Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਿਲੰਡਰ ਫੱਟਣ ਨਾਲ ਹੋਏ ਦਰਦਨਾਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਦੋ…

ਸਿਲੰਡਰ ਫੱਟਣ ਨਾਲ ਹੋਏ ਦਰਦਨਾਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਦੋ…

ਹੁਸ਼ਿਆਰਪੁਰ (ਤਰਸੇਮ ਦੀਵਾਨਾ )

ਸਿਲੰਡਰ ਫੱਟਣ ਨਾਲ ਹੋਏ ਦਰਦਨਾਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਦੋ ਗੰਭੀਰ ਰੂਪ ਜ਼ਖਮੀ 

 24 ਸਤੰਬਰ :  ਹੁਸ਼ਿਆਰਪੁਰ ਤੋ ਜਲੰਧਰ ਰੋਡ ਤੇ ਸਥਿਤ ਅੱਡਾ ਨਸਰਾਲਾ ਵਿਖੇ ਸਵੇਰੇ ਜੇ ਕੇ ਐਂਟਰਪ੍ਰਾਈਜ਼ਜ਼ ਵਿਖੇ ਅਚਾਨਕ ਸਿਲੰਡਰ ਫੱਟਣ ਨਾਲ ਹੋਵੇ ਦਰਦਨਾਕ ਹਾਦਸੇ ਵਿੱਚ ਇੱਕ ਮਜ਼ਦੂਰ ਭਗਵਤ ਸਿੰਘ ਪੁੱਤਰ ਜੋਗ ਸਿੰਘ ਵਾਸੀ ਉੱਤਰਾਖੰਡ ਹਾਲ ਵਾਸੀ ਗੀਗਨਵਾਲ ਦੀ ਮੌਕੇ ਤੇ ਮੌਤ ਹੋ ਗਈ,ਅਤੇ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਿਲ ਕਰਵਾਇਆ ਗਿਆ ਜਿੱਥੇ ਕਿ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਧਮਾਕੇ ਦੀ ਆਵਾਜ਼ ਦੂਰ ਦੂਰ ਤੱਕ ਸੁਣਾਈ ਦਿੱਤੀ ਅਤੇ ਧਮਾਕਾ ਜ਼ਬਰਦਸਤ ਹੋਣ ਕਰਕੇ ਮਰਨ ਵਾਲੇ ਵਿਅਕਤੀ ਦੇ ਚਿਥਡ਼ੇ ਦੂਰ ਦੂਰ ਤਕ ਜਾ ਕੇ ਡਿੱਗੇ ਹੋਏ ਸਨ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਜ਼ਖਮੀ ਪਰਮਜੀਤ ਅਤੇ ਸੂਰਜ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ । ਦੱਸਿਆ ਜਾ ਰਿਹਾ ਹੈ ਕਿ ਸਿਲੰਡਰ ‘ਚ ਗੈਸ ਭਰਦੇ ਸਮੇਂ ਅਚਾਨਕ ਸਿਲੰਡਰ ਫੱਟ ਗਿਆ। ਜਿਸ ਕਾਰਨ ਸਿਲੰਡਰ ਫੱਟਣ ਕਾਰਨ ਹੋਏ ਧਮਾਕੇ ਕਾਰਨ ਫੈਕਟਰੀ ਦਾ ਸਾਰਾ ਸਾਮਾਨ ਇੱਧਰ ਉੱਧਰ ਖਿੱਲਰਿਆ ਪਿਆ ਸੀ।