Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਅਫੀਮ,ਸ਼ਰਾਬ ਠੇਕਾ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਕਾਬੂ

ਅਫੀਮ,ਸ਼ਰਾਬ ਠੇਕਾ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਕਾਬੂ

ਗੁਰਦਾਸਪੁਰ ( ਅਸ਼ਵਨੀ )

9 ਜੂਨ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲੀਸ ਵਲੋ 6 ਵਿਅਕਤੀਆ ਨੂੰ 8 ਸੋ ਗ੍ਰਾਮ ਅਫੀਮ , 17 ਹਜ਼ਾਰ 2 ਸੋ ਰੁਪਏ ਡਰੱਗ ਮਨੀ , 16 ਬੋਤਲਾਂ ਸ਼ਰਾਬ ਠੇਕਾ , 22 ਹਜ਼ਾਰ 5 ਸੋ ਮਿਲੀ ਲੀਟਰ ਨਾਜਾਇਜ਼ ਸ਼ਰਾਬ , ਇੱਕ ਸਕੂਟਰੀ ਅਤੇ ਇੱਕ ਟੱਰਕ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਬ ਇੰਸਪੈਕਟਰ ਸੁਰਜੀਤ ਸਿੰਘ ਪੁਲਿਸ ਸਟੇਸ਼ਨ ਦੀਨਾ ਨਾਗਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁਗਰਾਲਾ ਬਾਈਪਾਸ ਤੇ ਪੁੱਜੇ ਜਿੱਥੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਸੀ ਆਈ ਏ ਸਟਾਫ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋ ਮਗਰਾਲਾ ਤੋਂ ਘਰੋਟਾ ਬਾਈਪਾਸ ਪੁੱਜੇ ਤਾਂ ਜਿੱਥੇ ਝੰਡੀ ਸਰੂਪ ਵਾਲੀ ਸਾਈਡ ਇੱਕ ਟਰੱਕ ਨੰਬਰ ਪੀ ਬੀ 06 ਵੀ 8525 ਅਤੇ ਇੱਕ ਸਕੂਟਰੀ ਪੀ ਬੀ 06 ਬੀ ਬੀ 3913 ਖੜੇ ਸਨ । ਟਰੱਕ ਵਿੱਚ ਬੈਠੇ ਦੋ ਵਿਅਕਤੀਆਂ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਚੈੱਕ ਕੀਤਾ ਗਿਆ ਤਾਂ ਨਿਸ਼ਾਨ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਪੁਰਾਣਾ ਲਿੱਤਰ ਦੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਵਿੱਚੋ 800 ਗ੍ਰਾਮ ਅਫੀਮ ਅਤੇ ਮਨਜੀਤ ਸਿੰਘ ਪੁੱਤਰ ਵਿਜੈ ਸਿੰਘ ਵਾਸੀ ਦੀਨਾ ਨਗਰ ਪਾਸੋ 17200 ਰੁਪਏ ਡਰੱਗ ਮਨੀ ਬਰਾਮਦ ਹੋਈ ।
ਆਬਕਾਰੀ ਇੰਸਪੈਕਟਰ ਹਰਵਿੰਦਰ ਸਿੰਘ ਸਰਕਲ ਗੁਰਦਾਸਪੁਰ ਨੇ ਦੱਸਿਆ ਕਿ ਉਸ ਨੇ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਕਰਦੇ ਹੋਏ ਪੁਰਾਣੀ ਦਾਨਾ ਮੰਡੀ ਚੌਕ ਮੋਜੂਦ ਸੀ ਕਿ ਤਾਂ ਸਹਾਇਕ ਸਬ ਇੰਸਪੈਕਟਰ ਜੈ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨਾਲ ਮਿੱਲ ਕੇ ਨਾਕਾਬੰਦੀ ਕਰਕੇ ਸੰਨੀ ਪੁੱਤਰ ਰਾਜ ਕੁਮਾਰ ਵਾਸੀ ਗੁਰਦਾਸਪੁਰ ਨੂੰ 16 ਬੋਤਲਾਂ ਸ਼ਰਾਬ ਠੇਕਾ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਗੁਰਜੀਤ ਸਿੰਘ ਪੁਲਿਸ ਸਟੇਸ਼ਨ ਕਲਾਨੋਰ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਸਤਨਾਮ ਲਾਲ ਪੁੱਤਰ ਸੇਵਾ ਰਾਮ ਵਾਸੀ ਦੋਸਤਪੁਰ ਦੇ ਘਰ ਰੇਡ ਕਰਕੇ 75 ਸੋ ਮਿਲੀ ਲੀਟਰ ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਲੇਖ ਰਾਜ ਪੁਲਿਸ ਸਟੇਸ਼ਨ ਦੋਰਾਂਗਲਾ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਚੈਂਚਲਾ ਪਤਨੀ ਲੇਟ ਵਿਜੇ ਕੁਮਾਰ ਵਾਸੀ ਗਾਹਲੜੀ ਦੇ ਘਰ ਰੇਡ ਕਰਕੇ 75 ਸੋ ਮਿਲੀ ਲੀਟਰ ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ।
ਸਹਾਇਕ ਸਬ ਇੰਸਪੈਕਟਰ ਗੁਰਨਾਮ ਸਿੰਘ ਪੁਲਿਸ ਸਟੇਸ਼ਨ ਤਿੱਬੜ ਨੇ ਦੱਸਿਆ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁੱਖਬਰ ਖ਼ਾਸ ਦੀ ਸੂਚਨਾ ਤੇ ਕੂੜਾ ਰਾਮ ਪੁੱਤਰ ਗਿਆਨ ਚੰਦ ਵਾਸੀ ਨਵਾਂ ਪਿੰਡ ਝਾਵਰ ਦੇ ਘਰ ਰੇਡ ਕਰਕੇ 75 ਸੋ ਮਿਲੀ ਲੀਟਰ ਨਾਜਾਇਜ ਸ਼ਰਾਬ ਸਮੇਤ ਕਾਬੂ ਕੀਤਾ ।