ਗੜ੍ਹਦੀਵਾਲਾ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਰਾਸ਼ਟਰੀ ਸੇਵਾ ਯੋਜਨਾ (NSS) ਦੇ ਤਹਿਤ ਇਕ ਦਿਨਾਂ ਐੱਨ.ਐੱਸ.ਐੱਸ.ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸੇਵਾ ਭਾਵਨਾ ਜਗਾਉਣ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਸੀ।ਕੈਂਪ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਐੱਨ.ਐੱਸ.ਐੱਸ. ਜ਼ਰੀਏ ਵਿਦਿਆਰਥੀਆਂ ਵਿੱਚ ਨੇਤ੍ਰਿਤਵ ਦੇ ਗੁਣ ਵਿਕਸਤ ਹੁੰਦੇ ਹਨ। ਕੈਂਪ ਦੌਰਾਨ ਵਿਦਿਆਰਥੀਆਂ ਨੇ ਕਾਲਜ ਦੇ ਆਲੇ-ਦੁਆਲੇ ਅਤੇ ਭੌਤਿਕ ਵਿਗਿਆਨ ਲੈਬ ਦੀ ਸਫ਼ਾਈ ਕੀਤੀ। ਇਸ ਮੌਕੇ ‘ਤੇ ਐੱਨ.ਐੱਸ. ਐੱਸ ਦੇ ਪ੍ਰੋਗਰਾਮ ਅਫ਼ਸਰ ਸ੍ਰੀ ਸੁਖਵਿੰਦਰ ਕੁਮਾਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਮੈਡਮ ਗੁਰਪ੍ਰੀਤ ਕੌਰ ਤੇ ਮੈਡਮ ਸੀਮਾ ਕੁਮਾਰੀ ਅਤੇ ਵਿਦਿਆਰਥੀ ਹਾਜ਼ਰ ਸਨ।