Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਦਿਅਕ ਅਦਾਰਿਆਂ ਵਿਚ 8 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ

ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਦਿਅਕ ਅਦਾਰਿਆਂ ਵਿਚ 8 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ

ਹੁਸ਼ਿਆਰਪੁਰ(ਬਿਊਰੋ) 

ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿਦਿਅਕ ਅਦਾਰਿਆਂ ਵਿਚ 8 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ

7 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ਼੍ਰੀ ਸੰਦੀਪ ਹੰਸ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਮਿਤੀ 8 ਅਕਤੂਬਰ 2022 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਹੁਸ਼ਿਆਰਪੁਰ ਜ਼ਿਲ੍ਹੇ ਦੇ ਸਕੂਲਾਂ ਵਿਚ ਇਹ ਹੁਕਮ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਮੂਹ ਵਾਲਮੀਕਿ ਸੰਗਠਨਾਂ ਵਲੋਂ ਦਿੱਤੀ ਸਾਂਝੀ ਪ੍ਰਤੀ ਬੇਨਤੀ ਅਨੁਸਾਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਮਿਤੀ 8 ਅਕਤੂਬਰ 2022 ਨੂੰ  ਜ਼ਿਲ੍ਹੇ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਣੀ ਹੈ, ਇਸ ਲਈ ਉਨ੍ਹਾਂ ਵਲੋਂ ਮਿਤੀ 8 ਅਕਤੂਬਰ 2022 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੂਲਾਂ ਵਿਚ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ ਕੀਤੀ ਗਈ ਹੈ।