Prime Punjab Times

Latest news
ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦਾ ਧਰਨਾ, ਕੀਤੀ ਨਾਅਰੇਬਾਜ਼ੀ ਨਸ਼ਾ ਮੁਕਤ ਸਕੂਲ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿੱਚ ਸੈਮੀਨਾਰ *ਮਣੀਮਹੇਸ਼ ਜਾਂਦਿਆਂ ਥਾਰ ਤੇ ਡਿੱਗਿਆ ਪੱਥਰ,ਪਿੰਡ ਮੱਲੀਆਂ ਦੇ ਨੌਜਵਾਨ ਦੀ ਹੋਈ ਮੌ+ਤ* ਲੋਕਾਂ ਨੂੂੰ ਅੰਗਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾਐ : ਡਾ. ਸੁਦੇਸ਼ ਰਾਜਨ DAV ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਪ੍ਰਵੀਨ ਸੈਣੀ ਬਣੇ ਹੁਸ਼ਿਆਰਪੁਰ ਦੇ ਮੇਅਰ, ਸੁਰਿੰਦਰ ਕੁਮਾਰ ਸੀਨੀਅਰ ਡਿਪਟੀ ਮੇਅਰ ਅਤੇ ਸੰਦੀਪ ਚੇਚੀ ਬਣੇ ਡਿਪਟੀ ਮੇਅਰ ਖ਼ਾਲਸਾ ਕਾਲਜ ਵਿਖੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ...
ADVERTISEMENT
You are currently viewing ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ.ਦੀ ਅਗਵਾਈ ’ਚ ਸਰਚ

ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ.ਦੀ ਅਗਵਾਈ ’ਚ ਸਰਚ

ਹੁਸ਼ਿਆਰਪੁਰ, 1 ਮਾਰਚ (ਪ੍ਰਾਈਮ ਪੰਜਾਬ ਟਾਈਮਜ਼) 

ਨਸ਼ਾ ਸਮਗਲਰਾਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ

:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਕਾਸੋ ਓਪਰੇਸ਼ਨ ਦੀ ਸ਼ੁਰੂਆਤ ਸਥਾਨਕ ਪੁਲਿਸ ਸਟੇਸ਼ਨ ਤੋਂ ਕੀਤੀ ਗਈ ਜਿਸ ਦੀ ਅਗਵਾਈ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਕੀਤੀ।

  ਸਿਟੀ ਪੁਲਿਸ ਸਟੇਸ਼ਨ ਤੋਂ ਘੰਟਾ ਘਰ ਇਲਾਕੇ ਵਿਚ ਕਾਸੋ ਓਪਰੇਸ਼ਨ ਚਲਾਉਂਦਿਆਂ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਸਮਗਲਰਾਂ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੁਲਿਸ ਵਲੋਂ ਪਿਛਲੇ ਸਮਿਆਂ ਦੌਰਾਨ ਨਸ਼ਾ ਸਮਗਲਰਾਂ ਦੀ ਨਸ਼ੇ ਵੇਚ ਕੇ ਬਣਾਈ ਗਈ 20 ਕਰੋੜ ਰੁਪਏ ਤੋਂ ਵੱਧ ਦੀ ਨਾਜਾਇਜ਼ ਜਾਇਦਾਦ ਨੂੰ ਫਰੀਜ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਨਸ਼ਿਆਂ ਦੇ ਸੋਦਾਗਰਾਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇਗੀ।

ਕੈਪਸ਼ਨ : ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਕਾਸੋ ਓਪਰੇਸ਼ਨ ਦੌਰਾਨ ਘੰਟਾ ਘਰ ਇਲਾਕੇ ਵਿਚ ਜਾਂਚ ਕਰਦੇ ਹੋਏ।

error: copy content is like crime its probhihated