Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਡੇਢ ਮਹੀਨੇ ਤੋਂ ਲਾਪਤਾ ਵੀਰ ਨੂੰ ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਗੜ੍ਹਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ

ਡੇਢ ਮਹੀਨੇ ਤੋਂ ਲਾਪਤਾ ਵੀਰ ਨੂੰ ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਗੜ੍ਹਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 

9 ਮਈ : ਅੱਜ ਬਾਬਾ ਦੀਪ ਸਿੰਘ ਸੇਵਾਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵਲੋਂ ਘਰੋਂ ਡੇਢ ਮਹੀਨਾ ਤੋ ਲਾਪਤਾ ਵੀਰ ਨੂੰ ਪਰਿਵਾਰ ਨਾਲ ਮਿਲਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪ੍ਰਧਾਨ ਸ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵੀਰ ਦਿਮਾਗੀ ਤੌਰ ਤੇ ਠੀਕ ਹੋਣ ਨਾ ਕਾਰਨ ਘਰੋਂ ਬਾਹਰ ਕਿੱਧਰੇ ਚਲਾ ਗਿਆ ਸੀ। ਇਸ ਵੀਰ ਨੂੰ ਥਾਣਾ ਹਰਿਆਣਾ ਤੋ ਪੁਲਿਸ ਮੁਲਾਜ਼ਮਾਂ ਵਲੋਂ ਗੁਰ ਆਸਰਾ ਘਰ ਪਿੰਡ ਬਾਹਗਾ ਵਿਖੇ ਪੁਹੰਚਾਇਆ ਗਿਆ। ਸੋਸਾਇਟੀ ਵੱਲੋਂ ਉੱਕਤ ਵੀਰ ਦਾ ਕੁੱਝ ਦਿਨ ਇਲਾਜ ਕਰਵਾਇਆ ਤੇ ਬਾਅਦ ਵਿੱਚ ਵੀਰ ਨੇ ਆਪਣਾ ਨਾਮ ਜਗਦੀਸ਼ ਚੰਦਰ ਪਿੰਡ ਜੌਹਰ ਵਲੀਨਾ ਜਿਲ੍ਹਾ ਜਲੰਧਰ ਦੱਸਿਆ ਗਿਆ। ਇਸ ਮੌਕੇ ਸੁਸਾਇਟੀ ਵੱਲੋਂ ਇਸ ਵੀਰ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ। ਜਿਸ ਉਪਰੰਤ ਇਸ ਵੀਰ ਦੀ ਮਾਤਾ ਪ੍ਰਕਾਸ਼ ਕੌਰ ਤੇ ਭਰਾ ਮਨਜੀਤ ਪਾਲ ਇਸ ਨੂੰ ਲੈਣ ਲਈ ਗੁਰ ਆਸਰਾ ਘਰ ਪਿੰਡ ਬਾਹਗਾ ਪੁੱਜੇ ।ਇਸ ਮੌਕੇ ਸੋਸਾਇਟੀ ਵੱਲੋਂ ਉੱਕਤ ਵੀਰ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ।ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਜੱਟਾਂ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਆਦਿ ਹਾਜਰ ਸਨ।