Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਝੋਨੇ ਦੀ ਪਰਾਲੀ ਅਤੇ ਰਹਿੰਦ-ਖੂਹੰਦ ਨੂੰ ਖੇਤਾਂ ‘ਚ ਅੱਗ ਲਗਾਉਣ ਵਾਲਿਆਂ ‘ਤੇ ਹੋਵੇਗੀ ਕਾਰਵਾਈ : ਐੱਸ.ਡੀ.ਐੱਮ.ਫਗਵਾੜਾ

ਝੋਨੇ ਦੀ ਪਰਾਲੀ ਅਤੇ ਰਹਿੰਦ-ਖੂਹੰਦ ਨੂੰ ਖੇਤਾਂ ‘ਚ ਅੱਗ ਲਗਾਉਣ ਵਾਲਿਆਂ ‘ਤੇ ਹੋਵੇਗੀ ਕਾਰਵਾਈ : ਐੱਸ.ਡੀ.ਐੱਮ.ਫਗਵਾੜਾ

ਫਗਵਾੜਾ 18 ਅਕਤੂਬਰ (ਲਾਲੀ)

*ਅੱਗ ਲਗਾਉਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਫਸਰਾਂ ਦੀਆਂ ਲਗਾਈਆਂ ਡਿਊਟੀਆਂ

: ਉਪ ਮੰਡਲ ਮੈਜਿਸਟਰੇਟ ਜਸ਼ਨਜੀਤ ਸਿੰਘ ਫਗਵਾੜਾ ਦੀ ਪ੍ਰਧਾਨਗੀ ਹੇਠ ਝੋਨੇ ਦੀ ਬਚੀ ਹੋਈ ਰਹਿੰਦ-ਖੂੰਹਦ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਲੱਸਟਰ ਅਫਸਰਾਂ ਦੀ ਡਿਊਟੀਆਂ ਲਗਾਈਆਂ ਗਈਆਂ ਅਤੇ ਹਰੇਕ ਪਿੰਡ ‘ਤੇ ਨੋਡਲ ਅਫ਼ਸਰ ਲਗਾਇਆ ਗਿਆ ਹੈ, ਜੇਕਰ ਕੋਈ ਝੋਨੇ ਦੀ ਪਰਾਲੀ ਅਤੇ ਖੇਤਾਂ ਵਿੱਚ ਪਈ ਰਹਿੰਦ- ਖੂਹੰਦ ਨੂੰ ਅੱਗ ਲਗਾਉਣ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਮਾਨਯੋਗ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਅਤੇ ਮਾਨਯੋਗ ਉਚ ਅਦਾਲਤ ਦੇ ਹੁਕਮਾਂ ਤਹਿਤ ਸਬੰਧਤ ਵਿਅਕਤੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਅੱਗ ਲਗਾਉਣ ਵਾਲਿਆਂ ਵਿਅਕਤੀਆਂ ਨੂੰ ਜੁਰਮਾਨਾ ਵੀ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪਬਲਿਕ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਤੋਂ ਬਾਅਦ ਝੋਨੋ ਦੀ ਪਰਾਲੀ ਅਤੇ ਖੇਤਾਂ ਵਿੱਚ ਪਈ ਰਹਿੰਦ- ਖੂਹੰਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਨ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ ਅਤੇ ਜਾਨੀ-ਮਾਲੀ ਨੁਕਸਾਨ ਹੋਣ ਤੋਂ ਵੀ ਬਚਾਅ ਹੋ ਸਕੇ।