Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਦੀ ਮਲ੍ਹੇਵਾਲ ਸਹਿਕਾਰੀ ਸਭਾ ਵਿਖੇ ਇੱਕ ਵਿੱਤੀ ਸਾਖ਼ਰਤਾ ਕੈਂਪ ਦਾ ਆਯੋਜਨ

ਦੀ ਮਲ੍ਹੇਵਾਲ ਸਹਿਕਾਰੀ ਸਭਾ ਵਿਖੇ ਇੱਕ ਵਿੱਤੀ ਸਾਖ਼ਰਤਾ ਕੈਂਪ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ)

5 ਜਨਵਰੀ : ਦੀ ਹੁਸਿਆਰਪੁਰ ਸੈਂਟਰਲ ਕੋਪਰੇਟਿਵ ਬੈਂਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਗੁਰਬਖਸ਼ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲਾ ਮੈਨੇਜਰ ਰਾਜੀਵ ਸ਼ਰਮਾ ਅਤੇ ਡੀ ਡੀ ਐਮ ਨਾਬਾਡ  ਰਜਤ ਛਾਬੜਾ ਦੀ ਦੇਖ-ਰੇਖ ਹੇਠ ਬ੍ਰਾਂਚ ਗੜ੍ਹਦੀਵਾਲਾ ਦੇ ਮੈਨੇਜਰ ਸੁਭਾਸ਼ ਕੁਮਾਰ ਦੇ ਸਹਿਯੋਗ ਨਾਲ ਨਬਾਰਡ ਦੇ ਕੌਂਸਲਰ ਗੁਰਤੇਜ ਸਿੰਘ ਵੱਲੋਂ “ਦੀ ਮਲ੍ਹੇਵਾਲ ਸਹਿਕਾਰੀ ਸਭਾ ਵਿਖੇ ਇੱਕ ਵਿੱਤੀ ਸਾਖ਼ਰਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪਿੰਡਾਂ ਦੇ ਬਹੁਗਿਣਤੀ ਲੋਕਾਂ ਨੇ ਹਿੱਸਾ ਲਿਆ । ਇਸ ਕੈਂਪ ਵਿਚ ਨਬਾਰਡ ਦੇ ਕੌਂਸਲਰ ਸ੍ਰੀ ਗੁਰਤੇਜ ਸਿੰਘ ਨੇ ਨਵਾਰਡ ਵੱਲੋਂ ਪਿੰਡਾਂ ਅਤੇ ਕਿਸਾਨ ਵੀਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਅਤੇ ਹੁਸ਼ਿਆਰਪੁਰ ਸੈਂਟਰਲ ਕੋਆਪਰੇਟਿਵ ਬੈਂਕ ਵੱਲੋਂ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿੱਤੇ ਜਾ ਰਹੇ ਵੱਖ-ਵੱਖ ਕਰਜ਼ਿਆ ਸਬੰਧੀ ਜਾਣਕਾਰੀ ਦਿੱਤੀ। ਨਬਾਰਡ ਵੱਲੋਂ ਕਿਸਾਨ ਵੀਰਾਂ ਨੂੰ ਸਮੇਂ ਸਿਰ ਕਰਜ਼ਾ ਵਾਪਸ ਕਰਨ ਤੇ 3% ਦੀ ਵਿਆਜ ਦਰ ਵਿੱਚ ਦਿੱਤੀ ਜਾਣ ਵਾਲੀ ਛੋਟ ਬਾਰੇ ਦੱਸਿਆ ਗਿਆ, ਨਾਲ ਹੀ ਪ੍ਰਧਾਨ ਮੰਤਰੀ ਜੀਵਨ ਜੋਤੀ ਸਕੀਮ ਅਤੇ ਪ੍ਰਧਾਨ ਮੰਤਰੀ ਸੁਰਕਸ਼ਾ ਬਿਮਾ ਯੋਜਨਾ ਬਾਰੇ ਜਾਗਰੂਕਤਾ ਦਿੱਤੀ ਗਈ ਅਤੇ ਪਿੰਡ ਵਾਸੀਆਂ ਨੂੰ ਬਹੁਤ ਘੱਟ ਪ੍ਰੀਮੀਅਮ ਦੇ ਦੋ ਲੱਖ ਰੁਪਏ ਦਾ ਬੀਮਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਸੈਕਟਰੀ ਹਰਜੀਤ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਸਰਪੰਚ ਪ੍ਰਦੀਪ ਸਿੰਘ, ਰਮਨਦੀਪ ਸਿੰਘ, ਹਰਦੀਪ ਸਿੰਘ, ਲਵਦੀਪ ਸਿੰਘ ਆਦਿ ਹਾਜ਼ਰ ਸਨ।