Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਵੱਲੋਂ ਆਨਲਾਈਨ ਠੱਗੀ ਦੇ ਮਾਮਲਿਆਂ ਵਿੱਚ ਵੱਡੀ ਸਫਲਤਾ — ਪੀੜਤਾਂ ਨੂੰ ਵਾਪਸ ਕਰਵਾਏ 14 ਲੱਖ 34 ਹਜ਼ਾਰ ਰੁਪਏ : DSP ਰਾਜੇਸ਼ ਕੱਕੜ

ਪੁਲਿਸ ਵੱਲੋਂ ਆਨਲਾਈਨ ਠੱਗੀ ਦੇ ਮਾਮਲਿਆਂ ਵਿੱਚ ਵੱਡੀ ਸਫਲਤਾ — ਪੀੜਤਾਂ ਨੂੰ ਵਾਪਸ ਕਰਵਾਏ 14 ਲੱਖ 34 ਹਜ਼ਾਰ ਰੁਪਏ : DSP ਰਾਜੇਸ਼ ਕੱਕੜ

ਬਟਾਲਾ, 29 ਅਕਤੂਬਰ (ਅਵਿਨਾਸ਼ ਸ਼ਰਮਾ)

ਕਿਹਾ — ਲੋਕ ਸਾਵਧਾਨ ਰਹਿਣ, ਕਿਸੇ ਨਾਲ ਵੀ ਆਪਣੀ ਬੈਂਕ ਜਾਣਕਾਰੀ ਸਾਂਝੀ ਨਾ ਕਰਨ

: ਬਟਾਲਾ ਪੁਲਿਸ ਨੇ ਆਨਲਾਈਨ ਠੱਗੀ ਦੇ ਮਾਮਲਿਆਂ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਡੀ.ਐਸ.ਪੀ. (ਕ੍ਰਾਈਮ ਅਗੇਂਸਟ ਵੁਮੈਨ ਐਂਡ ਚਿਲਡਰਨ) ਰਾਜੇਸ਼ ਕੱਕੜ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਿਛਲੇ ਕੁਝ ਸਮੇਂ ਵਿੱਚ ਟ੍ਰੇਡਿੰਗ ਤੇ ਇਨਵੈਸਟਮੈਂਟ ਦੇ ਨਾਮ ’ਤੇ ਠੱਗੇ ਗਏ ਪੀੜਤਾਂ ਨੂੰ ਪੁਲਿਸ ਵੱਲੋਂ 14 ਲੱਖ 34 ਹਜ਼ਾਰ ਰੁਪਏ ਵਾਪਸ ਕਰਵਾਏ ਗਏ ਹਨ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਪੈਸੇ ਹੋਰ ਰਾਜਾਂ ਦੇ ਬੈਂਕ ਖਾਤਿਆਂ ਵਿੱਚ ਫ੍ਰੀਜ਼ ਸਨ, ਉਹਨਾਂ ਨੂੰ ਮਾਣਯੋਗ ਅਦਾਲਤ ਦੇ ਆਦੇਸ਼ਾਂ ਅਨੁਸਾਰ ਹੁਣ ਤੱਕ 19 ਲੱਖ 20 ਹਜ਼ਾਰ 501 ਰੁਪਏ ਵੀ ਵਾਪਸ ਕਰਵਾਏ ਗਏ ਹਨ।

ਡੀ.ਐਸ.ਪੀ. ਕੱਕੜ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਚੱਲ ਰਹੀ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ। ਇਸ ਮੁਹਿੰਮ ਤਹਿਤ ਥਾਣਾ ਸਾਈਬਰ ਕ੍ਰਾਈਮ ਬਟਾਲਾ ਦੀ ਟੀਮ ਵੱਲੋਂ ਲਗਾਤਾਰ ਮਿਹਨਤ ਨਾਲ ਕਈ ਪੀੜਤਾਂ ਨੂੰ ਰਾਹਤ ਮਿਲੀ ਹੈ।

ਉਨ੍ਹਾਂ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ —
• ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣਾ ਓ.ਟੀ.ਪੀ. ਜਾਂ ਬੈਂਕ ਦੀ ਜਾਣਕਾਰੀ ਸਾਂਝੀ ਨਾ ਕਰੋ।
• ਮੋਬਾਈਲ ’ਤੇ ਆਏ ਕਿਸੇ ਵੀ ਸੰਦਿਗਧ ਲਿੰਕ ਨੂੰ ਨਾ ਖੋਲ੍ਹੋ।
• ਜੇ ਕੋਈ ਵਿਅਕਤੀ ਪੁਲਿਸ, ਸੀ.ਬੀ.ਆਈ. ਜਾਂ ਬੈਂਕ ਅਧਿਕਾਰੀ ਬਣ ਕੇ ਪੈਸੇ ਮੰਗੇ ਤਾਂ ਤੁਰੰਤ ਸਾਈਬਰ ਕ੍ਰਾਈਮ ਥਾਣੇ ਜਾਂ ਹੈਲਪਲਾਈਨ ਨੰਬਰ 1930 ’ਤੇ ਸ਼ਿਕਾਇਤ ਦਰਜ ਕਰਵਾਓ।
• ਕਿਸੇ ਵੀ ਕਿਸਮ ਦੀ ਆਨਲਾਈਨ ਲੋਨ ਜਾਂ ਕਮਾਈ ਸਕੀਮ ਤੋਂ ਦੂਰ ਰਹੋ ਅਤੇ ਵਰਕ ਫ੍ਰੌਮ ਹੋਮ ਵਰਗੇ ਲਾਲਚਾਂ ਵਿੱਚ ਨਾ ਆਓ।

ਇਸ ਮੌਕੇ ਥਾਣਾ ਸਾਈਬਰ ਕ੍ਰਾਈਮ ਬਟਾਲਾ ਦੇ ਐਸ.ਐੱਚ.ਓ. ਇੰਸਪੈਕਟਰ ਰਾਜਨਦੀਪ ਸਿੰਘ, ਐਸ.ਆਈ. ਇਕਬਾਲ ਸਿੰਘ, ਏ.ਐਸ.ਆਈ. ਕੁਲਵੰਤ ਸਿੰਘ ਅਤੇ ਏ.ਐਸ.ਆਈ. ਹਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।