Prime Punjab Times

Latest news
ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ
You are currently viewing ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ

ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ 23 ਸਤੰਬਰ(ਪ੍ਰਾਈਮ ਪੰਜਾਬ ਟਾਈਮਜ) 

ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ, ਜ਼ਿਲ੍ਹੇ ‘ਚ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ

ਜ਼ਿਲ੍ਹੇ ’ਚ 65 ਰੈਗੂਲਰ ਮੰਡੀਆਂ ’ਚ ਹੋਵੇਗੀ ਖਰੀਦ, ਮਾਰਕਫੈੱਡ, ਪਨਗਰੇਨ, ਪਨਸਪ, ਪੰਜਾਬ ਵੇਅਰ ਹਾਊਸ ਅਤੇ ਐਫ.ਸੀ.ਆਈ. ਕਰੇਗੀ ਖਰੀਦ

ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਕਟਾਈ ਕਰਨ ‘ਤੇ ਰਹੇਗੀ ਪਾਬੰਦੀ

: ਪੰਜਾਬ ਸਰਕਾਰ ਵਲੋਂ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹਰ ਪੱਖੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤਾਂ ਜੋ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਨੇਪਰੇ ਚਾੜੀ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੀ ਫਸਲ ਨਾਲੋਂ-ਨਾਲ ਖਰੀਦੀ ਜਾ ਸਕੇ।

ਖਰੀਦ ਨਾਲ ਸਬੰਧਿਤ ਅਧਿਕਾਰੀਆਂ ਨੂੰ ਮੰਡੀਆਂ ਵਿਚ ਰੈਗੂਲਰ ਸਮੀਖਿਆ ਕਰਨ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸੀਜਨ ਦੌਰਾਨ 17 ਫੀਸਦੀ ਨਮੀ ਨਿਰਧਾਰਤ ਕੀਤੀ ਗਈ ਜਿਸ ਨੂੰ ਕਿਸਾਨਾਂ ਵਲੋਂ ਪੂਰੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਮੁੱਢਲੀਆਂ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹੇ ਵਿਚ ਇਸ ਵਾਰ ਝੋਨੇ ਦੀ ਅੰਦਾਜਨ ਆਮਦ ਬਾਰੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਭਗ 4.15 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਮੰਡੀਆਂ ਵਿਚ ਪ੍ਰਬੰਧਾਂ ਦੀ ਰੈਗੂਲਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵਿਚ ਮਾਰਕਫੈਡ, ਪਨਗ੍ਰੇਨ, ਪਨਸਪ, ਪੰਜਾਬ ਵੇਅਰਹਾਊਸ ਅਤੇ ਐਫ.ਸੀ.ਆਈ. ਸ਼ਾਮਲ ਹਨ ਜੋ ਕਿਸਾਨਾਂ ਦੀ ਫ਼ਸਲ ਨੂੰ ਖਰੀਦਣਗੀਆਂ । ਜ਼ਿਕਰਯੋਗ ਹੈ ਕਿ ਇਸ ਸੀਜਨ ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਖਰੀਦ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਬਣਦੀ ਅਦਾਇਗੀ ਕਰਨ ਦੇ ਨਾਲ-ਨਾਲ ਫੌਰੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨ ਨਾਲ ਝੋਨੇ ਦੀ ਕਟਾਈ ‘ਤੇ ਪਾਬੰਦੀ ਲਗਾਈ ਗਈ ਹੈ ਜਿਸ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ।

ਫੋਟੋ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ।