Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ

30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 19 ਨਵੰਬਰ(ਪ੍ਰਾਈਮ ਪੰਜਾਬ ਟਾਈਮਜ) 

16 ਭਾਸ਼ਾਵਾਂ ‘ਚ ਉਪਲਬੱਧ ਹੈ ਮੁਫ਼ਤ ਆਨਲਾਈਨ ਪੋਰਟਲ, ਮੋਬਾਈਲ, ਲੈਪਟਾਪ ਜਾਂ ਕੰਪਿਊਟਰ ਰਾਹੀਂ ਆਸਾਨੀ ਨਾਲ ਭਰ ਸਕਦੇ ਹਨ ਵੇਰਵੇ

ਓ.ਟੀ.ਪੀ. ਕਿਸੇ ਨਾਲ ਸਾਂਝਾ ਨਾ ਕਰਨ, ਸਹਾਇਤਾ ਲਈ ਸੇਵਾ ਕੇਂਦਰਾਂ ‘ਚ ਸਥਾਪਤ ਕੀਤੇ ਗਏ ਵਿਸ਼ੇਸ਼ ਹੈਲਪ ਡੈਸਕ

 : ਜਨਗਣਨਾ-2027 ਤਹਿਤ ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਪ੍ਰਕਿਰਿਆ ਜਾਰੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਜਨਗਣਨਾ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਾਗਰਿਕ ਆਪਣੇ ਮੋਬਾਈਲ ਫ਼ੋਨ, ਲੈਪਟਾਪ ਜਾਂ ਕੰਪਿਊਟਰ ਰਾਹੀਂ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਆਸਾਨੀ ਨਾਲ ਆਨਲਾਈਨ ਦਰਜ ਕਰ ਸਕਦੇ ਹਨ।

            ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖ਼ੁਦ ਵੀ ਆਪਣੀ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਜਨਗਣਨਾ ਵਿਭਾਗ ਦੇ ਜ਼ਿਲ੍ਹਾ ਇੰਚਾਰਜ ਡਾ. ਰਾਧਾ ਰਮਣ, ਜ਼ਿਲ੍ਹਾ ਕੋਆਰਡੀਨੇਟਰ ਅੰਕਿਤ ਦਲਾਲ ਅਤੇ ਨੀਤਿਸ਼ ਤਿਵਾੜੀ ਵੀ ਮੌਜੂਦ ਸਨ।

           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਗਣਨਾ ਲਈ ਭਾਰਤ ਸਰਕਾਰ ਦਾ ਅਧਿਕਾਰਤ ਪੋਰਟਲ se.census.gov.in ਉਪਲਬਧ ਹੈ, ਜਿੱਥੇ ਨਾਗਰਿਕ ਆਪਣਾ ਮੋਬਾਈਲ ਨੰਬਰ ਦਰਜ ਕਰਕੇ ਲੌਗਇਨ ਕਰ ਸਕਦੇ ਹਨ ਅਤੇ ਪੋਰਟਲ ‘ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਇਹ ਪੋਰਟਲ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਸਮੇਤ ਕੁੱਲ 16 ਭਾਸ਼ਾਵਾਂ ਵਿੱਚ ਉਪਲਬਧ ਹੈ, ਜਿਸ ਨਾਲ ਨਾਗਰਿਕ ਆਪਣੀ ਸਹੂਲਤ ਅਨੁਸਾਰ ਭਾਸ਼ਾ ਚੁਣ ਕੇ ਜਾਣਕਾਰੀ ਦਰਜ ਕਰ ਸਕਦੇ ਹਨ। ਉਨ੍ਹਾਂ ਨਾਗਰਿਕਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਸਵੈ-ਗਣਨਾ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਕਿ ਉਹ ਆਪਣਾ ਫਾਰਮ ਜਲਦ ਪੂਰਾ ਕਰਕੇ ਅੰਤਿਮ ਤੌਰ ‘ਤੇ ਸਬਮਿਟ ਕਰਨ। ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 1855 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

            ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਸਫ਼ਲਤਾਪੂਰਵਕ ਸਬਮਿਟ ਹੋਣ ਤੋਂ ਬਾਅਦ ਇੱਕ ਸਵੈ-ਗਣਨਾ ਆਈ.ਡੀ. ਜਨਰੇਟ ਹੋਵੇਗੀ, ਜਿਸ ਨੂੰ ਨਾਗਰਿਕ ਸੁਰੱਖਿਅਤ ਰੱਖਣ। 1 ਦਸੰਬਰ 2026 ਤੋਂ ਘਰ-ਘਰ ਸਰਵੇਖਣ ਲਈ ਆਉਣ ਵਾਲੇ ਗਣਨਾਕਾਰਾਂ ਨੂੰ ਇਹ ਆਈ.ਡੀ. ਦਿਖਾਉਣੀ ਹੋਵੇਗੀ, ਤਾਂ ਜੋ ਸਵੈ-ਗਣਨਾ ਦੀ ਪ੍ਰਕਿਰਿਆ ਦੀ ਤਸਦੀਕ ਕੀਤੀ ਜਾ ਸਕੇ।

           ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਸਵੈ-ਗਣਨਾ ਦੀ ਪੂਰੀ ਪ੍ਰਕਿਰਿਆ ਮੁਫ਼ਤ ਹੈ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਫੀਸ ਨਹੀਂ ਲਈ ਜਾਂਦੀ। ਉਨ੍ਹਾਂ ਨਾਗਰਿਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਸਵੈ-ਗਣਨਾ ਦੌਰਾਨ ਕਿਸੇ ਵੀ ਵਿਅਕਤੀ ਨਾਲ ਆਪਣਾ ਓ.ਟੀ.ਪੀ. ਸਾਂਝਾ ਨਾ ਕਰਨ।

             ਉਨ੍ਹਾਂ ਦੱਸਿਆ ਕਿ ਆਨਲਾਈਨ ਫਾਰਮ ਭਰਨ ਵਿੱਚ ਸਹਾਇਤਾ ਲਈ ਜ਼ਿਲ੍ਹੇ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿੱਚ ਵਿਸ਼ੇਸ਼ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਨਾਗਰਿਕ ਇਨ੍ਹਾਂ ਹੈਲਪ ਡੈਸਕਾਂ ਤੋਂ ਸਹਾਇਤਾ ਪ੍ਰਾਪਤ ਕਰ ਸਕਦੇ ਹਨ ਅਤੇ ਲੋੜ ਪੈਣ ‘ਤੇ ਆਪਣੇ ਇਲਾਕੇ ਦੇ ਗਣਨਾਕਾਰਾਂ ਨਾਲ ਵੀ ਫ਼ੋਨ ਰਾਹੀਂ ਸੰਪਰਕ ਕਰ ਸਕਦੇ ਹਨ।

              ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹਾ ਵਾਸੀ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿੱਚ ਉਤਸ਼ਾਹ ਨਾਲ ਸਹਿਯੋਗ ਕਰਨਗੇ ਅਤੇ ਹੁਸ਼ਿਆਰਪੁਰ ਸਵੈ-ਗਣਨਾ ਮੁਹਿੰਮ ਵਿੱਚ ਦੇਸ਼ ਭਰ ਵਿੱਚ ਮੋਹਰੀ ਜ਼ਿਲ੍ਹੇ ਵਜੋਂ ਉੱਭਰੇਗਾ।

ਫੋਟੋ ਕੈਪਸ਼ਨ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸਵੈ-ਗਣਨਾ ਕਰਨ ਤੋਂ ਬਾਅਦ ਜਨਗਣਨਾ ਅਧਿਕਾਰੀਆਂ ਨਾਲ।