Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਕੇਸ ਦਰਜ ਕਰਕੇ ਪੰਜਾਬ ਸਰਕਾਰ ਨੇ ਆਪਣੀ ਬੌਖਲਾਹਟ ਦਾ ਸਬੂਤ ਦਿੱਤਾ : ਐਡਵੋਕੇਟ ਅਮਨਦੀਪ ਜੈਂਤੀਪੁਰ

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਕੇਸ ਦਰਜ ਕਰਕੇ ਪੰਜਾਬ ਸਰਕਾਰ ਨੇ ਆਪਣੀ ਬੌਖਲਾਹਟ ਦਾ ਸਬੂਤ ਦਿੱਤਾ : ਐਡਵੋਕੇਟ ਅਮਨਦੀਪ ਜੈਂਤੀਪੁਰ

ਬਟਾਲਾ, 14 ਅਪ੍ਰੈਲ (ਅਵਿਨਾਸ਼ ਸ਼ਰਮਾ )

ਸਰਕਾਰ ਦੀਆਂ ਧੱਕੇਸ਼ਾਹੀਆਂ ਅੱਗੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰ ਡਰਨਗੇ ਨਹੀਂ

:  ਪੰਜਾਬ ਦੀ ਮੌਜੂਦਾ ਸਰਕਾਰ ਵਲੋਂ ਜੋ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਖਿਲਾਫ ਸਿਆਸੀ ਰੰਜਿਸ਼ ਤਹਿਤ ਮਾਮਲਾ ਦਰਜ ਕੀਤਾ ਹੈ ਉਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਅੱਗੇ ਕਿਹਾ ਕਿ ਸ.ਪ੍ਰਤਾਪ ਸਿੰਘ ਬਾਜਵਾ ਉਪਰ ਪਰਚਾ ਦਰਜ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿਰੋਧੀ ਲੀਡਰਾਂ ਅਤੇ ਪਾਰਟੀਆਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਪਰੰਤੂ ਸਰਕਾਰ ਇਹ ਚੰਗੀ ਤਰ੍ਹਾਂ ਸਮਝ ਲਵੇ ਕਿ ਕਾਂਗਰਸ ਪਾਰਟੀ ਦਾ ਕੋਈ ਵੀ ਵਰਕਰ ਅਤੇ ਲੀਡਰ ਸਰਕਾਰ ਦੀਆਂ ਧੱਕੇਸ਼ਾਹੀਆਂ ਤੋਂ ਡਰੇਗਾ ਨਹੀਂ ਅਤੇ ਬਟਾਲਾ ਹਲਕੇ ਦਾ ਇਕ ਇਕ ਵਰਕਰ ਅਤੇ ਆਗੂ ਹਿੱਕ ਠੋਕ ਕੇ ਸ.ਪ੍ਰਤਾਪ ਬਾਜਵਾ ਨਾਲ ਖੜ੍ਹਾ ਹੈ। ਉਹਨਾਂ ਕਿਹਾ ਕਿ ਸ.ਬਾਜਵਾ ਸਮੇਂ ਸਮੇਂ ’ਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਉਜਾਗਰ ਕਰਦੇ ਹਨ ਅਤੇ ਸਰਕਾਰ ਦੀਆਂ ਨਿਕਾਮੀਆਂ ਨੂੰ ਸਾਹਮਣੇ ਲਿਆਉਂਦੇ ਹਨ ਜਿਸ ਤੋਂ ਡਰ ਕੇ ਪੰਜਾਬ ਸਰਕਾਰ ਨੇ ਸਿਆਸੀ ਰੰਜਿਸ਼ ਤਹਿਤ ਸ.ਬਾਜਵਾ ਉਪਰ ਮਾਮਲਾ ਦਰਜ ਕਰਵਾਇਆ ਹੈ। ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਪੰਜਾਬ ਦੀ ਵਿਗੜੀ ਹੋਈ ਕਾਨੂੰਨ ਵਿਵਸਥਾ ਕਿਸੇ ਤੋਂ ਲੁਕੀ ਹੋਈ ਨਹੀਂ ਹੈ ਕਿਉਂਕਿ ਲਗਾਤਾਰ ਹੋ ਰਹੇ ਗਰਨੇਡ ਹਮਲਿਆਂ ਨੇ ਜਿੱਥੇ ਸਰਕਾਰ ਦੀ ਨਾਕਾਮੀ ਨਜ਼ਰ ਆ ਰਹੀ ਹੈ। ਉਥੇ ਹੀ ਇਸ ਸਮੇਂ ਸੂਬੇ ਦਾ ਹਰ ਨਾਗਰਿਕ ਡਰਿਆ ਹੋਇਆ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਕਾਂਗਰਸ ਦਾ ਹਰ ਵਰਕਰ ਮੂੰਹ ਤੋੜਵਾਂ ਜਵਾਬ ਦੇਵੇਗਾ।