Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਰਿੰਜ ਤੇ ਟੀਕਾ ਤਰਲ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

ਸਰਿੰਜ ਤੇ ਟੀਕਾ ਤਰਲ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਚੌਧਰੀ) 

: ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆਂ ਲੱਟਾਂ, ਖੋਹਾਂ,ਠੱਗਿਆ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ. ਐਸ ਐਸ.ਪੀ (ਤਫਤੀਸ਼) ਦੀ ਰਹਿਨੁਮਾਈ ਹੇਠ ਅਤੇ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵੀਜਨ ਟਾਂਡਾ ਜੀ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਸਤਪਾਲ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਬਲਵੀਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾਂ ਸਬੰਧੀ ਝੰਬੋਵਾਲ ਸੰਤਰੇ ਦੇ ਬਾਗਾਂ ਨਜ਼ਦੀਕ ਮੌਜੂਦ ਸੀ ਤਾਂ ਚੜਦੇ ਪਾਸੇ ਸਫੇਦਿਆਂ ਵਿਚ ਝਾੜੀਆਂ ਅੰਦਰ ਇਕ ਸਰਦਾਰ ਵਿਅਕਤੀ ਬੈਠਾ ਆਪਣੀ ਬਾਂਹ ਪਰ ਟੀਕਾ ਲਗਾਉਂਦਾ ਦਿਖਾਈ ਦਿੱਤਾ। ਜਿਸਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਲਵਪ੍ਰੀਤ ਸਿੰਘ ਪੁੱਤਰ ਅੰਗ੍ਰੇਜ ਸਿੰਘ ਵਾਸੀ ਚੋਟਾਲਾ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸ ਨੇ ਦੱਸਿਆ ਕਿ ਉਹ ਆਪਣੀ ਬਾਂਹ ਪਰ ਜੋ ਟੀਕਾ ਲਗਾ ਰਿਹਾ ਹੈ। ਉਹ ਨਸ਼ੀਲੇ ਪਦਾਰਥ ਦਾ ਟੀਕਾ ਹੈ। ਜਿਸ ਤੇ ਏ.ਐਸ.ਆਈ ਬਲਵੀਰ ਸਿੰਘ ਥਾਣਾ ਵੱਲੋਂ ਸਰਿੰਜ ਨੂੰ ਚੈਕ ਕਰਨ ਤੇ ਨਸ਼ੀਲਾ ਤਰਲ ਪਦਾਰਥ ਬਰਾਮਦ ਹੋਣ ਪਰ ਪਰ ਮੁਕੱਦਮਾ ਨੰਬਰ 18 ਮਿਤੀ 11.03.2025 ਅ:ਧ 22/27-61-85 NDPS Act ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦਰਜ ਕੀਤਾ ਗਿਆ।ਗਿ੍ਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।