ਗੜ੍ਹਦੀਵਾਲਾ 11 ਸਤੰਬਰ (ਚੌਧਰੀ)
: ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋ “ਯੁੱਧ ਨਸ਼ਿਆ ਵਿਰੁੱਧ ਅਤੇ ਗੈਂਗਸਟਰਾ ਵਿਰੁੱਧ” ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ.ਐਸ.ਪੀ ਸਾਹਿਬ ਸੰਦੀਪ ਕੁਮਾਰ ਮਲਿਕ IPS ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾ, ਖੋਹਾਂ, ਠੱਗੀਆ, ਨਸ਼ਿਆ ਅਤੇ ਗੈਂਸਟਰਾ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਨਵਨੀਤ ਸਿੰਘ ਮਾਹਲ PPS ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਦੀਆਂ ਹਦਾਇਤਾ ਮੁਤਾਬਿਕ ਅਤੇ ਐਸ.ਆਈ ਪਰਵਿੰਦਰ ਸਿੰਘ ਧੂਤ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਮੁਕਦਮਾ ਐਸ.ਆਈ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਨਾਲ ਗਸ਼ਤ ਬਾ ਚੈਕਿੰਗ ਸ਼ੱਕੀ ਭੈੜੇ ਪੁਰਸ਼ਾ ਦੇ ਸਬੰਧ ਵਿਚ ਥਾਣਾ ਗੜਦੀਵਾਲਾ ਤੋਂ ਪਿੰਡ ਚੋਹਕਾ ਰੂਪੋਵਾਲ ਆਦਿ ਵੱਲ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਗਸ਼ਤ ਕਰਦੀ ਪਿੰਡ ਚੋਹਕਾ ਤੋ ਥੋੜਾ ਪਿੱਛੇ ਮੋੜ ਪਾਸ ਪੁੱਜੇ ਤਾਂ ਚੜਦੇ ਵਾਲੇ ਕੱਚੇ ਰਸਤੇ ਤੋ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿਤਾ ਜਿਸ ਨੇ ਆਪਣੀ ਪਹਿਨੀ ਲੋਅਰ ਦੀ ਸੱਜੀ ਜੇਬ ਵਿਚੋਂ ਵਜਨਦਾਰ ਮੋਮੀ ਲਿਫਾਫਾ ਕੱਢ ਕੇ ਆਪਣੇ ਸੱਜੇ ਹੱਥ ਕੱਚੇ ਰਸਤੇ ਦੇ ਕਿਨਾਰੇ ਘਾਹ ਵਿੱਚ ਸੁੱਟ ਕੇ ਕਾਹਲੀ ਕਾਹਲੀ ਤੁਰ ਪਿਆ ਜਿਸ ਨੂੰ ਮਨ ਐਸ.ਆਈ ਨੇ ਸੱਕ ਦੀ ਬਿਨਾਹ ਤੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਅਜੈ ਕੁਮਾਰ ਪੁੱਤਰ ਮਲਕੀਤ ਸਿੰਘ ਵਾਸੀ ਮੱਲੀਆਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ ਜਿਸ ਦੇ ਵੱਲੋ ਜਮੀਨ ਪਰ ਸੁੱਟੇ ਵਜਨਦਾਰ ਮੋਮੀ ਲਿਫਾਫਾ ਦੀ ਤਲਾਸੀ ਕਰਨ 34 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿੱਸ ਤੋਂ ਉਕਤ ਦੋਸ਼ੀ ਨੂੰ ਕਾਬੂ ਕਰਕੇ ਮੁਕੱਦਮਾ ਨੰਬਰ 83 ਮਿਤੀ 09-09-2026 ਅ:ਧ 22-61-85 NDPS Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ।







