Prime Punjab Times

Latest news
ਨਸੀਲੇ ਪਾਊਡਰ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਪਿੰਡ ਬਾਹਟੀਵਾਲ ਵਿਖੇ ਡਾਕਟਰਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸੰਬ... कैबिनेट मंत्री जिंपा ने जनता दरबार में सुनी लोगों की शिकायतें ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ : ਡਾ.ਹਰਜੀਤ ਸਿੰਘ ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵਿਧਾਇਕ ਘੁੰਮਣ ਤੇ ਏ.ਡੀ.ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ ਸ਼੍ਰੀ ਭੈਰੋ ਨਾਥ ਜੀ ਦੀ ਮੂਰਤੀ ਸਥਾਪਨਾ 21 ਜੁਲਾਈ ਨੂੰ ਚਿੰਤਪੁਰਨੀ ਮੇਲੇ ਨੂੰ ਸੁਚਾਰੂ ਬਣਾਉਣ ’ਚ ਲੰਗਰ ਕਮੇਟੀਆਂ ਤੇ ਸਮਾਜਿਕ ਸੰਗਠਨ ਕਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ : ਬ੍ਰਮ... ਚੋਰੀ ਦੇ ਮੋਬਾਇਲ ਫੋਨਾਂ ਤੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨ ਆਏ ਪੁਲਿਸ ਅੜਿੱਕੇ ਹਰ ਖੇਤਰ ਵਿਚ ਧੀਆਂ ਰੁਸਨਾਉਂਦੀਆਂ ਨੇ ਮਾਪਿਆਂ ਦਾ ਨਾਂ :- ਡਾ.ਹਰਜੀਤ ਸਿੰਘ ਵਿਦਿਆਰਥੀਆਂ ਵਲੋਂ “ਵਾਤਾਵਰਣ ਸੁਰੱਖਿਆ ਮੁਹਿੰਮ” ਚਲਾਈ

Home

You are currently viewing ਵਿਰਸਾ ਹੁਸ਼ਿਆਰਪੁਰ ਦਾ’ ਸਤਿੰਦਰ ਸਰਤਾਜ ਨੇ ਕੀਲੇ ਹੁਸ਼ਿਆਰਪੁਰ ਵਾਸੀ

ਵਿਰਸਾ ਹੁਸ਼ਿਆਰਪੁਰ ਦਾ’ ਸਤਿੰਦਰ ਸਰਤਾਜ ਨੇ ਕੀਲੇ ਹੁਸ਼ਿਆਰਪੁਰ ਵਾਸੀ

ਹੁਸ਼ਿਆਰਪੁਰ, 5 ਮਾਰਚ: (ਇ.ਐਡੀਟਰ ਯੋਗੇਸ਼ ਗੁਪਤਾ)

ਮੇਲੇ ਦੇ ਤੀਜੇ ਦਿਨ ‘ਸਤਿੰਦਰ ਸਰਤਾਜ ਨਾਈਟ’ ਵਿੱਚ ਉਮੜ੍ਹਿਆ ਜਨ ਸੈਲਾ

ਦੇਸ਼-ਵਿਦੇਸ਼ ਵਿੱਚ ਸੰਗੀਤ ਰਾਹੀਂ ਪੰਜਾਬੀ ਸੱਭਿਆਚਾਰ ਦੇ ਰੰਗ ਬਿਖੇਰਨ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੀਆਂ ਧੁਨਾਂ ਨਾਲ ਅੱਜ ਸਮੁੱਚਾ ਹੁਸ਼ਿਆਰਪੁਰ ਗੂੰਜ ਉੱਠਿਆ। ਲਾਜਵੰਤੀ ਸਟੇਡੀਅਮ ਵਿਖੇ ਕਰਵਾਏ ਗਏ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲੇ ਦੌਰਾਨ ਸਤਿੰਦਰ ਸਰਤਾਜ ਨਾਈਟ ਦਾ ਇਹ ਜਸ਼ਨ ਸੀ।

