Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾ ਕੇ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਬੱਚਿਆਂ ਨੂੰ  ਕੀਤਾ ਜਾਗਰੂਕ

ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾ ਕੇ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਬੱਚਿਆਂ ਨੂੰ  ਕੀਤਾ ਜਾਗਰੂਕ

ਗੜ੍ਹਦੀਵਾਲਾ 17 ਅਕਤੂਬਰ (ਚੌਧਰੀ) 

: ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਡਾ.ਦਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਭੂੰਗਾ ਵਲੋਂ ਝੋਨੇ ਦੀ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾ ਕੇ ਸਾੜਨ ਦੇ ਮਾੜੇ ਪ੍ਰਭਾਵਾਂ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਖੇਤੀਬਾੜੀ ਅਫਸਰ ਡਾ. ਸੰਦੀਪ ਸਿੰਘ ਵੜੈਚ ਦੀ ਅਵਗਵਾਈ ਹੇਠ ਸਰਕਲ ਇੰਚਾਰਜ ਬਲਜਿੰਦਰਜੀਤ ਸਿੰਘ ਨੇ ਬੱਚਿਆਂ ਦਾ ਲੇਖ ਮੁਕਾਬਲਾ ਕਰਾਇਆ। ਇਸ ਦੌਰਾਨ ਬਲਜਿੰਦਰਜੀਤ ਸਿੰਘ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਜ਼ੋਹਲ ਨੇ ਹਾਜਰ ਬੱਚਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਅੱਗ ਲਾਉਣ ਨਾਲ ਨਾ ਸਿਰਫ ਜਹਿਰੀਲੀਆਂ ਗੈਸਾਂ ਨਿਕਲਦੀਆਂ ਹਨ ਜੋ ਮਨੁੱਖ ਦੀ ਸਿਹਤ ਲਈ ਮਾੜੀਆਂ ਹੁੰਦੀਆਂ ਹਨ ਬਲਕਿ ਹੋਰ ਜੀਵ ਜੰਤੂਆਂ ਲਈ ਵੀ ਨੁਕਸਾਨਦੇਹ ਹੁੰਦੀਆਂ ਹਨ। ਉਨਾਂ ਦੱਸਿਆ ਕਿ ਅੱਗ ਲੱਗਣ ਨਾਲ ਪੈਦਾ ਹੋਏ ਧੂੰਏ ਨਾਲ ਸੜਕੀ ਦੁਰਘਟਨਾਵਾਂ ਵਿੱਚ ਵੀ ਵਾਧਾ ਹੁੰਦਾ ਹੈ,ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਲੇਖ ਮੁਕਾਬਲੇ ਦੇ ਵਿਦਿਆਰਥੀਆਂ ਨੂੰ ਦਰਜਾਬੰਦੀ ਦੇਣ ਲਈ ਬਣਾਈ ਕਮੇਟੀ ਜਿਸ ਵਿੱਚ ਮਨਦੀਪ ਕੌਰ ਖੇਤੀਬਾੜੀ ਵਿਸਥਾਰ ਅਫਸਰ ਜਨੌੜੀ, ਡਾ ਮਨਪ੍ਰੀਤ ਖੇਤੀਬਾੜੀ ਵਿਕਾਸ ਅਫਸਰ ਭੂੰਗਾ ਡਾ ਅਲਕਾ ਰਾਣੀ ਖੇਤੀਬਾੜੀ ਵਿਕਾਸ ਅਫਸਰ ਕੰਗਮਾਈ ਨੇ ਪਹਿਲੇ ਦੂਜੇ ਤੇ ਤੀਜੇ ਦਰਜੇ ਤੇ ਆਉਣ ਵਾਲੇ ਵਿਦਿਆਰਥੀਆਂ ਦੀ ਚੋਣ ਕੀਤੀ। ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਪਿੰਡ ਦੇ ਉੱਘੇ ਸਮਾਜਸੇਵੀ ਲੈਫਟੀਨੈਂਟ ਕਰਨਲ ਸ. ਮਨਮੋਹਣ ਸਿੰਘ ਅਤੇ ਅਜਾਦੀ ਘੁਲਾਟੀਆ ਪਰਿਵਾਰ ਦੇ ਮੈਂਬਰ ਹਰਭਜਨ ਸਿੰਘ ਢੱਟ ਨੇ ਵਿਭਾਗ ਵਲੋਂ ਭੇਜੇ ਇਨਾਮ ਤਕਸੀਮ ਕੀਤੇ। ਇਸ ਮੌਕੇ ਲੈਫਟੀਨੈਂਟ ਕਰਨਲ ਸ ਮਨਮੋਹਣ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਸਾਫ ਸੁਥਰਾ ਰੱਖਣ ਲਈ ਇਸ ਮੁਹਿੰਮ ਨੂੰ ਘਰ ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸਕੂਲ ਇੰਚਾਰਜ ਇਕਵਿੰਦਰ ਕੌਰ ਲੋਕਚਰਾਰ ਫਿਜਿਕਸ ਅਤੇ ਅਜੇ ਕੁਮਾਰ ਐਸ ਐਸ ਮਾਸਟਰ ਨੇ ਬੱਚਿਆਂ ਵਿੱਚ ਅਜਿਹੇ ਮੁਕਾਬਲੇ ਕਰਵਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾਵਿਦਿਆਰਥੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਸ ਮੁਹਿੰਮ ਦਾ ਪ੍ਰਚਾਰ ਘਰ ਘਰ ਕਰਨਗੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਆਪਣੇ ਮਾਪਿਆਂ ਨੂੰ ਸਮਝਾਉਣਗੇ।