Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਾਡਾ ਮਕਸਦ ਚਲਾਨ ਕੱਟ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ,ਸਗੋਂ ਲੋਕਾਂ ਨੂੰ ਡੇਂਗੂ ਮਲੇਰੀਆ ਦੀ…

ਸਾਡਾ ਮਕਸਦ ਚਲਾਨ ਕੱਟ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ,ਸਗੋਂ ਲੋਕਾਂ ਨੂੰ ਡੇਂਗੂ ਮਲੇਰੀਆ ਦੀ…

ਪਠਾਨਕੋਟ 23 ਸਤੰਬਰ (ਅਵਿਨਾਸ਼ / ਤਰੁਣ / ਰੋਹਿਤ )

ਸਾਡਾ ਮਕਸਦ ਚਲਾਨ ਕੱਟ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ, ਸਗੋਂ ਲੋਕਾਂ ਨੂੰ ਡੇਂਗੂ ਮਲੇਰੀਆ ਦੀ ਰੋਕਥਾਮ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ : ਇੰਸਪੈਕਟਰ ਅਨੋਖ, ਦੀਪਕ

23 ਸਤੰਬਰ : ਸਿਹਤ ਵਿਭਾਗ ਅਤੇ ਨਗਰ ਨਿਗਮ ਦੀ ਸਾਂਝੀ ਮੁਹਿੰਮ ਤੀਜੇ ਦਿਨ ਵੀ ਜਾਰੀ, ਦੋ ਘਰਾਂ ਦੇ ਚਲਾਨ ਕੱਟੇ ਗਏ।
ਡੇਂਗੂ ਦੇ ਵੱਧ ਰਹੇ ਮਾਮਲਿਆਂ ਦਰਮਿਆਨ ਸਿਹਤ ਵਿਭਾਗ ਅਤੇ ਨਿਗਮ ਵੱਲੋਂ ਲਗਾਤਾਰ ਡੇਂਗੂ ਦੇ ਮਰੀਜ਼ਾਂ ਦੇ ਘਰ ਅਤੇ ਆਲੇ‌ ਦੁਆਲੇ ਜਾ ਕੇ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ, ਜਦੋਂ ਕਿ ਲਾਰਵਾ ਪਾਏ ਜਾਣ ‘ਤੇ ਚਲਾਨ ਕੱਟੇ ਜਾ ਰਹੇ ਹਨ। ਸ਼ੁੱਕਰਵਾਰ ਨੂੰ ਸਿਹਤ ਵਿਭਾਗ ਅਤੇ ਨਿਗਮ ਦੀ ਟੀਮ ਵੱਲੋਂ ਡੇਂਗੂ ਪਾਜ਼ੇਟਿਵ ਮਰੀਜ਼ ਦੇ ਘਰ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਚੈਕਿੰਗ, ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਡੇਂਗੂ ਪਾਜ਼ੇਟਿਵ ਮਰੀਜ਼ ਅਤੇ ਆਸ-ਪਾਸ ਦੇ ਘਰੋਂ ਭਾਰੀ ਮਾਤਰਾ ਵਿੱਚ ਡੇਂਗੂ ਦਾ ਲਾਰਵਾ ਮਿਲਿਆ। ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਲਮੀਨੀ ਵਿਖੇ ਡੇਂਗੂ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਕਾਰਜਕਾਰੀ ਸਿਵਲ ਸਰਜਨ ਡਾ ਅਦਿਤੀ ਸਲਾਰੀਆ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸਾਕਸ਼ੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਟੀਮ ਵੱਲੋਂ ਵਿਸ਼ਕਰਮਾ ਨਗਰ ਲਮੀਨੀ ਸਰਵੇ ਦੌਰਾਨ ਮਰੀਜ਼ ਦੇ ਘਰ ਦੇ ਡਰੰਮ ਵਿੱਚ ਮੱਛਰ ਦਾ ਲਾਰਵਾ ਪਾਇਆ ਗਿਆ, ਜਦੋਂ ਕਿ ਨੇੜਲੇ ਘਰ ਵਿੱਚ ਵੀ ਲਾਰਵਾ ਪਾਇਆ ਗਿਆ। ਨਿਗਮ ਦੇ ਚੀਫ਼ ਸੈਨੇਟਰੀ ਇੰਸਪੈਕਟਰ ਦੀਪਕ ਕੁਮਾਰ ਨੇ ਦੋਵਾਂ ਘਰਾਂ ਦੇ ਚਲਾਨ ਕੱਟ ਕੇ ਨਿਗਮ ਦਫ਼ਤਰ ਵਿੱਚ ਹਾਜ਼ਰ ਹੋਣ ਦੀ ਹਦਾਇਤ ਜਾਰੀ ਕੀਤੀਆਂ। ਹੈਲਥ ਇੰਸਪੈਕਟਰ ਅਨੋਖ ਲਾਲ ਅਤੇ ਚੀਫ਼ ਇੰਸਪੈਕਟਰ ਦੀਪਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਮਕਸਦ ਚਲਾਨ ਕੱਟ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਹੈ, ਸਗੋਂ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਉਹ ਡੇਂਗੂ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਬਚਾ ਸਕਣ। ਇਸ ਦੌਰਾਨ ਟੀਮ ਵਿੱਚ ਹਰਭਜਨ ਲਾਲ, ਅਰੁਣ, ਹਰਦੀਪ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।

ਇੱਥੇ- ਸਿਹਤ ਵਿਭਾਗ ਵੱਲੋਂ ਅੱਠ ਡੇਂਗੂ ਪਾਜ਼ੀਟਿਵ ਮਰੀਜ਼ਾਂ ਦੇ ਘਰ ਜਾ ਕੇ ਕੀਤੀ ਸਪਰੇਅ

ਜ਼ਿਲ੍ਹੇ ਵਿੱਚ ਡੇਂਗੂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹੇ ‘ਚ ਸ਼ੁੱਕਰਵਾਰ ਨੂੰ ਡਰਾਈ ਡਰਾਈ, ਫਰਾਈ ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਪਾਜ਼ੀਟਿਵ ਮਰੀਜ਼ਾਂ ਦੇ ਘਰਾਂ ‘ਚ ਸਪਰੇਅ ਕੀਤੀ ਗਈ। ਇਸ ਦੇ ਨਾਲ ਹੀ ਲੋਕਾਂ ਨੂੰ ਘਰ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਅਪੀਲ ਕੀਤੀ ਗਈ। ਟੀਮ ਵੱਲੋਂ ਮੁਹੱਲਾ ਕਾਜ਼ੀਪੁਰ, ਸ਼ਾਹਪੁਰ ਚੌਕ, ਮਾਡਲ ਟਾਊਨ, ਲਮੀਨੀ, ਸਰਾਏ ਮੁਹੱਲਾ, ਖਾਨਪੁਰ ਚੌਕ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਸਪਰੇਅ ਕੀਤੀ ਗਈ।