Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਓਵਰਲੋਡ ਬੱਸਾਂ ਤੇ ਹੋਰ ਵਾਹਨਾਂ ਦੇ ਕੀਤੇ ਚਲਾਨ

ਓਵਰਲੋਡ ਬੱਸਾਂ ਤੇ ਹੋਰ ਵਾਹਨਾਂ ਦੇ ਕੀਤੇ ਚਲਾਨ

ਤਲਵਾੜਾ / ਦਸੂਹਾ , 23 ਅਕਤੂਬਰ(ਬਿਊਰੋ) 

ਰਿਜਨਲ ਟਰਾਂਸਪੋਰਟ ਅਫ਼ਸਰ ਆਰ.ਐਸ. ਗਿੱਲ ਨੇ ਅੱਜ ਦੱਸਿਆ ਕਿ ਕਮਾਹੀ ਦੇਵੀ, ਦਾਤਾਰਪੁਰ ਅਤੇ ਤਲਵਾੜਾ ਖੇਤਰਾਂ ਵਿੱਚ ਓਵਰਲੋਡ ਬੱਸਾਂ ਕਾਰਨ ਸਵਾਰੀਆਂ ਦੀ ਸੁਰੱਖਿਆ ਨੂੰ ਪੈਦਾ ਹੋ ਰਹੇ ਖ਼ਤਰੇ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਵੱਲੋਂ ਅਜਿਹੇ ਵ੍ਹੀਕਲਾਂ ਦੇ ਚਲਾਨ ਕੱਟੇ ਗਏ।

ਆਰ.ਟੀ.ਓ. ਨੇ ਦੱਸਿਆ ਕਿ ਝੀਰ ਦੀ ਖੂਹੀ ਬੱਸ ਸਟੈਂਡ ਤੋਂ ਸਕੂਲ-ਕਾਲਜ ਜਾਣ ਵਾਲੇ ਬੱਚਿਆਂ ਨੂੰ ਬੱਸਾਂ ਦੇ ਉੱਪਰ ਬਿਠਾਉਣ ਅਤੇ ਓਵਰਲੋਡਿੰਗ ਦੇ ਮਾਮਲੇ ਧਿਆਨ ਵਿਚ ਆਏ ਸਨ ਜਿਹੜੇ ਕਿ ਟਰੈਫਿਕ ਨਿਯਮਾਂ ਦੀ ਅਣਦੇਖੀ ਹੀ ਨਹੀਂ ਸਗੋਂ ਸਵਾਰੀਆਂ ਦੀ ਸੁਰੱਖਿਆ ਨੂੰ ਵੀ ਖਤਰੇ ਵਿੱਚ ਪਾਉਂਦੇ ਸਨ। ਇਸ ਸਬੰਧੀ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਬੁੱਧਵਾਰ ਨੂੰ ਸਵੇਰੇ ਅਤੇ ਦੁਪਹਿਰ ਸਮੇਂ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਮੋਟਰ ਵਹੀਕਲ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਨ ਵਾਲੀਆਂ ਓਵਰਲੋਡ ਬੱਸਾਂ ਅਤੇ ਹੋਰ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਦੌਰਾਨ ਟਰਾਂਸਪੋਰਟਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਉਹ ਪਰਮਿਟ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਵਿੱਚ ਦਿੱਤੇ ਨਿਯਮਾਂ ਅਨੁਸਾਰ ਹੀ ਸਵਾਰੀਆਂ ਨੂੰ ਆਪਣੀਆਂ ਬੱਸਾਂ ਵਿੱਚ ਚੜ੍ਹਾਉਣ। ਕਿਸੇ ਵੀ ਹਾਲਤ ਵਿੱਚ ਸਵਾਰੀਆਂ ਨੂੰ ਬੱਸਾਂ ਦੇ ਉੱਪਰ ਜਾਂ ਪਿੱਛੇ ਲਟਕਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਭਵਿੱਖ ਵਿੱਚ ਇਸ ਤਰ੍ਹਾਂ ਦੀ ਸੂਚਨਾ ਦੁਬਾਰਾ ਮਿਲੀ ਤਾਂ ਕਾਨੂੰਨ ਅਤੇ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।