Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੀ.ਐਮ ਕਿਸਾਨ ਸਨਮਾਨ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ.ਸੀ ਲਾਜ਼ਮੀ : ਡਿਪਟੀ ਕਮਿਸ਼ਨਰ

ਪੀ.ਐਮ ਕਿਸਾਨ ਸਨਮਾਨ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ.ਸੀ ਲਾਜ਼ਮੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 15 ਜੁਲਾਈ (PPT NEWS) 

: ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੁਲਾਰਾ ਦੇਣ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਵੱਲੋਂ ਲਾਭ ਲਿਆ ਜਾ ਰਿਹਾ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜੋ ਕਿ 2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿਚ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੀ ਜਾਂਦੀ ਹੈ। ਇਸ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲਾਭਪਾਤਰੀ ਕਿਸਾਨ ਵੱਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ 17 ਕਿਸ਼ਤਾਂ ਕਿਸਾਨਾਂ ਦੇ ਖਾਤਿਆਂ ਵਿਚ ਸਫਲਤਾ ਪੂਰਵਕ ਜਮ੍ਹਾ ਕਰਵਾ ਦਿੱਤੀਆ ਗਈਆਂ ਹਨ। ਭਾਰਤ ਸਰਕਾਰ ਦੀਆ ਹਦਾਇਤਾਂ ਅਨੁਸਾਰ ਸਕੀਮ ਦੇ ਲਾਭ ਪਾਤਰੀਆਂ ਵੱਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ, ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ 30,274 ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ ਪੈਡਿੰਗ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ ਈ-ਕੇ.ਵਾਈ.ਸੀ  ਜਲਦ ਤੋਂ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ ਸੈਂਟਰ ਤੋਂ ਕਰਵਾ ਲੈਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸਕੀਮ ਸਬੰਧੀ ਕਿਸੇ ਵੀ ਜਾਣਕਾਰੀ ਲਈ ਲਾਭਪਾਤਰੀ ਆਪਣੇ ਨੇੜਲੇ ਬਲਾਕ ਖੇਤੀਬਾੜੀ ਦਫਤਰ ਵਿਚ ਸੰਪਰਕ ਕਰ ਸਕਦੇ ਹਨ।