Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ‘ਆਪ੍ਰੇਸ਼ਨ ਪ੍ਰਹਾਰ : ਸਰਚ ਆਪ੍ਰੇਸ਼ਨ ਦੌਰਾਨ 9 ਵਿਅਕਤੀਆਂ ਨੂੰ ਕੀਤਾ ਕਾਬੂ

‘ਆਪ੍ਰੇਸ਼ਨ ਪ੍ਰਹਾਰ : ਸਰਚ ਆਪ੍ਰੇਸ਼ਨ ਦੌਰਾਨ 9 ਵਿਅਕਤੀਆਂ ਨੂੰ ਕੀਤਾ ਕਾਬੂ

ਗੜ੍ਹਦੀਵਾਲਾ 11 ਫਰਵਰੀ (ਚੌਧਰੀ) 

: ਜ਼ਿਲਾ ਪੁਲਿਸ ਮੁਖੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ ਹੇਠ ਚਲਾਈ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਐਸਪੀ ਇਨਵੈਸਟੀਗੇਸ਼ਨ ਸਰਦਾਰ ਪਰਮਿੰਦਰ ਹੀਰ ਦੀਆਂ ਸਖਤ ਹਦਾਇਤਾਂ ਮੁਤਾਬਿਕ ਡੀਐਸਪੀ ਸਬ-ਡਵੀਜ਼ਨ ਟਾਂਡਾ ਸਰਦਾਰ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਥਾਣਾ ਗੜਦੀਵਾਲਾ ਦੇ ਨਵ-ਨਿਯੁਕਤ ਐਸ.ਐਚ.ਓ ਸਰਦਾਰ ਸਤਪਾਲ ਸਿੰਘ ਬਾਜਵਾ ਵੱਲੋਂ ‘ਆਪ੍ਰੇਸ਼ਨ ਤ ਪ੍ਰਹਾਰ’ ਤਹਿਤ ਅਲੱਗ ਅਲੱਗ ਟੀਮਾਂ ਬਣਾਕੇ 9 ਦੇ ਕਰੀਬ ਨਸ਼ਾ ਸਮੱਗਲਰਾਂ ਅਤੇ ਨਸ਼ਾ ਲੈਣ ਵਾਲਿਆਂ ਸਮਾਜ ਵਿਰੋਧੀ ਅਨਸਰਾਂ ਨੂੰ ਗਿ੍ਫਤਾਰ ਕੀਤਾ ਗਿਆ।ਇਸ ਸਬੰਧੀ ਥਾਣਾ ਮੁੱਖੀ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਏਐਸਆਈ ਦਰਸ਼ਨ ਸਿੰਘ, ਏਐਸਆਈ ਬਲਵੀਰ ਸਿੰਘ, ਏਐਸਆਈ ਸਤਪਾਲ ਸਿੰਘ ਸਮੇਤ ਪੁਲਿਸ ਫੋਰਸ ਦੀਆਂ ਅਲੱਗ-ਅਲੱਗ ਟੀਮਾਂ ਬਣਾਕੇ ਸ਼ਹਿਰ ਤੇ ਇਲਾਕੇ ਅੰਦਰ ਨਸ਼ਾ ਤਸਕਰਾਂ ਤੇ ਨਸ਼ਾ ਲੈਣ ਵਾਲਿਆਂ ਤੇ ਗੈਂਗਸਟਰਾਂ ਦੇ ਵਿਰੁੱਧ ਵੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।ਉਨ੍ਹਾਂ ਕਿਹਾ ਕਿ ਗੜ੍ਹਦੀਵਾਲਾ ਪੁਲਿਸ ਵੱਲੋਂ ਇਲਾਕੇ ਦੇ ਅੰਦਰ ਨਸ਼ਾ ਤਸਕਰਾਂ ਨੂੰ ਫੜਨ ਲਈ ਵੱਡੇ ਪੱਧਰ ਤੇ ਚੈਕਿੰਗ ਕੀਤੀ ਗਈ ਹੈ।ਜਿਸਦੇ ਤਹਿਤ ਝੁੱਗੀ ਝੋਪੜੀਆਂ ਅਤੇ ਲੋੜੀਂਦੇ ਸਮਾਜ ਵਿਰੋਧੀ ਅਨਸਰਾਂ ਦੀ ਪੜਤਾਲ ਕੀਤੀ ਗਈ ।ਇਸ ਆਪ੍ਰੇਸ਼ਨ ਪ੍ਰਹਾਰ ਦੌਰਾਨ ਗੜ੍ਹਦੀਵਾਲਾ ਪੁਲਸ ਦੀਆ ਟੀਮਾਂ ਵਲੋਂ ਅਲੱਗ-ਅਲੱਗ ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਗੜ੍ਹਦੀਵਾਲਾ ਥਾਣਾ ਮੁੱਖੀ-ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਦੀ ਅਗਵਾਈ ਹੇਠ ਵਿੱਚ ਪੁਲਿਸ ਵਲੋਂ ਆਪ੍ਰੇਸ਼ਨ ਪ੍ਰਹਾਰ ਦੌਰਾਨ 9 ਤੋਂ ਵੱਧ ਵਿਅਕਤੀਆਂ ਨੂੰ ਐੱਨ. ਡੀ.ਪੀ.ਐਸ. ਐਕਟ ਤੇ ਹੋਰ ਧਾਰਾਵਾਂ ਅਧੀਨ ਗ੍ਰਿਫਤਾਰ ਕਰ ਲਿਆ ਗਿਆ, ਉਨ੍ਹਾਂ ਦੱਸੀਆ ਕਿ ਆਪ੍ਰੇਸ਼ਨ ਪ੍ਰਹਾਰ ਲਗਾਤਾਰ ਜਾਰੀ ਰਹੇਗਾ।