Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼

ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼

ਹੁਸ਼ਿਆਰਪੁਰ 31 ਅਗਸਤ (ਪ੍ਰਾਈਮ ਪੰਜਾਬ ਟਾਈਮਜ) 

 : ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਭਾਰਤ ਦੇ ਵੱਖ ਵੱਖ ਰਾਜਾਂ ਤੋਂ ਪਹੁੰਚੇ ਯੋਗਾ ਖਿਡਾਰੀਆਂ ਦੀ ਤਿੰਨ ਰੋਜ਼ਾ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ ਹੋਇਆ। ਨਵੋਦਿਆ ਵਿਦਿਆਲਿਆ ਸਮਿਤੀ, ਖੇਤਰੀ ਦਫ਼ਤਰ ਚੰਡੀਗੜ੍ਹ ਦੀ ਸਹਾਇਕ ਕਮਿਸ਼ਨਰ ਸੁਖਰਾਜ ਕੌਰ ਨੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਸਮੇਤ ਸਮੂਹ ਮਹਿਮਾਨਾਂ, ਅਧਿਕਾਰੀਆਂ, ਕੋਚਾਂ ਅਤੇ ਖਿਡਾਰੀਆਂ ਦਾ ਸਵਾਗਤ ਕੀਤਾ।

ਇਸ ਉਪਰੰਤ ਖਿਡਾਰੀਆਂ ਨੇ ਸ਼ਾਨਦਾਰ ਮਾਰਚ ਪਾਸਟ ਕਰਦਿਆਂ ਤਿਰੰਗੇ ਨੂੰ ਸਲਾਮੀ ਦਿੱਤੀ। ਖਿਡਾਰੀਆਂ ਦੇ ਕਦਮਾਂ ਦੀ ਤਾਲ ਅਤੇ ਦੇਸ਼-ਭਗਤੀ ਦੇ ਜਜ਼ਬੇ ਨੇ ਪੂਰੇ ਮਾਹੌਲ ਨੂੰ ਉਤਸ਼ਾਹ ਅਤੇ ਗੌਰਵ ਨਾਲ ਭਰ ਦਿੱਤਾ। ਵਿਦਿਆਰਥੀਆਂ ਵੱਲੋਂ ਪੇਸ਼ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਨੇ ਭਾਰਤ ਦੀ ਵਿਭਿੰਨਤਾ ਅਤੇ ਸੱਭਿਆਚਾਰਕ ਵਿਰਾਸਤ ਦੀ ਸੁੰਦਰ ਝਲਕ ਪੇਸ਼ ਕੀਤੀ।

ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾ ਕੇ ਕੌਮੀ ਯੋਗਾ ਮੀਟ ਦੇ ਆਗਾਜ਼ ਦਾ ਐਲਾਨ ਕੀਤਾ। ਸ੍ਰੀਮਤੀ ਆਸ਼ਿਕਾ ਜੈਨ ਨੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਯੋਗਾ ਸਿਰਫ਼ ਖੇਡ ਨਹੀਂ, ਸਗੋਂ ਸਰੀਰਕ ਤੰਦਰੁਸਤੀ, ਮਾਨਸਿਕ ਸ਼ਾਂਤੀ, ਇਕਾਗਰਤਾ ਅਤੇ ਸੰਤੁਲਿਤ ਜੀਵਨ ਦਾ ਮਾਰਗ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਖੇਡ-ਭਾਵਨਾ ਨਾਲ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਭਵਿੱਖ ਵਿੱਚ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪ੍ਰਿੰਸੀਪਲ, ਸਮੂਹ ਸਟਾਫ ਅਤੇ ਪ੍ਰਬੰਧਕੀ ਟੀਮ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਖਿਡਾਰੀਆਂ ਨੇ ਖੇਡ ਦੇ ਨਿਯਮਾਂ ਦੀ ਪਾਲਣਾ, ਇਮਾਨਦਾਰੀ ਅਤੇ ਖੇਡ-ਭਾਵਨਾ ਨਾਲ ਆਪਣੀ ਸਰਵੋਤਮ ਪ੍ਰਤਿਭਾ ਦਿਖਾਉਣ ਦੀ ਸਹੁੰ ਚੁੱਕੀ।

ਇਸ ਮੌਕੇ ਮੁੱਖ ਮਹਿਮਾਨ ਆਸ਼ਿਕ਼ਾ ਜੈਨ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਅਤੇ  ਅੰਤਰਰਾਸ਼ਟਰੀ ਯੋਗਾ ਖਿਡਾਰਨ ਚੇਤਨਪ੍ਰੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਵਿੱਚ ਆਈ.ਏ.ਐਸ. ਗੁਰਕੰਵਲ ਸਿੰਘ ਸਹਾਇਕ ਕਮਿਸ਼ਨਰ ਹੁਸ਼ਿਆਰਪੁਰ, ਸੀਤਲ ਸਿੰਘ ਚੀਮਾ ਸਰਪੰਚ ਮਹਿਮੂਵਾਲ, ਲਖਬੀਰ ਕੌਰ ਸਰਪੰਚ ਫਲਾਹੀ, ਜੁਗਿੰਦਰ ਸਿੰਘ ਸਾਬਕਾ ਸਰਪੰਚ ਮਹਿਮੂਵਾਲ, ਵਾਈਸ ਪ੍ਰਿੰਸੀਪਲ ਸੰਤੋਸ਼ ਕੁਮਾਰੀ ਨੇਗੀ, ਸੀਨੀਅਰ ਅਧਿਆਪਕ ਸੰਜੀਵ ਭੁੱਲਰ, ਨਵੋਦਿਆ ਫਲਾਹੀ ਦਾ ਸਟਾਫ਼, ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਕੋਚ ਅਤੇ ਸਟਾਫ ਮੈਂਬਰ ਹਾਜ਼ਰ ਸਨ।

ਵਿਦਿਆਲਿਆ ਦੀ ਪ੍ਰਿੰਸੀਪਲ ਰੰਜੂ ਦੁੱਗਲ ਨੇ ਮੁੱਖ ਮਹਿਮਾਨ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਇਹ ਕੌਮੀ ਪੱਧਰ ਦਾ ਸਮਾਗਮ ਸਫਲਤਾਪੂਰਵਕ ਕਰਵਾਇਆ ਜਾ ਰਿਹਾ ਹੈ। ਇਹ ਚੈਂਪੀਅਨਸ਼ਿਪ ਵਿਦਿਆਰਥੀਆਂ ਵਿੱਚ ਖੇਡ-ਭਾਵਨਾ, ਅਨੁਸ਼ਾਸਨ, ਆਪਸੀ ਸਾਂਝ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਦਾ ਮਹੱਤਵਪੂਰਨ ਜ਼ਰੀਆ ਬਣੇਗੀ।