Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪਠਾਨਕੋਟ, ਚੰਡੀਗੜ੍ਹ 26,ਜੁਲਾਈ (PPT NEWS) 

: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਸ਼ਪਾਲ ਸਿੰਘ ਵਾਸੀ ਪਿੰਡ ਭਾਰੋਲੀ ਕਲਾਂ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੀ (ਸ਼ਿਕਾਇਤਕਰਤਾ) ਦੀ ਵਾਹੀਯੋਗ ਜ਼ਮੀਨ ਨੂੰ ਉਕਤ ਜੇ.ਈ ਵੱਲੋਂ ਪੜਤਾਲ ਕੀਤੀ ਜਾ ਰਹੀ ਗੈਰ-ਕਾਨੂੰਨੀ ਕਲੋਨੀ ਦਾ ਹਿੱਸਾ ਨਾ ਦੱਸਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 100,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਜਾਰੀ ਹੈ।