Prime Punjab Times

Latest news
ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ*
You are currently viewing ਜਰਨਲਿਸਟ ਐਸੋਸੀਏਸ਼ਨ (ਰਜਿ.) ਪੰਜਾਬ ਦੀ ਮਹੀਨਾਵਾਰ ਮੀਟਿੰਗ ਦਾ ਆਯੋਜਨ 

ਜਰਨਲਿਸਟ ਐਸੋਸੀਏਸ਼ਨ (ਰਜਿ.) ਪੰਜਾਬ ਦੀ ਮਹੀਨਾਵਾਰ ਮੀਟਿੰਗ ਦਾ ਆਯੋਜਨ 

ਜਰਨਲਿਸਟ ਐਸੋਸੀਏਸ਼ਨ (ਰਜਿ.) ਪੰਜਾਬ ਦੀ ਮਹੀਨਾਵਾਰ ਮੀਟਿੰਗ ਦਾ ਆਯੋਜਨ 

ਮਾਣਯੋਗ ਮੁੱਖ ਮੰਤਰੀ ਪੰਜਾਬ ਨੂੰ ਜਲਦ ਹੀ ਦਿੱਤਾ ਜਾਵੇਗਾ ਮੈਮੋਰੰਡਮ : ਮਾਹਲ

ਬਟਾਲਾ 10 ਮਈ ( ਅਵਿਨਾਸ਼ ਸ਼ਰਮਾ ) :- ਜਰਨਲਿਸਟ ਐਸੋਸੀਏਸ਼ਨ (ਰਜਿ.) ਪੰਜਾਬ ਦੀ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੌਮੀ ਪ੍ਰਧਾਨ ਜੋਗਿੰਦਰ ਅੰਗੂਰਾਲਾ ਅਤੇ ਅੰਮ੍ਰਿਤਸਰ ਦੇ ਇੰਚਾਰਜ ਅਜ਼ਾਦ ਸ਼ਰਮਾ ਦੇ ਦਿਸ਼ਾ ਨਿਰਦੇਸ਼ ਤੇ ਕੌਮੀ ਉਪ ਪ੍ਰਧਾਨ ਗੁਰਜਿੰਦਰ ਸਿੰਘ ਮਾਹਲ ਅਤੇ ਪ੍ਰਧਾਨ ਕੁਲਬੀਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਪ੍ਰੈੱਸ ਕਲੱਬ ਵਿਖੇ ਕੀਤਾ ਗਿਆ। ਇਸ ਮੌਕੇ ਪੱਤਰਕਾਰਤਾ ਦੇ ਦਰਪੇਸ਼ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕੁਲਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੱਤਰਕਾਰਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਬੱਸਾਂ, ਟਰੇਨਾਂ ਦੇ ਕਿਰਾਏ, ਪੰਜਾਬ ਵਿੱਚ ਟੂਲ ਟੈਕਸ ਮਾਫ, ਸਿਹਤ ਸਹੂਲਤਾਂ ਅਤੇ ਪੱਤਰਕਾਰਾਂ ਦੇ ਬੱਚਿਆਂ ਦੀ ਵਿੱਦਿਆ ਵਿੱਚ ਖਾਸ ਰਿਆਇਤਾ ਕੀਤੀਆਂ ਜਾਣ। ਇਸ ਮੌਕੇ ਗੱਲਬਾਤ ਕਰਦਿਆਂ ਕੌਮੀ ਉੱਪ ਪ੍ਰਧਾਨ ਗੁਰਜਿੰਦਰ ਸਿੰਘ ਮਾਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੱਤਰਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜੋ ਕਿ ਨੋਟੀਫਿਕੇਸ਼ਨਾਂ ਤੱਕ ਹੀ ਸੀਮਤ ਹਨ ਮੀਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਇਸ ਸਬੰਧੀ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਜਲਦ ਹੀ ਐਸੋਸੀਏਸ਼ਨ ਦਾ ਵਫ਼ਦ ਮਿਲੇਗਾ ਅਤੇ ਮੈਮੋਰੰਡਮ ਦਿੱਤਾ ਜਾਵੇਗਾ। ਇਸ ਮੌਕੇ ਵਿਨੈ ਕੋਛੜ, ਕ੍ਰਿਸ਼ਨ ਸਿੰਘ ਦੁਸਾਂਝ, ਮਲਕੀਅਤ ਸਿੰਘ ਬਰਾੜ, ਦਲਬੀਰ ਸਿੰਘ ਗੁਮਾਨਪੁਰਾ, ਰਣਜੀਤ ਸਿੰਘ ਰਾਣਾ, ਨਵੀਨ ਰਾਜਪੂਤ, ਰਕੇਸ਼ ਕੁਮਾਰ, ਰਾਜੂ ਆਦਿ ਹਾਜ਼ਰ ਸਨ।

ਫੋਟੋ : ਮੀਟਿੰਗ ਦੌਰਾਨ ਸਮੂਹ ਜਨਰਲਿਸਟ ਐਸੋਸੀਏਸ਼ਨ (ਰਜਿ.) ਪੰਜਾਬ ਦੇ ਅਹੁਦੇਦਾਰ ਤੇ ਮੈਂਬਰ।