Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਪਿੰਡਾਂ ਤੇ ਸ਼ਹਿਰਾਂ ’ਚ ਚੱਲ ਰਹੇ ਵਿਕਾਸ ਕੰਮਾਂ ਨੂੰ ਤੈਅ ਸਮੇਂ ’ਤੇ ਪੂਰਾ ਕਰਕੇ ਜਲਦ ਭੇਜਿਆ ਜਾਵੇ ਵਰਤੋਂ ਸਰਟੀਫਿਕੇਟ : ਸੰਦੀਪ ਕੁਮਾਰ

ਪਿੰਡਾਂ ਤੇ ਸ਼ਹਿਰਾਂ ’ਚ ਚੱਲ ਰਹੇ ਵਿਕਾਸ ਕੰਮਾਂ ਨੂੰ ਤੈਅ ਸਮੇਂ ’ਤੇ ਪੂਰਾ ਕਰਕੇ ਜਲਦ ਭੇਜਿਆ ਜਾਵੇ ਵਰਤੋਂ ਸਰਟੀਫਿਕੇਟ : ਸੰਦੀਪ ਕੁਮਾਰ

ਪਿੰਡਾਂ ਤੇ ਸ਼ਹਿਰਾਂ ’ਚ ਚੱਲ ਰਹੇ ਵਿਕਾਸ ਕੰਮਾਂ ਨੂੰ ਤੈਅ ਸਮੇਂ ’ਤੇ ਪੂਰਾ ਕਰਕੇ ਜਲਦ ਭੇਜਿਆ ਜਾਵੇ ਵਰਤੋਂ ਸਰਟੀਫਿਕੇਟ : ਸੰਦੀਪ ਕੁਮਾਰ

ਵਧੀਕ ਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਨੂੰ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 16 ਮਈ(ਬਿਊਰੋ) : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਵਿਚ ਤੇਜ਼ੀ ਲਿਆਉਂਦੇ ਹੋਏ ਤੈਅ ਸਮੇਂ ’ਤੇ ਕੰਮਾਂ ਨੂੰ ਪੂਰਾ ਕਰਵਾਉਣ ਅਤੇ ਤੁਰੰਤ ਉਸ ਦੇ ਵਰਤੋਂ ਸਰਟੀਫਿਕੇਟ ਭੇਜਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਸਿਕ ਮੀਟਿੰਗਾਂ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ ਤੇ ਸਿਵਲ ਸਰਜਨ ਡਾ. ਲਖਵੀਰ ਸਿੰਘ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਅਤੇ ਈ.ਓਜ਼ ਨਾਲ ਪਿੰਡਾਂ ਤੇ ਸ਼ਹਿਰਾਂ ਵਿਚ ਕੀਤੇ ਜਾ ਰਹੇ ਵਿਕਾਸ ਕੰਮਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਇਸ ਦੌਰਾਨ ਈ.ਓਜ਼ ਅਤੇ ਬੀ.ਡੀ.ਪੀ.ਓਜ਼  ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਫੌਗਿੰਗ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਬੇਹਤਰ ਬਣਾਉਣ ਲਈ ਨਿਰਦੇਸ਼ ਵੀ ਦਿੱਤੇ।
ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਦੀ ਡਲਿਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡਲਿਵਰੀ ਦੌਰਾਨ ਬੀ.ਪੀ.ਐਲ. ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਵਿੱਤੀ ਸਹਾਇਤਾ ਵੀ ਸੁਚਾਰੂ ਢੰਗ ਨਾਲ ਦਿੱਤੀਆਂ ਜਾਣ। ਉਨ੍ਹਾਂ ਡਰੱਗ ਅਤੇ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬੇਨਿਯਮੀਆਂ ਸਾਹਮਣੇ ਆਉਣ ’ਤੇ ਸਖਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ. ਦੀ ਬੀਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਅਤੇ ਇਸ ਤਰ੍ਹਾਂ ਦੇ ਮਰੀਜ਼ ਸਾਹਮਣੇ ਆਉਣ ’ਤੇ ਉਨ੍ਹਾਂ ਦਾ ਫੌਰੀ ਇਲਾਜ਼ ਕੀਤਾ ਜਾਵੇ। ਇਸ ਦੌਰਾਨ ਸਿਹਤ ਸੇਵਾਵਾਂ ਨੂੰ ਹੋਰ ਦਰੁਸਤ ਕਰਨ ਤੋਂ ਇਲਾਵਾ ਸਮਾਰਟ ਵਿਲੇਜ ਕੰਪੇਨ, ਪੀ.ਜੀ.ਆਰ.ਐਸ., ਸਵੱਛ ਭਾਰਤ ਮਿਸ਼ਨ, ਜਲ ਜੀਵਨ ਮਿਸ਼ਨ, ਕੋਵਿਡ ਬਚਾਅ ਸਬੰਧੀ ਵੈਕਸੀਨੇਸ਼ਨ ਅਤੇ ਹੋਰ ਵਿਭਾਗਾਂ ਦੇ ਕੰਮਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated