Prime Punjab Times

Latest news
ਵਾਅਦਿਆਂ ਤੋਂ ਅੱਗੇ ਵਧ ਕੇ ਫੈਸਲੇ ਲਾਗੂ ਕਰੇ ਪੰਜਾਬ ਸਰਕਾਰ : ਦਰਸ਼ਵੀਰ ਸਿੰਘ ਰਾਣਾ ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ
ADVERTISEMENT
You are currently viewing 38 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

38 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

38 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਹੁਸ਼ਿਆਰਪੁਰ / ਚੱਬੇਵਾਲ (ਬਿਊਰੋ) : ਸਥਾਨਕ ਪੁਲਿਸ ਨੇ ਇੱਕ ਵਿਅਕਤੀ ਨੂੰ 38 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਸਤੀਸ਼ ਕੁਮਾਰ ਸਮੇਤ ਸਾਥੀ ਕਰਮਚਾਰੀਆਂ ਦੇ ਬਰਾਏ ਕਰਨੇ ਗਸ਼ਤ, ਤਲਾਸ਼ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਭਾਮ ਤੋਂ ਸਰਹਾਲਾ ਕਲਾਂ ਨੂੰ ਜਾ ਰਹੇ ਸੀ ਕਿ ਜਦੋਂ ਪੁਲਿਸ ਪਾਰਟੀ ਸਾਂਸੀ ਕਲੋਨੀ ਪਿੰਡ ਸਰਹਾਲਾ ਕਲਾਂ ਪੁੱਜੀ ਤਾਂ ਜਾਣਾ ਮੰਡੀ ਦੇ ਸਾਹਮਣੇ ਤੋਂ ਇੱਕ ਮੰਨਾ ਵਿਅਕਤੀ ਸੜਕ ਪਰ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਵਿੱਚ ਫੜਿਆ ਵਜਨਦਾਰ ਮੋਮੀ ਲਿਫਾਫੇ ਨੂੰ ਆਪਣੇ ਸਜੇ ਹੱਥ ਸੜਕ ਕਿਨਾਰੇ ਕੱਚੀ ਜਗ੍ਹਾ ਤੇ ਸੁੱਟ ਕੇ ਪਿੱਛੇ ਨੂੰ ਮੁੜ ਪਿਆ। ਜਿਸ ਤੋਂ ਸ਼ੱਕ ਪੈਣ ਤੇ ਏ.ਐਸ.ਆਈ ਸਤੀਸ਼ ਕੁਮਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਬੁੱਧੂ ਕੁਮਾਰ ਉਰਫ ਬਿੱਟੂ ਪੁੱਤਰ ਮਹਣ ਲਾਲ ਵਾਸੀ ਸਾਂਸੀ ਕਲੋਨੀ ਸਰਹਾਲਾ ਕਲਾਂ ਥਾਣਾ ਚੱਬੇਵਾਲ ਹੁਸ਼ਿਆਰਪੁਰ ਦੱਸਿਆ। ਜਿਸ ਦੁਆਰਾ ਸੁਟੇ ਹੋਏ ਮੋਮੀ ਲਿਫਾਫੇ ਨੂੰ ਹੇਠਾਂ ਤੋਂ ਚੁੱਕ ਕੇ ਚੈੱਕ ਕਰਨ ਤੇ ਉਸ ਵਿਚੋਂ 38 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।