Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ……

ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ……

ਹੁਸ਼ਿਆਰਪੁਰ(ਬਿਊਰੋ) 

ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਲਗਾਈ ਗਈ ਪਾਬੰਦੀ : ਡਿਪਟੀ ਕਮਿਸ਼ਨਰ
–ਕਿਹਾ,ਬਾਸਮਤੀ ਚਾਵਲ ਦੀ ਗੁਣਵੱਤਾ ’ਚ ਸੁਧਾਰ ਲਈ ਪੰਜਾਬ ਸਰਕਾਰ ਨੇ ਉਠਾਏ ਅਹਿਮ ਕਦਮ

 23 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਨਿਰਦੇਸ਼ ਬਾਸਮਤੀ ਚਾਵਲ ਦੀ ਗੁਣਵੱਤਾ ਵਿਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ।
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਹੈ, ਕਿਉਂਕਿ ਪਾਬੰਦੀਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਬਾਸਮਤੀ ਚਾਵਲ ਉਤਪਾਦਕਾਂ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਐਸੀਫੋਟ, ਬੁਪਰੋਫੋਜਿਨ, ਕਲੋਰੋਪਾਇਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜੋਲ ਥਿਆਮਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜਿਮ, ਟ੍ਰਾਈਸਾਈਕਲਾਜੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰ, ਵੰਡ ਤੇ ਵਰਤੋਂ ਚਾਵਲ ਖਾਸ ਕਰਕੇ ਬਾਸਮਤੀ ਚਾਵਲ ਦੇ ਨਿਰਯਾਤ ਤੇ ਖਪਤ ਵਿਚ ਸੰਭਾਵੀ ਰੁਕਾਵਟਾਂ ਬਣ ਰਹੀਆਂ ਸਨ। ਉਨ੍ਹਾਂ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ ’ਤੇ ਪੰਜਾਬ ਵਿਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ, ਤਾਂ ਜੋ ਬਿਨ੍ਹਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚਾਵਲ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚਾਵਲ ਵਿਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਤ ਮੈਕਸੀਅਮ ਰੈਜੀਡਿਊਲ ਲੈਵਲ (ਐਮ.ਆਰ.ਐਲ.) ਤੋਂ ਵੱਧ ਕੀਟਨਾਸ਼ਕ ਦੀ ਰਹਿੰਦ-ਖੂੰਹਦ ਦਾ ਖਤਰਾ ਹੈ।
ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਰਾਈਸ ਮਿਲਰਜ ਐਂਡ ਐਕਸਪੋਰਟਜ਼ ਐਸੋਸੀਏਸ਼ਨ ਵਲੋਂ ਇਹ ਵੀ ਪਾਇਆ ਗਿਆ ਹੈ ਕਿ ਉਨ੍ਹਾਂ ਵਲੋਂ ਟੈਸਟ ਕੀਤੇ ਗਏ ਕਈ ਨਮੂਨਿਆਂ ਵਿਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੂਲ ਬਾਸਮਤੀ ਚਾਵਲ ਵਿਚ ਐਮ.ਆਰ.ਐਲ. ਤੈਅ ਤੋਂ ਕਿਤੇ ਵੱਧ ਮਾਤਰਾ ਵਿਚ ਪਾਇਆ ਗਿਆ ਹੈ। ਐਸੋਸੀਏਸ਼ਨ ਨੇ ਪੰਜਾਬ ਦੀ ਵਿਰਾਸਤੀ ਬਾਸਮਤੀ ਉਪਜ ਨੂੰ ਬਚਾਉਣ ਅਤੇ ਬਾਸਮਤੀ ਚਾਵਲ ਦੀ ਦੂਜੇ ਦੇਸ਼ਾਂ ਨੂੰ ਨਿਰਯਾਤ ਯਕੀਨੀ ਬਣਾਉਣ ਲਈ ਇਨ੍ਹਾਂ ਖੇਤੀ ਰਸਾਇਣਾਂ ’ਤੇ ਪਾਬੰਦੀ ਲਗਾਉਣ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਬਾਸਮਤੀ ਚਾਵਲ ਦੇ ਕੀੜਿਆਂ ਨੂੰ ਕੰਟਰੋਲ ਕਰਨ ਲਈ ਘੱਟ ਰਹਿੰਦ-ਖੂੰਹਦ ਵਾਲੇ ਖੇਤੀ ਰਸਾਇਣਾਂ ਦੀ ਸਿਫਾਰਸ਼ ਕੀਤੀ ਹੈ, ਜੋ ਕਿ ਬਾਜ਼ਾਰ ਵਿਚ ਉਪਲਬੱਧ ਹੈ।