕ ਬਸੀ ਪੁਰਾਣੀ ਤੱਕ ਕਰਵਾਈ ਗਈ ਸਾਈਕਲ ਮੈਰਾਥਨ ਵਿੱਚ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨਾਲ ਸਾਈਕਲ ਚਲਾ ਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਅਤੇ ਨੌਜਵਾਨਾਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਵਣ ਮੰਡਲ ਅਫ਼ਸਰ ਹੁਸ਼ਿਆਰਪੁਰ ਸ੍ਰੀ ਅਮਨੀਤ ਸਿੰਘ ਵੀ ਹਾਜ਼ਰ ਸਨ।
 ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਈਕਲ ਮੈਰਾਥਨ ਦਾ ਮੰਤਵ ਨੌਜਵਾਨਾਂ ਨੂੰ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਹੈ ਅਤੇ ਸਾਈਕਲ ਦੀ ਵਰਤੋਂ ਰੋਜ਼ਾਨਾ ਦੇ ਕੰਮਾਂ ਲਈ ਕਰਨਾ ਹੈ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਮਦਦ ਮਿਲ ਸਕੇ।  ਉਨ੍ਹਾਂ ਕਿਹਾ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵਾਤਾਵਰਣ ਨੂੰ ਸ਼ੁੱਧ ਕਰਨਾ ਸਮੇਂ ਦੀ ਮੁੱਖ ਲੋੜ ਹੈ, ਇਸ ਲਈ ਵਾਤਾਵਰਨ ਨੂੰ ਸਿਹਤਮੰਦ ਬਣਾਉਣ ਲਈ ਹਰ ਵਿਅਕਤੀ ਦਾ ਯੋਗਦਾਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਨ ਦੀ ਸੰਭਾਲ ਲਈ ਗੰਭੀਰਤਾ ਨਾਲ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਡਾਂ ਨਾਲ ਜੁੜਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਵਿਅਕਤੀ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ।  ਇਸ ਦੌਰਾਨ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ।
 ਵਣ ਚੇਤਨਾ ਪਾਰਕ ਬਸੀ ਪੁਰਾਣੀ ਪੁੱਜਣ ‘ਤੇ ਕੈਬਨਿਟ ਮੰਤਰੀ ਵੱਲੋਂ ਬੂਟੇ ਲਗਾਏ ਗਏ। ਇਸ ਦੌਰਾਨ ਉਨ੍ਹਾਂ  ਕਰੀਬ 3 ਲੱਖ ਰੁਪਏ ਦੀ ਲਾਗਤ ਨਾਲ ਬਣੇ ਰਨਿੰਗ ਟਰੈਕ ਅਤੇ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ।  ਉਨ੍ਹਾਂ ਕਿਹਾ ਕਿ ਜਿੱਥੇ 1.3 ਕਿਲੋਮੀਟਰ ਦਾ ਰਨਿੰਗ ਟ੍ਰੈਕ ਹਰ ਉਮਰ ਵਰਗ ਦੇ ਲੋਕਾਂ ਲਈ ਸੈਰ ਕਰਨ ਅਤੇ ਰਨਿੰਗ ਲਈ ਲਾਹੇਵੰਦ ਸਾਬਤ ਹੋਵੇਗਾ, ਉਥੇ ਹੀ ਕੁਦਰਤ ਨਾਲ ਸਬੰਧਤ ਦਸਤਾਵੇਜ਼ੀ ਫਿਲਮਾਂ ਦਿਖਾਉਣ ਲਈ ਸਕਰੀਨ ਦੇ ਨਾਲ ਇਕ ਪ੍ਰੋਜੈਕਟਰ ਦੀ ਵਿਸ਼ੇਸ਼ਤਾ ਵਾਲਾ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ ਲੋਕਾਂ ਨੂੰ ਕੁਦਰਤ ਨਾਲ ਜੋੜਨ ਦਾ ਕੰਮ ਕਰੇਗਾ। ਬੂਟੇ ਲਗਾਉਂਦੇ ਹੋਏ ਉਨ੍ਹਾਂ ਨੇ ਇਕਜੁੱਟਤਾ ਅਤੇ ਸਾਂਝੇ ਯਤਨਾਂ ਨਾਲ ਸੂਬੇ ਨੂੰ ਹਰਿਆ ਭਰਿਆ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਿਵਾਰ ਦੇ ਹਰ ਮੈਂਬਰ ਨੂੰ ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਇਸ ਦੀ ਸੰਭਾਲ ਕਰਨੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਖਾਲੀ ਪਈਆਂ ਥਾਵਾਂ ’ਤੇ ਬੂਟੇ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
 ਇਸ ਮੌਕੇ ਪਰਮਜੀਤ ਸਿੰਘ ਸਚਦੇਵਾ, ਸਤਵੰਤ ਸਿੰਘ ਸਿਆਣ, ਅਜੇ ਵਰਮਾ, ਸੁਮੇਸ਼ ਸੋਨੀ, ਵਰਿੰਦਰ ਵੈਦ, ਬਲਰਾਜ ਸਿੰਘ ਚੌਹਾਨ, ਦਲੀਪ ਓਹਰੀ, ਕੌਂਸਲਰ ਜਸਪਾਲ ਚੇਚੀ, ਵਰਿੰਦਰ ਸ਼ਰਮਾ ਬਿੰਦੂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
–