ਹੁਸ਼ਿਆਰਪੁਰ ਹੀ ਨਹੀਂ ਆਸ-ਪਾਸ ਦੇ ਜ਼ਿਲ੍ਹਿਆਂ ਤੋਂ ਵੀ ਲੋਕ ਆਪਣੇ ਚਹੇਤੇ ਗਾਇਕ ਨੂੰ ਸੁਣਨ ਅਤੇ ਦੇਖਣ ਲਈ ਪੁੱਜੇ ਹੋਏ ਸਨ। ਪੂਰਾ ਸਟੇਡੀਅਮ ਸਰਤਾਜ ਦੇ ਪ੍ਰਸੰਸਕਾਂ ਨਾਲ ਭਰਿਆ ਹੋਇਆ ਸੀ।
ਸੰਗੀਤਕ ਸ਼ਾਮ ਵਿੱਚ ਮਹਿਮਾਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਸਤਿੰਦਰ ਸਰਤਾਜ ਦੀ ਗਾਇਕੀ ਆਪਣੇ ਆਪ ਵਿੱਚ ਪੰਜਾਬੀ ਵਿਰਸਾ ਸਮਾਉਂਦੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾ ਰਹੇ ‘ਵਿਰਸਾ ਹੁਸ਼ਿਆਰਪੁਰ ਦਾ’ ਅਤੇ ਸੰਗੀਤਕ ਸ਼ਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਦੇ ਹਨ। ਉਨ੍ਹਾਂ ਕਿਹਾ ਕਿ ਇਹ ਮੇਲਾ ਜ਼ਿਲ੍ਹੇ ਦੇ ਹੁਨਰਮੰਦ ਲੋਕਾਂ ਲਈ ਆਪਣੇ ਉਤਪਾਦ ਵੇਚਣ ਦਾ ਵਧੀਆ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਸ ਵਿਰਾਸਤੀ ਮੇਲੇ ਦੌਰਾਨ ਸੱਭਿਆਚਾਰ ਅਤੇ ਲੋਕ ਕਲਾਵਾਂ ਨੂੰ ਦੇਖਿਆ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ, ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ ਐਸ ਪੀ ਸਰਤਾਜ ਸਿੰਘ ਚਾਹਲ, ਚੇਅਰਮੈਨ ਐਸ ਸੀ ਕਾਰਪੋਰੇਸ਼ਨ ਹਰਮਿੰਦਰ ਸਿੰਘ ਸੰਧੂ, ਚੇਅਰਮੈਨ ਇੰਪਰੂਵਮੈਟ ਟ੍ਰੱਸਟ ਹਰਮੀਤ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਕੋਆਪ੍ਰੇਟਿਵ ਬੈਂਕ ਬੌਬੀ ਸ਼ਰਮਾ, ਹਰਵਿੰਦਰ ਸਿੰਘ ਬਖਸ਼ੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਲਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਰਬਾਰਾ ਸਿੰਘ, ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ
ਸਾਰਾ ਸਟੇਡੀਅਮ ਤਾੜੀਆਂ ਨਾਲ ਗੂੰਜ ਉੱਠਿਆ ਜਦੋਂ ਸਤਿੰਦਰ ਸਰਤਾਜ ਨੇ ਸੰਗੀਤਕ ਸ਼ਾਮ ਦੀ ਸ਼ੁਰੂਆਤ ‘ਮੈਂ ਤੇ ਸੱਜਣ ਇਕੋ-ਇਕੋ-ਮਿੱਕੇ, ਦੱਸੋ ਜੀ ਹੁਣ ਕੀ ਲਿਖੀਏ’ ਨਾਲ ਕੀਤੀ। ਇਸ ਤੋਂ ਬਾਅਦ ਕਾਗਜ਼ਾਂ ਦਾ ਸਾਂਭ ਲਿਆ ਥੱਬਾ, ਸਾਈਂ ਵੇ ਸਾਡੀ ਫਰਿਆਦ, ਸੱਜਣ ਰਾਜ਼ੀ ਹੋ ਜਾਵੇ ਫੇਰ ਵੀ, ਤੇਰੇ ਵਾਸਤੇ ਓ ਸੱਜਣਾ ਪੀੜਾਂ ਸੀ ਹੰਢਾਈਆਂ, ਮੇਰੇ ਰਸ਼ਕੇ ਕਮਰ, ਔਖੇ ਸੌਖੇ ਹੋ ਕੇ ਜਦੋਂ ਭੇਜਿਆ ਸੀ ਮਾਪਿਆਂ ਨੇ ਆਦਿ ਨੇ ਖੂਬ ਤਾੜੀਆਂ ਬਟੋਰੀਆਂ।
ਇਸ ਦੌਰਾਨ ਉਨ੍ਹਾਂ ਨੇ ਸਰੋਤਿਆਂ ਦਾ ਉਤਸ਼ਾਹ ਵਧਾਉਂਦੇ ਹੋਏ ਉਨ੍ਹਾਂ ਦੇ ਫ਼ਰਮਾਇਸ਼ ‘ਤੇ ਗੀਤ ਸੁਣਾਏ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਤਿੰਦਰ ਸਰਤਾਜ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹੀ ਆਪਣੇ ਗੀਤਾਂ ਰਾਹੀਂ ਪੰਜਾਬ ਦੇ ਸੱਭਿਆਚਾਰ ਦਾ ਝੰਡਾ ਬੁਲੰਦ ਕੀਤਾ ਹੈ ਅਤੇ ਦੇਸ਼-ਵਿਦੇਸ਼ ਵਿੱਚ ਪੰਜਾਬੀ ਸਭਿਆਚਾਰ ਨੂੰ ਵਿਸ਼ੇਸ਼ ਪਹਿਚਾਣ ਦਿਵਾਈ ਹੈ। ਉਨ੍ਹਾਂ ਕਿਹਾ ਕਿ ‘ਵਿਰਸਾ ਹੁਸ਼ਿਆਰਪੁਰ ਦਾ’ ਮੇਲਾ ਦਸਤਕਾਰੀ ਵਰਗੀਆਂ ਅਲੋਪ ਹੋ ਰਹੀਆਂ ਕਲਾਵਾਂ ਨੂੰ ਉਜਾਗਰ ਕਰ ਰਿਹਾ ਹੈ, ਇਸ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੇਲੇ ਵਿੱਚ ਸ਼ਾਮਲ ਹੋ ਕੇ ਇਨ੍ਹਾਂ ਮਿਹਨਤੀ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਕਾਰੀਗਰ ਪਹੁੰਚੇ ਹੋਏ ਹਨ ਅਤੇ ਜਿੱਥੇ ਕਾਰੀਗਰਾਂ ਵੱਲੋਂ ਤਿਆਰ ਕੀਤੀਆਂ ਵਸਤੂਆਂ ਦੀ ਵਿਕਰੀ ਕੀਤੀ ਜਾ ਰਹੀ ਹੈ, ਉੱਥੇ ਨਾਰਥ ਜ਼ੋਨ ਕਲਚਰਲ ਸੈਂਟਰ, ਵਿਦਿਆਰਥੀਆਂ ਅਤੇ ਹੋਰ ਕਲਾਕਾਰਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਮੇਲਾ 7 ਮਾਰਚ ਤੱਕ ਚੱਲੇਗਾ ।

error: copy content is like crime its probhihated