Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਨਾਮਜ਼ਦਗੀ ਦਾਖ਼ਲ ਕਰਨ ਸਮੇਂ ਉਮੀਦਵਾਰ ਦੇ ਨਾਲ ਸਿਰਫ਼ ਦੋ ਵਿਅਕਤੀ ਹੀ ਰਿਟਰਨਿੰਗ ਅਫ਼ਸਰ ਦੇ ਕਮਰੇ ਵਿੱਚ ਜਾ ਸਕਦੇ ਹਨ  : ਜ਼ਿਲ੍ਹਾ ਚੋਣ ਅਫ਼ਸਰ

ਨਾਮਜ਼ਦਗੀ ਦਾਖ਼ਲ ਕਰਨ ਸਮੇਂ ਉਮੀਦਵਾਰ ਦੇ ਨਾਲ ਸਿਰਫ਼ ਦੋ ਵਿਅਕਤੀ ਹੀ ਰਿਟਰਨਿੰਗ ਅਫ਼ਸਰ ਦੇ ਕਮਰੇ ਵਿੱਚ ਜਾ ਸਕਦੇ ਹਨ  : ਜ਼ਿਲ੍ਹਾ ਚੋਣ ਅਫ਼ਸਰ

01 ਫਰਵਰੀ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ   ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ

26 ਜਨਵਰੀ ਅਤੇ 30 ਜਨਵਰੀ ਨੂੰ ਛੁੱਟੀਆਂ ਹੋਣ ਕਾਰਨ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ

 02 ਫਰਵਰੀ ਨੂੰ ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਪੜਤਾਲ, 04 ਫਰਵਰੀ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ

20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ, ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ 

 ਚੱਬੇਵਾਲ ਵਿਧਾਨ ਸਭਾ ਹਲਕੇ ਲਈ ਨਾਮਜ਼ਦਗੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਾਪਤ ਕੀਤੀਆਂ ਜਾਣਗੀਆਂ 

ਹੁਸ਼ਿਆਰਪੁਰ, 25 ਜਨਵਰੀ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸੋਧੇ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਉਮੀਦਵਾਰ ਸਮੇਤ ਸਿਰਫ਼ ਤਿੰਨ ਵਿਅਕਤੀਆਂ ਨੂੰ ਰਿਟਰਨਿੰਗ ਅਫ਼ਸਰ ਦੇ ਕਮਰੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ ਜਿੱਥੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਦੱਸਿਆ ਕਿ 01 ਫਰਵਰੀ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ ਜਦਕਿ 26 ਜਨਵਰੀ ਅਤੇ 30 ਜਨਵਰੀ ਨੂੰ ਛੁੱਟੀਆਂ ਹੋਣ ਕਾਰਨ ਨਾਮਜ਼ਦਗੀ ਪੱਤਰ ਪ੍ਰਵਾਨ ਨਹੀਂ ਕੀਤੇ ਜਾਣਗੇ। ਇਸ ਤੋਂ ਇਲਾਵਾ 29 ਜਨਵਰੀ ਦਿਨ ਸ਼ਨੀਵਾਰ ਨੂੰ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 02 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਨਾਮਜ਼ਦਗੀ ਪੱਤਰ 04 ਫਰਵਰੀ, 2022 ਨੂੰ ਬਾਅਦ ਦੁਪਹਿਰ 03 ਵਜੇ ਤੋਂ ਪਹਿਲਾਂ ਵਾਪਸ ਲਏ ਜਾ ਸਕਦੇ ਹਨ । ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਨਾਮਜ਼ਦਗੀ ਕੇਂਦਰ ਤਿਆਰ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਚੱਬੇਵਾਲ ਵਿਧਾਨ ਸਭਾ ਹਲਕੇ ਲਈ ਕਮਰਾ ਨੰਬਰ 111, ਕੋਰਟ ਰੂਮ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਦਫ਼ਤਰ ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ ।

ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮੁਕੇਰੀਆਂ ਲਈ ਐਸ.ਡੀ.ਐਮ ਦਫ਼ਤਰ, ਕੋਰਟ ਰੂਮ ਗਰਾਊਂਡ ਫਲੋਰ ਮੁਕੇਰੀਆਂ, ਵਿਧਾਨ ਸਭਾ ਹਲਕਾ ਦਸੂਹਾ ਲਈ ਐਸ.ਡੀ.ਐਮ ਦਫ਼ਤਰ, ਕੋਰਟ ਰੂਮ, ਦਸੂਹਾ, ਵਿਧਾਨ ਸਭਾ ਹਲਕਾ ਉੜਮੁੜ ਲਈ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਲਈ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ, ਸਵਾਮੀ ਵਿਵੇਕਾਨੰਦ ਭਵਨ, ਨੇੜੇ ਨਿਊ ਧੋਬੀ ਘਾਟ ਚੌਕ, ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਲਈ ਐਸ.ਡੀ.ਐਮ ਦਫ਼ਤਰ, ਕੋਰਟ ਰੂਮ, ਹੁਸ਼ਿਆਰਪੁਰ ਅਤੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਲਈ ਐਸ.ਡੀ.ਐਮ ਦਫ਼ਤਰ, ਕੋਰਟ ਰੂਮ, ਗੜ੍ਹਸ਼ੰਕਰ ਬਣਾਏ ਗਏ ਹਨ।

ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਉਮੀਦਵਾਰ ਵੱਲੋ ਨਵੀਨਤਮ ਫਾਰਮ 26, ਹਲਫ਼ੀਆ ਬਿਆਨ ਆਨਲਾਈਨ ਵੀ ਭਰਿਆ ਜਾ ਸਕਦਾ ਹੈ। ਮੁੱਖ ਚੋਣ ਅਫ਼ਸਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਦੀ ਵੈੱਬਸਾਈਟ ਤੋਂ ਇਸ ਦਾ ਪ੍ਰਿੰਟ ਲਿਆ ਜਾ ਸਕਦਾ ਹੈ ਅਤੇ ਨੋਟਰਾਈਜ਼ੇਸ਼ਨ ਤੋਂ ਬਾਅਦ ਇਸ ਨੂੰ ਨਾਮਜ਼ਦਗੀ ਫਾਰਮ ਦੇ ਨਾਲ ਰਿਟਰਨਿੰਗ ਅਫ਼ਸਰ ਕੋਲ ਜਮ੍ਹਾਂ ਕਰਵਾਉਣਾ ਹੈ । ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਦਾਖਲਾ ਫੀਸ 10,000 ਰੁਪਏ ਅਤੇ ਰਾਖਵੀਂ ਸ਼੍ਰੇਣੀ (ਐਸ.ਸੀ., ਐਸ.ਟੀ.) ਲਈ ਦਾਖਲਾ ਫੀਸ 5,000 ਰੁਪਏ ਹੈ । ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਵੱਲੋ ਵੱਧ ਤੋਂ ਵੱਧ 40 ਲੱਖ ਰੁਪਏ ਤੱਕ ਖਰਚ ਕੀਤਾ ਜਾ ਸਕਦਾ ਹੈ।

—-